Monday, December 09, 2019
FOLLOW US ON

News

ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ, ਹਰਪਾਲ ਸਿੰਘ ਚੀਮਾ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੌਰੇ ਸਬੰਧੀ ਕੀਤੀ ਵਿਚਾਰ ਚਰਚਾ।

November 21, 2019 01:29 AM
ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ, ਹਰਪਾਲ ਸਿੰਘ ਚੀਮਾ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੌਰੇ ਸਬੰਧੀ ਕੀਤੀ ਵਿਚਾਰ ਚਰਚਾ। 
 

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਆਮ ਆਦਮੀ ਪਾਰਟੀ ਦੀ ਮੀਟਿੰਗ ਅੱਜ ਹਲਕਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਪ੍ਰਧਾਨਗੀ ਹੇਠ ਅੰਮ੍ਰਿਤਪਾਲ ਸਿੰਘ ਗੰਗੂਵਾਲ ਦੇ ਘਰ ਹੋਈ। ਇਸ ਮੀਟਿੰਗ ਵਿੱਚ ਹਰਪਾਲ ਸਿੰਘ ਚੀਮਾ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੌਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾ ਹਰਦਿਆਲ ਸਿੰਘ ਵੱਲੋਂ ਅਜੀਤ ਅਖ਼ਬਾਰ ਵਿੱਚ ਕਿਸਾਨ ਕਰਜ਼ਾ ਮੁਆਫ਼ੀ ਦੇ 126 ਕਰੋੜ ਰੁਪਏ ਵਾਪਸ ਕਰਨ ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੇ ਚਿੰਤਾ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਖੁਦਕੁਸ਼ੀਆਂ ਕਰ ਰਹੇ ਹਨ, ਦੂਜੇ ਪਾਸੇ ਸਰਕਾਰ ਨੂੰ ਕਿਸਾਨਾਂ ਦੇ ਪਤੇ ਹੀ ਨਹੀਂ ਲੱਭ ਰਹੇ, ਜਦੋਂ ਕਿ ਪਰਾਲੀ ਸਾੜਨ ਦਾ ਮੁਆਵਜ਼ਾ ਵੀ ਬੇਜ਼ਮੀਨੇ ਕਿਸਾਨਾਂ ਨੂੰ ਵੀ ਵੰਡ ਦਿੱਤਾ ਗਿਆ ਹੈ, ਇਸ ਤੋਂ ਵੱਧ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕੀ ਹੋ ਸਕਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਦਾ ਮੁਆਵਜ਼ਾ ਵੀ ਹੱਕਦਾਰ ਕਿਸਾਨਾਂ ਨੂੰ ਦਿੱਤਾ ਜਾਵੇ ਅਤੇ ਪੈਸਾ ਵਾਪਸ ਕਰਨ ਦੀ ਬਜਾਏ ਸਹੀ ਕਿਸਾਨਾਂ ਨੂੰ ਵੰਡਿਆ ਜਾਵੇ। ਇਸ ਮੀਟਿੰਗ ਵਿੱਚ ਬਾਬੂ ਚਮਨ ਲਾਲ, ਦਵਿੰਦਰ ਸਿੰਘ ਛਿੰਦੂ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਸੂਬੇਦਾਰ ਕਮਲਜੀਤ ਸਿੰਘ, ਛਿੰਦਾ ਪ੍ਰਧਾਨ, ਗੁਰਿੰਦਰ ਸਿੰਘ, ਜਸਵੰਤ ਸਿੰਘ ਮਹਿਰੌਲੀ, ਮਨਪ੍ਰੀਤ ਸਿੰਘ ਸਜਮੋਰ ਆਦਿ ਹਾਜ਼ਰ ਸਨ। 

Have something to say? Post your comment

More News News

ਕਥਾ-ਕੀਰਤਨ ਸੇਵਾ-ਸਾਂਝ ਗੁਰਬਾਣੀ ਦੀ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਭਾਈ ਲਵਕੇਸ਼ ਸਿੰਘ ਦੇ ਰਾਗੀ ਜਥੇ ਨੂੰ ਨਿੱਘੀ ਵਿਦਾਇਗੀ ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ ਕੀਨੀਆ ਨੇ ਸਮੁੰਦਰ ਦੇ ਪਾਣੀ ਨੂੰ ਪੀਣ ਵਾਲੇ ਪਾਣੀ ਵਿੱਚ ਬਦਲਣ ਲਈ ਪਹਿਲਾ ਸੋਲਰ ਪਲਾਂਟ ਲਗਾਇਆ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੱਛਮੀ ਬੰਗਾਲ ਦੇ ਇਕ ਵਿਅਕਤੀ ਨੇ ਤੇਲੰਗਾਨਾ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ, ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ ਸਿੱਖਿਆ ਮੰਤਰੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਵਿਰੁੱਧ ਸਘੰਰਸ਼ ਉਲੀਕਣ ਦੀ ਚੇਤਾਵਨੀਂ ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਟਰੈਕ ਸੂਟਾਂ ਨਾਲ ਹੋਏ ਸਨਮਾਨਿਤ ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਸਿੱਖਿਆ ਮੰਤਰੀ ਦੁਆਰਾ ਅਧਿਆਪਕਾਂ ਲਈ ਘਟੀਆ ਸ਼ਬਦਾਵਲੀ ਵਰਤਣ ਦੀ ਨਿਖੇਧੀ ਵਿਦੇਸ਼ ਦੀ ਧਰਤੀ ਤੇ ਰਹਿਕੇ ਪੰਜਾਬੀ ਭਾਸ਼ਾ ਤੇ ਇਸਦੇ ਪਸਾਰ ਲਈ ਦਵਿੰਦਰ ਨਾਵਲਕਾਰ ਨੇ ਬਹੁਤ ਉੱਪਰਾਲਾ ਕੀਤਾ - ਮੋਫਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਫਰੀ ਲੰਗਰ ਨੂੰ ਹਟਾਉਣਲਈ ਧਨਾਂਢ ਲੋਕਾਂ ਦੇ ਇਸ਼ਾਰੇ ਤੇ ਪ੍ਰਸਾਸ਼ਨ ਦੀਆਂ ਕੋਸ਼ਿਸ਼ਾਂ ਜਾਰੀ
-
-
-