News

ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ

ਰਣਜੋਧ ਸਿੰਘ ਸੰਧੂ | December 09, 2019 02:42 AM

ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ

ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ

ਸੰਗਰੂਰ-ਦਿੜਬਾ ਮੰਡੀ 8 ਦਸੰਬਰ ( ਰਣਯੋਧ ਸਿੰਘ ਸੰਧੂ) ਬੀਤੇ ਦਿਨੀ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਜੇਤੂ ਦਰਸ਼ਨ ਸਿੰਘ ਕਾਂਗੜਾ ਧੜੇ ਨਾਲ ਸਬੰਧਤ ਉਮੀਦਵਾਰਾਂ ਵੱਲੋਂ ਅੱਜ ਅਪਣੀ ਜਿੱਤ ਦੇ ਜਸ਼ਨ ਮਨਾਉਦਿਆ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਏ ਜਿਨ੍ਹਾਂ ਵਿੱਚ ਸੂਬਾ ਜਨਰਲ ਸਕੱਤਰ ਹਰਜਿੰਦਰ ਕੌਰ ਚੱਬੇਵਾਲ, ਵਿਧਾਨ ਸਭਾ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ, ਜਿਲਾ ਉਪ ਪ੍ਰਧਾਨ ਸ਼੍ਰੀਮਤੀ ਅਰਾਧਨਾ ਕਾਂਗੜਾ ਅਤੇ ਜਿਲਾ ਜਨਰਲ ਸਕੱਤਰਾਂ ਵਿੱਚ ਬੇਬੀ ਕੌਰ ਤੇ ਸੁਖਵਿੰਦਰ ਕੌਰ ਵਰਕਰਾਂ ਦੇ ਭਾਰੀ ਕਾਫਲੇ ਨਾਲ ਜਿੱਥੇ ਪਹਿਲਾਂ ਭਗਵਾਨ ਵਾਲਮੀਕਿ ਸਰੋਵਰ ਰਾਮਾਇਣ ਭਵਨ ਅਤੇ ਮੰਦਿਰ ਮਹਾਕਾਲੀ ਦੇਵੀ ਵਿਖੇ ਨਤਮਸਤਕ ਹੋਣ ਉਪਰੰਤ ਅਪਣੇ ਸਮਰਥਕਾਂ ਨਾਲ ਸ਼ਹਿਰ ਦੇ ਮੇਨ ਬਾਜ਼ਾਰ ਵਿੱਚੋਂ ਦੀ ਰੈਲੀ ਦੀ ਰੂਪ ਵਿੱਚ ਮਾਰਚ ਕਰਦਿਆਂ ਗੁਰੂਦੁਆਰਾ ਮਸਤੂਆਣਾ ਸਾਹਿਬ ਪਹੁੰਚਕੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਇਸ ਮੌਕੇ ਜੋਸ਼ ਨਾਲ ਭਰੇ ਨੌਜਵਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਯੂਥ ਕਾਂਗਰਸ ਜਿੰਦਾਬਦ ਦੇ ਨਾਅਰੇ ਲਗਾਏ ਗਏ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਵਿਧਾਨ ਸਭਾ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਜਿਸ ਉਮੀਦ ਨਾਲ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਸ਼੍ਰੀ ਰਾਹੁਲ ਗਾਂਧੀ ਵੱਲੋਂ ਯੋਗ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਯੂਥ ਕਾਂਗਰਸ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਉਹ ਉਨ੍ਹਾਂ ਉਮੀਦਾਂ ਤੇ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ ਉਨਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਹੋਇਆ ਹੈ ਉਹ ਵੀ ਹਮੇਸ਼ਾ ਕਾਂਗਰਸ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਕੰਮ ਕਰਨਗੇ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਂਗੜਾ, ਲਖਮੀਰ ਸਿੰਘ ਸੇਖੋਂ, ਅਮਨ ਚੋਪੜਾ ਤੋਂ ਇਲਾਵਾ ਭਾਰੀ ਗਿਣਤੀ ਯੂਥ ਵਰਕਰ ਹਾਜ਼ਰ ਸਨ

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-