Monday, December 09, 2019
FOLLOW US ON

News

ਗਲਾਸਗੋ ਦੇ ਸ੍ਰੀ ਗੁਰੁ ਗਰੰਥ ਸਾਹਿਬ ਪੰਜਾਬੀ ਅਕਾਦਮੀ ਸਕੂਲ ਦੇ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

December 02, 2019 03:36 PM

ਗਲਾਸਗੋ ਦੇ ਸ੍ਰੀ ਗੁਰੁ ਗਰੰਥ ਸਾਹਿਬ ਪੰਜਾਬੀ ਅਕਾਦਮੀ ਸਕੂਲ ਦੇ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ


-ਖੁਸ਼ੀ ਹੈ ਕਿ ਪੰਜਾਬੀ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਸ਼ਾ ਬਣ ਰਹੀ ਹੈ- ਦਿਲਬਰ 


ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ 'ਤੇ ਪੰਜਾਬੀ ਦੀਆਂ ਤਿੜ੍ਹਾਂ ਬੀਜਣ ਦੇ ਮਕਸਦ ਨਾਲ ਚਲਦੇ ਪੰਜਾਬੀ ਸਕੂਲਾਂ ਵਿੱਚ ਅਨੇਕਾਂ ਪੰਜਾਬੀ ਪੜ੍ਹਦਿਆਂ ਮੱਲਾਂ ਮਾਰ ਰਹੇ ਹਨ। ਗਲਾਸਗੋ ਦੇ ਸ੍ਰੀ ਗੁਰੁ ਗ੍ਰੰਥ ਸਾਹਿਬ ਗੁਰਦੁਆਰਾ ਅਧੀਨ ਚਲਦੀ ਪੰਜਾਬੀ ਅਕਾਦਮੀ ਵੱਲੋਂ ਪੰਜਾਬੀ ਇਮਤਿਹਾਨਾਂ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਬੱਚੀ ਮਨਰੂਪ ਕੌਰ ਦੇ ਧਾਰਮਿਕ ਸ਼ਬਦ ਨਾਲ ਹੋਈ। ਇਸ ਉਪਰੰਤ ਗੁਰਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਲਭਾਇਆ ਸਿੰਘ ਮਹਿਮੀ, ਸਕੱਤਰ ਦਲਜੀਤ ਸਿੰਘ ਦਿਲਬਰ, ਸਕੂਲ ਪ੍ਰਮੁੱਖ ਦਿਲਜੀਤ ਕੌਰ ਦਿਲਬਰ, ਪ੍ਰਭਜੋਤ ਕੌਰ ਵਿਰਹਾ ਨੇ ਜੀ ਸੀ ਐੱਸ ਈ ਅਤੇ ਲੈਵਲ 1 ਪਾਸ ਕਰਨ ਵਾਲੇ 12 ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਅਤੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ। ਇਸ ਸਮੇਂ ਬੋਲਦਿਆਂ ਸ੍ਰੀਮਤੀ ਦਿਲਬਰ ਅਤੇ ਪ੍ਰਭਜੋਤ ਕੌਰ ਨੇ ਕਿਹਾ ਕਿ ਉਹਨਾਂ ਦੇ ਸਕੂਲ ਵਿੱਚ 300 ਦੇ ਲਗਭਗ ਬੱਚੇ ਵੱਖ ਵੱਖ ਪੰਜਾਬੀ ਜਮਾਤਾਂ ਵਿੱਚ ਪੜ੍ਹ ਰਹੇ ਹਨ। ਭਾਈਚਾਰੇ ਦੇ ਪੂਰਨ ਸਹਿਯੋਗ ਨਾਲ ਚਲਦੇ ਇਸ ਸਕੂਲ ਵਿੱਚੋਂ ਹਰ ਸਾਲ ਬੱਚੇ ਆਪਣੀਆਂ ਪ੍ਰੀਖਿਆਵਾਂ ਪਾਸ ਕਰਕੇ ਸਮਾਜ ਵਿੱਚ ਵਿਚਰਣ ਲਾਇਕ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਬਤੌਰ ਅਧਿਆਪਕ ਉਦੋਂ ਖੁਸ਼ੀ ਹੁੰਦੀ ਹੈ ਜਦੋਂ ਉਹਨਾਂ ਕੋਲੋਂ ਪਾਸ ਹੋ ਕੇ ਗਏ ਬੱਚੇ ਪੰਜਾਬੀ ਦੀ ਵਾਧੂ ਯੋਗਤਾ ਦੇ ਸਿਰ 'ਤੇ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੁੰਦੇ ਹਨ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਵੀ ਮਿਹਨਤ ਨਾਲ ਪਾਸ ਹੋਣ ਤਾਂ ਕਿ ਵੱਖ ਵੱਖ ਖੇਤਰਾਂ ਵਿੱਚ ਪੰਜਾਬੀ ਗਾਹਕਾਂ ਨਾਲ ਰਾਬਤਾ ਕਰਨ ਲਈ ਪੈਦਾ ਹੁੰਦੀਆਂ ਨੌਕਰੀਆਂ ਉਹਨਾਂ ਦੇ ਹੱਥ ਆ ਸਕਣ। ਇਸ ਸਮੇਂ ਦਿਲਜੀਤ ਕੌਰ ਦਿਲਬਰ ਨੇ ਸਕੂਲ ਦੀਆਂ ਅਧਿਆਪਕਾਵਾਂ ਮਨਜੀਤ ਕੌਰ, ਰਣਜੀਤ ਕੌਰ ਸਮਰਾ, ਰੁਪਨੀਤ ਕੌਰ, ਨਵਦੀਪ ਕੌਰ, ਸੁਰਿੰਦਰ ਕੌਰ, ਗੁਰਦੀਪ ਕੌਰ, ਜਸਬੀਰ ਕੌਰ, ਮਨਜੀਤ ਚਾਹਲ, ਮਨਜੀਤ ਪੁਰੀ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਹਨਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਹਾਰਦਿਕ ਵਧਾਈ ਪੇਸ਼ ਕੀਤੀ।

Have something to say? Post your comment

More News News

ਕਥਾ-ਕੀਰਤਨ ਸੇਵਾ-ਸਾਂਝ ਗੁਰਬਾਣੀ ਦੀ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਭਾਈ ਲਵਕੇਸ਼ ਸਿੰਘ ਦੇ ਰਾਗੀ ਜਥੇ ਨੂੰ ਨਿੱਘੀ ਵਿਦਾਇਗੀ ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ ਕੀਨੀਆ ਨੇ ਸਮੁੰਦਰ ਦੇ ਪਾਣੀ ਨੂੰ ਪੀਣ ਵਾਲੇ ਪਾਣੀ ਵਿੱਚ ਬਦਲਣ ਲਈ ਪਹਿਲਾ ਸੋਲਰ ਪਲਾਂਟ ਲਗਾਇਆ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੱਛਮੀ ਬੰਗਾਲ ਦੇ ਇਕ ਵਿਅਕਤੀ ਨੇ ਤੇਲੰਗਾਨਾ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ, ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ ਸਿੱਖਿਆ ਮੰਤਰੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਵਿਰੁੱਧ ਸਘੰਰਸ਼ ਉਲੀਕਣ ਦੀ ਚੇਤਾਵਨੀਂ ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਟਰੈਕ ਸੂਟਾਂ ਨਾਲ ਹੋਏ ਸਨਮਾਨਿਤ ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਸਿੱਖਿਆ ਮੰਤਰੀ ਦੁਆਰਾ ਅਧਿਆਪਕਾਂ ਲਈ ਘਟੀਆ ਸ਼ਬਦਾਵਲੀ ਵਰਤਣ ਦੀ ਨਿਖੇਧੀ ਵਿਦੇਸ਼ ਦੀ ਧਰਤੀ ਤੇ ਰਹਿਕੇ ਪੰਜਾਬੀ ਭਾਸ਼ਾ ਤੇ ਇਸਦੇ ਪਸਾਰ ਲਈ ਦਵਿੰਦਰ ਨਾਵਲਕਾਰ ਨੇ ਬਹੁਤ ਉੱਪਰਾਲਾ ਕੀਤਾ - ਮੋਫਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਫਰੀ ਲੰਗਰ ਨੂੰ ਹਟਾਉਣਲਈ ਧਨਾਂਢ ਲੋਕਾਂ ਦੇ ਇਸ਼ਾਰੇ ਤੇ ਪ੍ਰਸਾਸ਼ਨ ਦੀਆਂ ਕੋਸ਼ਿਸ਼ਾਂ ਜਾਰੀ
-
-
-