Monday, December 09, 2019
FOLLOW US ON

News

ਲੋਕ ਪੱਖੀ ਲੇਖਕ ਗੁਰਚਰਨ ਧਾਲੀਵਾਲ ਨਾਲ ਸਕੂਲ ਵੱਲੋਂ ਰੂਬਰੂ ਸਾਹਿਤਕ ਸਮਾਗਮ

December 02, 2019 02:31 PM
.ਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਸਾਹਿਤਕਾਰ ਗੁਰਚਰਨ ਧਾਲੀਵਾਲ ਦੀ ਪੁਸਤਕ ਲੋਕ ਅਰਪਿਤ ਕਰਦੇ ਹੋਏ ਕਰਮ ਸਿੰਘ ਵਕੀਲ, ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਸਕੂਲ ਦੇ ਡਾਇਰੈਕਟਰ ਹਰਮਿੰਦਰਪਾਲ ਸਿੰਘ ਗਿੱਲ ਅਤੇ ਬਾਕੀ ਲੇਖਕ ਤੇ ਪਤਵੰਤੇ।

ਲੋਕ ਪੱਖੀ ਲੇਖਕ ਗੁਰਚਰਨ ਧਾਲੀਵਾਲ ਨਾਲ ਸਕੂਲ ਵੱਲੋਂ ਰੂਬਰੂ ਸਾਹਿਤਕ ਸਮਾਗਮ                                                         ਨਵ-ਪ੍ਰਕਾਸ਼ਿਤ ਪੁਸਤਕ 'ਕਾਗਜ਼ਾਂ ਦੀ ਦਹਿਲੀਜ਼ ਤੇ' ਦੀ ਹੋਈ ਘੁੰਡ-ਚੁਕਾਈ


ਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ: ਦੀ ਅਗਵਾਈ ਦੌਰਾਨ ਸਾਹਿਤ ਸਭਾ ਰਜਿ: ਬਾਘਾ ਪੁਰਾਣਾ, ਸਾਹਿਤ ਸਭਾ ਭਲੂਰ ਅਤੇ ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਦੇ ਸਹਿਯੋਗ ਨਾਲ ਲੋਕ ਪੱਖੀ ਦਰਦਾਂ ਅਤੇ ਮਸਲਿਆਂ ਦੇ ਗੰਭੀਰ ਲੇਖਕ ਗੁਰਚਰਨ ਧਾਲੀਵਾਲ (ਸੀਨੀਅਰ ਐਡਵੋਕੇਟ ਹਾਈਕੋਰਟ ਚੰਡੀਗੜ) ਦਾ ਸਕੂਲੀਂ ਬੱਚਿਆਂ ਨਾਲ ਰੂਬਰੂ ਅਤੇ ਉਨ੍ਹਾਂ ਦੀ ਨਵ-ਪ੍ਰਕਾਸ਼ਿਤ ਕਾਵਿ ਸੰਗ੍ਰਹਿ ਪੁਸਤਕ 'ਕਾਗਜ਼ਾਂ ਦੀ ਦਹਿਲੀਜ਼ 'ਤੇ' ਨੂੰ ਲੋਕ ਅਰਪਿਤ ਕਰਨ ਸਬੰਧੀ ਸਕੂਲ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਸ਼ੁਰੂ ਸਮੇਂ ਸਮੂਹ ਪ੍ਰਬੰਧਕਾਂ ਵੱਲੋਂ ਸ਼ਮਾਂ ਰੋਸ਼ਨ ਕਰਨ ਅਤੇ ਰੀਬਨ ਕੱਟਣ ਦੀ ਰਸਮ ਨਿਭਾਈ ਗਈ ਅਤੇ ਮੁੱਖ ਮਹਿਮਾਨ ਦੇ ਗਲ 'ਚ ਫੁੱਲਾਂ ਦੇ ਹਾਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਸਵਾਗਤੀ ਗੀਤ, ਕਵੀਸ਼ਰੀ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ।  ਇਸ  ਉਪਰੰਤ ਪੁਸਤਕ ਦੀ ਘੁੰਡ-ਚੁਕਾਈ ਹੋਈ, ਜਿਸਦੀ ਰਸਮ ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਮੁੱਖ ਮਹਿਮਾਨ ਗੁਰਚਰਨ ਧਾਲੀਵਾਲ ਤੋਂ ਇਲਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ: ਦੇ ਮੀਤ ਪ੍ਰਧਾਨ ਕਰਮ ਸਿੰਘ ਵਕੀਲ਼ , ਡਾ. ਸੁਰਜੀਤ ਬਰਾੜ, ਸਕੂਲ ਪਿੰ੍ਰਸੀਪਲ ਤੇਜਿੰਦਰ ਕੌਰ ਗਿੱਲ, ਸਾਹਿਤ ਸਭਾ ਬਾਘਾ ਪੁਰਾਣਾ ਦੇ ਪ੍ਰਧਾਨ ਯਸ਼ ਚਟਾਨੀ, ਸਾਹਿਤ ਸਭਾ ਭਲੂਰ ਦੇ ਸ੍ਰਪ੍ਰਸਤ ਬਿੱਕਰ ਸਿੰਘ ਹਾਂਗਕਾਂਗ, ਜਸਵੀਰ ਭਲੂਰੀਆ, ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਦੇ ਪ੍ਰਧਾਨ ਸਾਧੂ ਰਾਮ ਲੰਗੇਆਣਾ, ਕੰਵਲਜੀਤ ਭੋਲਾ ਲੰਡੇ, ਸੇਵਾ ਮੁਕਤ ਪ੍ਰਿੰਸੀਪਲ ਰਣਧੀਰ ਸਿੰਘ ਗਿੱਲ, ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਹਰਮਿੰਦਰਪਾਲ ਸਿੰਘ ਗਿੱਲ ਅਤੇ ਵਾਈਸ ਪ੍ਰਿੰਸੀਪਲ ਸੁਖਮਿੰਦਰਪਾਲ ਸਿੰਘ ਗਿੱਲ, ਗਮਦੂਰ ਸਿੰਘ ਲੰਗੇਆਣਾ, ਕਲੱਬ ਪ੍ਰਧਾਂਨ ਜਸਵਿੰਦਰ ਸਿੰਘ ਨੀਲਾ, ਆਤਮਾ ਸਿੰਘ, ਤੀਰਥ ਸਿੰਘ ਬਰਾੜ , ਜਬਰਜੰਗ ਸਿੰਘ   ਵੱਲੋਂ ਨਿਭਾਈ ਗਈ।ਇਸਦੇ ਨਾਲ ਹੀ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਾਹਿਤਕ ਸਭਾਵਾਂ ਦੇ ਨੁਮਾਇੰਦਿਆਂ ਵੱਲੋਂ ਲੇਖਕ ਦਾ ਯਾਦਗਾਰੀ ਸਨਮਾਨ ਚਿੰਨ੍ਹ, ਗਰਮ ਲੋਈਆਂ ਅਤੇ ਕੁਝ ਨਕਦ ਰਾਸ਼ੀ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਪਰੰਤ ਲੇਖਕ ਗੁਰਚਰਨ ਧਾਲੀਵਾਲ ਨੇ ਬੱਚਿਆਂ ਦੇ ਰੂ ਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਦਾ ਸਫਰ ਪਿੰਡ ਦੇ ਸਰਕਾਰੀ ਸਕੂਲ ਤੋਂ ਸ਼ੁਰੂ ਕਰਕੇ ਜਿੱਥੇ ਉਚੇਰੀ ਵਿੱਦਿਅਕ ਯੋਗਤਾ ਹਾਸਲ ਕੀਤੀ ਉੱਥੇ ਸਰਕਾਰੀ ਨੌਕਰੀ ਹਾਸਲ ਕਰਕੇ ਜ਼ਿਲ੍ਹਾ ਅਟਾਰਨੀ ਅਤੇ ਡਾਇਰੈਕਟਰ ਵਿਜੀਲੈਂਸ ਵਿਭਾਗ ਤੱਕ ਸਰਕਾਰੀ ਸੇਵਾਵਾਂ ਨਿਭਾਈਆਂ ਤੇ ਅੱਜ ਵੀ ਉਹ ਚੰਡੀਗੜ ਵਿਖੇ ਮਾਨਯੋਗ ਹਾਈਕੋਰਟ 'ਚ ਬਤੌਰ ਸੀਨੀਅਰ ਐਡਵੋਕੇਟ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਸੇਵਾਵਾਂ ਦੇ ਨਾਲ-ਨਾਲ ਜਿੱਥੇ ਉਨ੍ਹਾਂ ਨੇ ਆਪਣੀ ਕਲਮ ਸਫਰ ਨੂੰ ਨਿਰੰਤਰ ਜਾਰੀ ਰੱਖ ਕੇ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਹੈ ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਅਤੇ ਜੱਥੇਬੰਦੀਆਂ 'ਚ ਵੀ ਆਪਣੀਆਂ ਸਰਗਰਮੀਆਂ ਬਰਕਰਾਰ ਰੱਖੀਆਂ ਹਨ ਅਤੇ ਛੋਟੀ ਉਮਰ 'ਚ ਹੀ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਬਰਕੰਦੀ ਵਿਖੇ ਬਤੌਰ ਸਰਪੰਚੀ ਦੀ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਉਨ੍ਹਾਂ ਨੇ ਅੱਜ ਦੇ ਚਿੰਤਕ ਵਿਸ਼ੇ ਤੇ ਗੰਭੀਰਤਾ ਨਾਲ ਬੋਲਦਿਆਂ ਕਿਹਾ ਕਿ ਹੁਣ ਬੱਚਿਆਂ ਦਾ ਧਿਆਨ ਉੱਚੇਰੀ ਪੜ੍ਹਾਈ ਵੱਲੋਂ ਟੁੱਟਦਾ ਜਾ ਰਿਹਾ ਹੈ ਅਤੇ ਆਈਲੈਟਸ ਕਰਕੇ ਵਿਦੇਸ਼ਾਂ ਵੱਲ ਦੌੜ ਲੱਗਦੀ ਜਾ ਰਹੀ ਹੈ ਜੋ ਸਾਡੇ ਸਮਾਜ ਲਈ ਇੱਕ ਸੋਚ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਆਪਣੀਆਂ ਕੁਝ ਨਜ਼ਮਾਂ ਵੀ ਸੁਣਾਈਆਂ ਅਤੇ ਜ਼ਿੰਦਗੀ ਦੇ ਤਜ਼ਰਬੇ ਵੀ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਹਾਜ਼ਰ ਲੇਖਕਾਂ ਅਤੇ ਬੱਚਿਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਵਿਸਥਾਰਪੂਰਵਕ ਢੰਗ ਨਾਲ ਪੇਸ਼ ਕੀਤੇ ਗਏ ਅਤੇ ਬੱਚਿਆਂ ਨੂੰ ਸਾਹਿਤ ਪੜ੍ਹਨ ਅਤੇ ਲਿਖਣ ਲਈ ਵੀ ਪ੍ਰੇਰਿਤ ਕੀਤਾ। ਉਪਰੰਤ ਪਿੰ੍ਰਸੀਪਲ ਰਣਧੀਰ ਸਿੰਘ ਵੱਲੋਂ ਗੁਰਚਰਨ ਧਾਲੀਵਾਲ ਦੀ ਪ੍ਰੀਵਾਰਕ ਜੀਵਨੀ ਅਤੇ ਪ੍ਰਸਿੱਧ ਆਲੋਚਕ ਡਾ. ਸੁਰਜੀਤ ਬਰਾੜ ਅਤੇ ਕਰਮ ਸਿੰਘ ਵਕੀਲ ਵੱਲੋਂ ਉਨ੍ਹਾਂ ਦੇ ਸਾਹਿਤਕ ਸਫਰ ਬਾਰੇ ਰੋਸ਼ਨੀ ਪਾਈ ਗਈ ਅਤੇ ਕਰਮ ਸਿੰਘ ਵਕੀਲ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਹਿਤਕਾਰ ਅਸ਼ੋਕ ਚਟਾਨੀ, ਸੁਰਜੀਤ ਕਾਉਂਕੇ ਅਤੇ ਲਖਵੀਰ ਕੋਮਲ ਆਲਮਵਾਲਾ ਵੱਲੋਂ ਆਪਣੀਆਂ ਪ੍ਰਕਾਸ਼ਿਤ ਪੁਸਤਕਾਂ ਵੀ ਗੁਰਚਰਨ ਧਾਲੀਵਾਲ ਨੂੰ ਭੇਟ ਕੀਤੀਆਂ ਗਈਆਂ।ਉਪਰੰਤ ਹੋਏ ਕਵੀ ਦਰਬਾਰ ਸਮੇਂ ਕਰਮ ਸਿੰਘ ਕਰਮ, ਲਖਵੀਰ ਕੋਮਲ, ਪ੍ਰਸ਼ੋਤਮ ਪੱਤੋ, ਅਮਰੀਕ ਸੈਦੋਕੇ, ਜਗਦੀਸ਼ ਪ੍ਰੀਤਮ, ਗੁਰਮੇਜ ਗੇਜਾ ਲੰਗੇਆਣਾ, ਗੁਰਬਚਨ ਸਿੰਘ ਚਿੰਤਕ, ਜੰਗੀਰ ਸਿੰਘ ਖੋਖਰ, ਚਮਕੌਰ ਬਾਘੇਵਾਲੀਆ, ਸੁਖਚੈਨ ਸਹੋਤਾ, ਕਾਮਰੇਡ ਨਾਹਰ ਸਿੰਘ ਨੱਥੂਵਾਲਾ, ਅਸ਼ੋਕ ਚਟਾਨੀ, ਸੁਰਜੀਤ ਸਿੰਘ ਕਾਉਂਕੇ, ਜਸਵੀਰ ਭਲੂਰੀਆ, ਬਿੱਕਰ ਸਿੰਘ ਭਲੂਰ, ਕੰਵਲਜੀਤ ਭੋਲਾ ਲੰਡੇ, ਸਾਧੂ ਰਾਮ ਲੰਗੇਆਣਾ, ਦਿਲਬਾਗ ਸਿੰਘ ਬੁੱਕਣਵਾਲਾ, ਯਸ਼ ਚਟਾਨੀ ਅਤੇ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਕਲਮਾਂ ਦੇ ਕਲਾਮ ਪੇਸ਼ ਕੀਤੇ ਗਏ। ਅਖੀਰ 'ਚ ਸਕੂਲ ਦੇ ਡਾਇਰੈਕਟਰ ਹਰਮਿੰਦਰਪਾਲ ਸਿੰਘ ਗਿੱਲ, ਸੈਕਟਰੀ ਜਸਵੀਰ ਸਿੰਘ ਵੱਲੋਂ ਪਹੁੰਚੀਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਗਿਆ। ਸਟੇਜ ਦੀ ਭੂਮਿਕਾ ਸਾਧੂ ਰਾਮ ਲੰਗੇਆਣਾ, ਕੰਵਲਜੀਤ ਭੋਲਾ ਅਤੇ ਜਸਵੀਰ ਭਲੂਰੀਆ ਵੱਲੋਂ ਸਾਂਝੇ ਤੌਰ ਤੇ ਨਿਭਾਈ ਗਈ।


Have something to say? Post your comment

More News News

ਕਥਾ-ਕੀਰਤਨ ਸੇਵਾ-ਸਾਂਝ ਗੁਰਬਾਣੀ ਦੀ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਭਾਈ ਲਵਕੇਸ਼ ਸਿੰਘ ਦੇ ਰਾਗੀ ਜਥੇ ਨੂੰ ਨਿੱਘੀ ਵਿਦਾਇਗੀ ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ ਕੀਨੀਆ ਨੇ ਸਮੁੰਦਰ ਦੇ ਪਾਣੀ ਨੂੰ ਪੀਣ ਵਾਲੇ ਪਾਣੀ ਵਿੱਚ ਬਦਲਣ ਲਈ ਪਹਿਲਾ ਸੋਲਰ ਪਲਾਂਟ ਲਗਾਇਆ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੱਛਮੀ ਬੰਗਾਲ ਦੇ ਇਕ ਵਿਅਕਤੀ ਨੇ ਤੇਲੰਗਾਨਾ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ, ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ ਸਿੱਖਿਆ ਮੰਤਰੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਵਿਰੁੱਧ ਸਘੰਰਸ਼ ਉਲੀਕਣ ਦੀ ਚੇਤਾਵਨੀਂ ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਟਰੈਕ ਸੂਟਾਂ ਨਾਲ ਹੋਏ ਸਨਮਾਨਿਤ ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਸਿੱਖਿਆ ਮੰਤਰੀ ਦੁਆਰਾ ਅਧਿਆਪਕਾਂ ਲਈ ਘਟੀਆ ਸ਼ਬਦਾਵਲੀ ਵਰਤਣ ਦੀ ਨਿਖੇਧੀ ਵਿਦੇਸ਼ ਦੀ ਧਰਤੀ ਤੇ ਰਹਿਕੇ ਪੰਜਾਬੀ ਭਾਸ਼ਾ ਤੇ ਇਸਦੇ ਪਸਾਰ ਲਈ ਦਵਿੰਦਰ ਨਾਵਲਕਾਰ ਨੇ ਬਹੁਤ ਉੱਪਰਾਲਾ ਕੀਤਾ - ਮੋਫਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਫਰੀ ਲੰਗਰ ਨੂੰ ਹਟਾਉਣਲਈ ਧਨਾਂਢ ਲੋਕਾਂ ਦੇ ਇਸ਼ਾਰੇ ਤੇ ਪ੍ਰਸਾਸ਼ਨ ਦੀਆਂ ਕੋਸ਼ਿਸ਼ਾਂ ਜਾਰੀ
-
-
-