Monday, December 09, 2019
FOLLOW US ON

News

ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਸਿਪਾਹੀ ਦਾ ਬੁੱਤ ਸਥਾਪਿਤ

December 02, 2019 03:25 PM

ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਸਿਪਾਹੀ ਦਾ ਬੁੱਤ ਸਥਾਪਿਤ


-65000 ਪੌਂਡ ਦੀ ਲਾਗਤ ਨਾਲ ਤਿਆਰ ਹੋਇਆ ਹੈ ਪਿੱਤਲ ਦਾ ਬੁੱਤ


ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਹਿਤ ਵੱਡ ਆਕਾਰੀ ਪਿੱਤਲ ਦੇ ਬੁੱਤ ਦੀ ਸਥਾਪਨਾ ਕੀਤੀ ਗਈ ਹੈ। 65000 ਪੌਂਡ ਦੀ ਲਾਗਤ ਨਾਲ ਤਿਆਰ ਹੋਏ ਇਸ ਪਿੱਤਲ ਦੇ ਬੁੱਤ ਨੂੰ ਗਰੀਨਹੈੱਡ ਪਾਰਕ ਵਿਖੇ ਲਗਾਇਆ ਗਿਆ ਹੈ। ਸਿੱਖ ਸੋਲਜ਼ਰਜ਼ ਸੰਸਥਾ ਦੇ ਬੁਲਾਰੇ ਕਲਵਿੰਦਰ ਭੁੱਲਰ ਅਨੁਸਾਰ ਇਸ 6 ਫੁੱਟ ਆਕਾਰ ਦੇ ਬੁੱਤ ਨੂੰ ਸਥਾਪਿਤ ਕਰਨ ਵਿੱਚ ਸਥਾਨਕ ਸਿੱਖ ਭਾਈਚਾਰੇ ਦਾ ਸਾਥ ਬਾ-ਕਮਾਲ ਰਿਹਾ ਹੈ। ਇੱਥੋਂ ਦੇ ਉਤਸ਼ਾਹੀ ਭਾਈਚਾਰੇ ਕਰਕੇ ਹੀ ਹਡਰਜ਼ਫੀਲਡ ਨੂੰ ਇਹ ਬੁੱਤ ਸਥਾਪਿਤ ਕਰਨ ਲਈ ਚੁਣਿਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿੱਚ 83000 ਦੇ ਲਗਭਗ ਸਿੱਖ ਬਹਾਦਰ ਸ਼ਹੀਦ ਹੋਏ ਅਤੇ ਅਨੇਕਾਂ ਜ਼ਖ਼ਮੀ ਹੋਏ ਸਨ। ਉਹਨਾਂ ਸਭ ਨੂੰ ਆਪਣਾ ਮੋਹ ਸਤਿਕਾਰ ਭੇਂਟ ਕਰਨ ਦੇ ਜਰੀਏ ਵਜੋਂ ਇਹ ਬੁੱਤ ਹੋਂਦ ਵਿੱਚ ਆਇਆ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਅਜਿਹੇ ਸਮਾਰਕਾਂ ਉੱਪਰ ਲਿਖ ਸ਼ਬਦਾਵਲੀ ਨੂੰ ਪੜ੍ਹ ਕੇ ਮਾਣ ਮਹਿਸੂਸ ਕਰਦੀ ਰਹੇ।

Have something to say? Post your comment

More News News

ਕਥਾ-ਕੀਰਤਨ ਸੇਵਾ-ਸਾਂਝ ਗੁਰਬਾਣੀ ਦੀ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਭਾਈ ਲਵਕੇਸ਼ ਸਿੰਘ ਦੇ ਰਾਗੀ ਜਥੇ ਨੂੰ ਨਿੱਘੀ ਵਿਦਾਇਗੀ ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ ਕੀਨੀਆ ਨੇ ਸਮੁੰਦਰ ਦੇ ਪਾਣੀ ਨੂੰ ਪੀਣ ਵਾਲੇ ਪਾਣੀ ਵਿੱਚ ਬਦਲਣ ਲਈ ਪਹਿਲਾ ਸੋਲਰ ਪਲਾਂਟ ਲਗਾਇਆ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੱਛਮੀ ਬੰਗਾਲ ਦੇ ਇਕ ਵਿਅਕਤੀ ਨੇ ਤੇਲੰਗਾਨਾ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ, ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ ਸਿੱਖਿਆ ਮੰਤਰੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਵਿਰੁੱਧ ਸਘੰਰਸ਼ ਉਲੀਕਣ ਦੀ ਚੇਤਾਵਨੀਂ ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਟਰੈਕ ਸੂਟਾਂ ਨਾਲ ਹੋਏ ਸਨਮਾਨਿਤ ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਸਿੱਖਿਆ ਮੰਤਰੀ ਦੁਆਰਾ ਅਧਿਆਪਕਾਂ ਲਈ ਘਟੀਆ ਸ਼ਬਦਾਵਲੀ ਵਰਤਣ ਦੀ ਨਿਖੇਧੀ ਵਿਦੇਸ਼ ਦੀ ਧਰਤੀ ਤੇ ਰਹਿਕੇ ਪੰਜਾਬੀ ਭਾਸ਼ਾ ਤੇ ਇਸਦੇ ਪਸਾਰ ਲਈ ਦਵਿੰਦਰ ਨਾਵਲਕਾਰ ਨੇ ਬਹੁਤ ਉੱਪਰਾਲਾ ਕੀਤਾ - ਮੋਫਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਫਰੀ ਲੰਗਰ ਨੂੰ ਹਟਾਉਣਲਈ ਧਨਾਂਢ ਲੋਕਾਂ ਦੇ ਇਸ਼ਾਰੇ ਤੇ ਪ੍ਰਸਾਸ਼ਨ ਦੀਆਂ ਕੋਸ਼ਿਸ਼ਾਂ ਜਾਰੀ
-
-
-