News

ਜਮਹੂਰੀ ਅਤੇ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਪਿੰਡ ਚੰਗਾਲੀ ( ਸੰਗਰੂਰ ) ਵਿਚ ਦਲਿਤ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਖਿਲਾਫ਼ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

November 20, 2019 12:47 AM

ਜਮਹੂਰੀ ਅਤੇ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਪਿੰਡ ਚੰਗਾਲੀ ( ਸੰਗਰੂਰ ) ਵਿਚ ਦਲਿਤ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਖਿਲਾਫ਼ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ 

ਮਾਨਸਾ 19 ਨਵੰਬਰ  ( ਬਿਕਰਮ ਵਿੱਕੀ )- ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿਚ ਜ਼ਿਲੇ ਦੀਆਂ ਵੱਖ ਵੱਖ ਜਮਹੂਰੀ ਅਤੇ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਵਫ਼ਦ ਨੇ ਪਿੰਡ ਚੰਗਾਲੀ ਵਿਚ ਦਲਿਤ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਖਿਲਾਫ਼ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।   ਮੰਗ ਪੱਤਰ ਦੇਣ ਸਮੇਂ ਵਫਦ ਵਿਚ ਜਮਹੂਰੀ ਅਧਿਕਾਰ ਸਭਾ ਦੇ ਜਿਲਾ ਪ੍ਰਧਾਨ ਐਡਵੋਕੇਟ ਬਲਕਰਨ ਸਿੰਘ ਬੱਲੀ, ਸੂਬਾ ਕਮੇਟੀ ਮੈਂਬਰ ਮਾਸਟਰ ਹਰਗਿਆਨ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਜਿਲਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸਹਿਰੀ ਆਗੂ ਮਨਜੀਤ ਸਿੰਘ ਸੋਢੀ, ਆਲ ਇੰਡੀਆ ਪ੍ਰੋਗਰੈਸਿਵ ਵੋਮੈਨ ਐਸੋਸ਼ੀਏਸਨ (ਏਪਵਾ) ਦੀ ਆਗੂ ਐਡਵੋਕੇਟ ਬਲਵੀਰ ਕੌਰ, ਮਜਦੂਰ ਮੁਕਤੀ ਮੋਰਚਾ ਦੇ ਆਗੂ ਮੇਲਾ ਸਿੰਘ ਤੇ ਗੁਰਤੇਜ ਸਿੰਘ, ਡਾਕਟਰ ਅੰਬੇਦਕਰ ਰਿਕਸ਼ਾ ਰੇਹੜੀ ਯੂਨੀਅਨ ਦੇ ਜਿਲਾ ਪ੍ਰਧਾਨ ਜਰਨੈਲ ਸਿੰਘ ਮਾਨਸਾ ਅਤੇ ਗੁਰਦੀਪ ਸਿੰਘ ਸਾਮਿਲ ਸਨ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਬੀਤੇ ਦਿਨੀਂ ਪਿੰਡ ਚੰਗਾਲੀਵਾਲਾ (ਸੰਗਰੂਰ) ਦੇ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਕਥਿਤ ਉੱਚ-ਜਾਤੀ ਨਹੰਕਾਰ ਵਿਚ ਗ੍ਰਸੇ ਗੁੰਡਿਆਂ ਵੱਲੋਂ ਵਹਿਸ਼ੀ ਤਸੀਹੇ ਦੇ ਕੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਮਿਸਾਲੀ ਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮ੍ਰਿਤਕ ਦੇ ਵਾਰਸਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਦੋਸ਼ੀਆਂ ਖਿਲਾਫ ਐ ਸੀ/ਐਸ.ਟੀ ਐਕਟ ਲਗਾਇਆ ਜਾਵੇ। ਦਲਿਤਾਂ ਉਪਰ ਹੋ ਰਹੇ ਸਮਾਜਿਕ ਜਬਰ ਨੂੰ ਨੱਥ ਪਾਈ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉਪਰ ਜਬਰ ਦਿਨ ਪਰਤੀ ਦਿਨ ਵਧ ਰਿਹਾ ਹੈ, ਜਿਸ ਵਿਚ ਸੱਤਾਧਾਰੀ ਧਿਰ ਦੇ ਆਗੂ ਸਾਮਿਲ ਹੁੰਦੇ ਹਨ ਜਾਂ ਗੁੰਡਾ ਗਰਦੀ ਕਰਨ ਵਾਲਿਆਂ  ਦੇ ਹੱਕ ਵਿਚ ਸੱਤਾ ਧਾਰੀ ਆਗੂ ਭੁਗਤਦੇ ਹਨ ਜਿਸ ਨਾਲ ਗੁੰਡਾ ਗਰਦੀ ਦਿਨ ਪਰਤੀ ਦਿਨ ਵਧ ਰਹੀ ਹੈ। ਆਗੂਆਂ ਨੇ ਕਿਹਾ ਕਿ ਦਲਿਤ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚਲ ਰਹੇ ਸੰਘਰਸ਼ ਦੀ ਉਹ ਹਮਾਇਤ ਕਰਦੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਵਿਚ ਮਸੂਲੀਆਤ ਕੀਤੀ ਜਾਵੇਗੀ।

Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-