News

ਮੁਕਤੀ ਮੋਰਚਾ ਪੰਚਾਇਤੀ ਜ਼ਮੀਨਾਂ ਤੇ ਨਿੱਜੀ ਕੰਪਨੀਆਂ ਨੂੰ ਪੈਰ ਵੀ ਨਹੀਂ ਧਰਨ ਦੇਣਗੀਆਂ -ਸਮਾਓ

December 09, 2019 08:24 PM

ਮੁਕਤੀ ਮੋਰਚਾ ਪੰਚਾਇਤੀ ਜ਼ਮੀਨਾਂ ਤੇ ਨਿੱਜੀ ਕੰਪਨੀਆਂ ਨੂੰ ਪੈਰ ਵੀ ਨਹੀਂ ਧਰਨ ਦੇਣਗੀਆਂ -ਸਮਾਓ

ਮਾਨਸਾ ( ਤਰਸੇਮ ਸਿੰਘ ਫਰੰਡ ) ਪਿੰਡ ਉੱਭਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਪਿੰਡ ਇਕਾਈ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਵ ਨੂੰ ਸਮਰਪਿਤ ਕੀਤੀ ਕਾਨਫਰੰਸ ਨੂੰ ਸੰਬੋਧਨ ਕਰਦੇ ਮੋਰਚਾ ਪੰਜਾਬ ਦੇ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਗਰੀਬਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੀ ਥਾਂ ਪੰਚਾਇਤੀ ਜ਼ਮੀਨਾਂ ਕੰਪਨੀਆਂ ਨੂੰ ਦੇਣ ਜਾ ਰਹੀ ਹੈ। ਇਸ ਲਈ ਅੱਜ ਮਜ਼ਦੂਰ ਮੁਕਤੀ ਮੋਰਚੇ ਦਾ ਐਲਾਨ ਹੈ ਕਿ ਪੰਚਾਇਤੀ ਜ਼ੀਮਨਾਂ ਤੇ ਪ੍ਰਾਈਵੇਟ ਕੰਪਨੀਆਂ ਦਾ ਪੈਰ ਵੀ ਨਹੀਂ ਪੈਣ ਦੇਵਾਂਗੇ। ਕਾਨਫਰੰਸ ਵਿੱਚ ਮੋਦੀ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਜਾ ਰਹੇ ਨਾਗਰਿਕਤਾ ਸੋਧ ਬਿਲ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਮੋਦੀ ਸਰਕਾਰ ਪਾਰਲੀਮੈਂਟ ਵਿੱਚ ਨਾਗਰਿਕਤਾ ਸੋਧ ਬਿਲ ਪਾਸ ਕਰਨ ਦੀ ਥਾਂ ਰੁਜ਼ਗਾਰ ਐਕਟ ਕਾਨੂੰਨ ਪਾਸ ਕਰੇ। ਇਸ ਸਮੇਂ ਉਨਾਂ ਕਿਹਾ ਕਿ ਕੇਂਦਰ ਤੇ ਸੂਬਾਈ ਸੱਤਾ ਉਪਰ ਬੈਠੇ ਮੋਦੀ ਤੇ ਕੈਪਟਨ ਵਰਗੇ ਹਾਕਮਾਂ ਮਲਕ ਭਾਗੋ ਲੁਟੇਰੇ ਪੂੰਜੀਪਤੀਆਂ ਦੇ ਹੱਕ ਵਿੱਚ ਨੀਤੀਆਂ ਲਾਗੂ ਕਰਕੇ ਗਰੀਬ ਜਨਤਾ ਦਾ ਖੂਨ ਚੂਸਿਆਂ ਜਾ ਰਿਹਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਮੋਦੀ—ਭਾਜਪਾ ਸਰਕਾਰ ਭਾਰਤੀ ਸੰਵਿਧਾਨ ਤੇ ਦਲਿਤਾਂ ਦਾ ਰਾਖਵਾਂਕਰਨ ਦੇ ਹੱਕ ਨੂੰ ਖਤਮ ਕਰਕੇ ਦਲਿਤ ਵਰਗ ਨੂੰ ਮੁੜ ਮਨੂਵਾਦੀ ਤਾਕਤਾਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ, ਇਸੇ ਦਾ ਕਾਰਨ ਹੈ ਕਿ ਅੱਜ ਦੇਸ਼ ਅੰਦਰ ਨਿੱਤ ਦਿਨ ਦਲਿਤਾਂ, ਬੇਜ਼ਮੀਨੇ ਗਰੀਬਾਂ, ਔਰਤਾਂ ਉਪਰ ਅੱਤਿਆਚਾਰ ਲਗਾਤਾਰ ਵੱਧ ਰਿਹਾ ਹੈ। ਉਨਾਂ ਕਿਹਾ ਕਿ 30 ਸਾਲਾਂ ਤੋਂ ਬਾਦਲ, ਕੈਪਟਨ ਗਰੀਬਾਂ ਤੋਂ ਇਹ ਕਹਿਕੇ ਵੋਟਾਂ ਲੈ ਰਹੇ ਹਨ ਕਿ ਜੇਕਰ ਸਾਡਜੀ ਸਕਰਾਰ ਆ ਗਈ ਤਾਂ ਬੇ—ਜ਼ਮੀਨੇ ਦਲਿਤਾਂ ਨੂੰ 5—5 ਮਰਲੇ ਪਲਾਟ ਦੇਵਾਂਗੇ ਅਤੇ 2019 ਵਿੱਚ ਮਾਨਵ ਖੇਤਰ ਦੇ ਮਜ਼ਦੂਰਾਂ ਵੱਲੋਂ ਲੜੇ ਅੰਦੋਲਨ ਸਮੇਂ 2000 ਤੋਂ ਉਪਰ ਮਰਦ/ਔਰਤਾਂ ਨੂੰ ਜੇਲਾਂ ਵਿੱਚ ਬੰਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਮਜ਼ਦੂਰਾਂ ਨੂੰ ਪਲਾਟ ਦੇਣ ਦੇ ਵੱਖ—ਵੱਖ ਸਮੇਂ ਅਕਾਲੀ—ਕਾਂਗਰਸ ਸਰਕਾਰਾਂ ਨੇ ਭਾਵੇਂ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਹੁਣ ਕੈਪਟਨ ਵੱਲੋਂ 30 ਅਪ੍ਰੈਲ 2019 ਨੂੰ ਪਲਾਟਾਂ ਦੇ ਸਰਟੀਫਿਕੇਟ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕਾਂਗਰਸ ਸਰਕਾਰ ਨੇ ਪੰਚਾਇਤੀ ਜ਼ਮੀਨ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਜਾ ਰਹੀ ਹੈ। ਉਨਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਪੈਰ ਵੀ ਨਹੀਂ ਧਰਨ ਦੇਵਾਂਗੇ। ਇਸ ਸਮੇਂ ਉਨਾਂ ਮਜ਼ਦੂਰ ਨੂੰ ਅਪੀਲ ਕੀਤੀ ਕਿ 18 ਦਸੰਬਰ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਦਲਿਤ—ਜਬਰ ਵਿਰੋਧੀ ਤੇ ਅਧਿਕਾਰੀ ਰੈਲੀ ਵਿੱਚ ਵੱਧ ਤੋਂ ਵੱਧ ਪਹੁੰਚਣ। ਇਸ ਸਮਾਗਮ ਵਿੱਚ ਸਰਕਾਰੀ ਸਕੂਲ ਵਿੱਚ ਵੱਖ—ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਮਾਰਨ ਵਾਲੇ ਬੱਚਿਆਂ ਨੂੰ ਵੀ ਸ਼ਹੀਦ ਭਗਤ ਸਿੰਘ ਦੀਆਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਕਾਨਫਰੰਸ ਨੂੰ ਪ੍ਰਗਤੀਸੀਲ ਇਸਤਰੀ ਸਭਾ ਦੀ ਸੂਬਾਈ ਆਗੂ ਕਾ. ਜਸਵੀਰ ਕੌਰ ਨੱਤ, ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਗੁਰਜੰਟ ਸਿੰਘ ਮਾਨਸਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। 

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-