News

*ਪੰਜਾਬ ਸਰਕਾਰ ਵਲੋ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਭਰਪੂਰ ਯਤਨ: ਰਾਣਾ ਕੇ.ਪੀ ਸਿੰਘ

November 20, 2019 12:17 AM
*ਪੰਜਾਬ ਸਰਕਾਰ ਵਲੋ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਭਰਪੂਰ ਯਤਨ: ਰਾਣਾ ਕੇ.ਪੀ ਸਿੰਘ।
*ਸਪੀਕਰ ਰਾਣਾ ਕੇ.ਪੀ ਸਿੰਘ ਨੇ ਗੰਭੀਰਪੁਰ ਵਿਚ ਜੇਤੂ ਖਿਡਾਰੀਆ ਨੂੰ ਵੰਡੇ ਇਨਾਮ।

ਸ੍ਰੀ ਅਨੰਦਪੁਰ ਸਾਹਿਬ 19 ਨਵੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਸਰਕਾਰ ਵਲੋ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਦੇ ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਤੇ ਸਟੇਡੀਅਮ ਉਸਾਰਨ ਲਈ ਸਰਕਾਰ ਗ੍ਰਾਟਾ ਜਾਰੀ ਕਰ ਰਹੀ ਹੈ ਉਥੇ ਹੀ ਖੇਡ ਕਿੱਟਾ ਦੀ ਵੰਡ ਅਤੇ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ।
    ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪਿੰਡ ਗੰਭੀਰਪੁਰ ਵਿਚ ਖਿਡਾਰੀਆਂ ਨੂੰ ਇਨਾਮ ਵੰਡਣ ਮੋਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਆਉਦੇ ਕੁਝ ਦਿਨਾਂ ਵਿਚ ਵੱਡੇ ਖੇਡ ਮੁਕਾਬਲੇ ਹੋਣਗੇ। ਉਨਾ ਕਿਹਾ ਕਿ ਪਿੰਡਾਂ ਵਿਚ ਹੋਣ ਵਾਲੇ ਛਿੰਝ ਮੇਲੇ ਅਤੇ ਕਬੱਡੀ ਟੂਰਨਾਂਮੇੈਂਟ ਦੇ ਉਨ੍ਹਾ ਵਿਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਹਨ।ਉਨ੍ਹਾਂ ਇਸ ਖੇਡ ਟੂਰਨਾਂਮੈਂਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਗੰਭੀਰਪੁਰ ਵਲੋਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਹੈ।ਇਸ ਮੋਕੇ ਜੇਤੂ ਟੀਮਾਂ ਨੂੰ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਇਨਾਮ ਵੰਡੇ ਗਏ।ਉਨ੍ਹਾਂ ਇਸ ਮੋਕੇ ਨੋਜਵਾਨਾ ਨੂੰ ਨਸ਼ੇ ਤਿਆਗ ਖੇਡਾਂ ਨਾਲ ਜੁੜਨ ਦੀ ਜ਼ੋਰਦਾਰ ਅਪੀਲ ਕੀਤੀ। ਵਿਧਾਨ ਸਭਾ ਸਪੀਕਰ ਵਲੋਂ ਕਲੱਬ ਨੂੰ ਇੱਕ ਲੱਖ ਰੁਪਏ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ।ਇਸ ਮੋਕੇ ਜਿਲ੍ਹਾਂ ਪ੍ਰੀਸ਼ਦ ਦੀ ਚੇਅਰਪਰਸਨ ਬੀਬੀ ਕ੍ਰਿਸ਼ਨ ਦੇਵੀ, ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਪੰਜਾਬ ਸਿੰਘ, ਦੇਵ ਰਾਜ, ਦੀਦਾਰ ਸਿੰਘ ਫੋਜੀ, ਸੁਭਾਸ਼ ਚੰਦ ਸੈਕਟਰੀ, ਜੀਤ ਸਿੰਘ, ਸਰਪੰਚ ਗੁਰਨੈਬ ਸਿੰਘ, ਸਰਪੰਚ ਡਾ. ਵਾਮ ਦੇਵ ਆਦਿ ਹਾਜਰ ਸਨ। 
Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-