News

ਰਾਸ਼ਟਰੀ ਦਲਿਤ ਸਾਹਿਤ ਅਕਾਦਮੀ ਵੱਲੋਂ ਕੁਲਵੰਤ ਸਰੋਤਾ ਬਰੀਵਾਲਾ ਨੂੰ ਡਾਕਟਰ ਅੰਬੇਦਕਰ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ

December 11, 2019 09:58 PM

ਰਾਸ਼ਟਰੀ ਦਲਿਤ ਸਾਹਿਤ ਅਕਾਦਮੀ ਵੱਲੋਂ ਕੁਲਵੰਤ ਸਰੋਤਾ ਬਰੀਵਾਲਾ ਨੂੰ ਡਾਕਟਰ ਅੰਬੇਦਕਰ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ
ਬਠਿੰਡਾ 11 ਦਸੰਬਰ (ਗੁਰਬਾਜ ਗਿੱਲ) -ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਅਤੇ ਸਾਹਿਤਕ ਪੱਤਰਕਾਰ ਤੇ ਲੇਖਕ ਕੁਲਵੰਤ ਸਰੋਤਾ ਬਰੀਵਾਲਾ ਨੂੰ ਬੀਤੇ ਦਿਨੀ ਨਵੀਂ ਦਿੱਲੀ ਵਿਖੇ ਰਾਸ਼ਟਰੀ ਦਲਿਤ ਸਾਹਿਤ ਅਕਾਦਮੀ ਵੱਲੋਂ ਕਰਵਾਏ ਗਏ 35ਵੇਂ ਦਲਿਤ ਸਾਹਿਤਕਾਰ ਸੰਮੇਲਨ ਦੌਰਾਨ ਰਾਸ਼ਟਰੀਆ ਡਾਕਟਰ ਅੰਬੇਦਕਰ ਫੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਅਕਾਦਮੀ ਦੇ ਰਾਸ਼ਟਰੀ ਚੇਅਰਮੈਨ ਡਾ ਸੋਹਨਪਾਲ ਸੁਮਨਾਕਸ਼ਰ ਅਤੇ ਪੰਜਾਬ ਪ੍ਰਧਾਨ ਤੀਰਥ ਤੋੰਗਾਰੀਆ ਨੇ ਪ੍ਰਦਾਨ ਕੀਤਾ। ਜਿਕਰਯੋਗ ਹੈ ਕਿ ਕੁਲਵੰਤ ਸਰੋਤਾ ਬਰੀਵਾਲਾ ਪਿਛਲੇ ਤਿੰਨ ਦਹਾਕਿਆਂ ਤੋਂ ਸਾਹਿਤਕ ਪੱਤਰਕਾਰੀ ਅਤੇ ਸਮਾਜ ਸੇਵਾ ਲਈ ਕਾਰਜ਼ਸ਼ੀਲ ਹਨ। ਉਨ੍ਹਾਂ ਨੂੰ ਇਹ ਸਨਮਾਨ ਮਿਲਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੇਖਕ ਹਰਦੇਵ ਇੰਸਾ ਹਮਦਰਦ, ਗੁਰਾਂਦਿੱਤਾ ਸਿੰਘ ਸੰਧੂ, ਸਰਦੂਲ ਸਿੰਘ ਬਰਾੜ, ਬੋਹੜ ਸਿੰਘ ਮੱਲਣ, ਰਾਜਵਿੰਦਰ ਸਿੰਘ ਰਾਜਾ, ਪਰਮਜੀਤ ਕਮਲਾ, ਬਲਦੇਵ ਇੰਕਵਨ, ਬੀਰਬਾਲਾ ਸੱਦੀ, ਸੁਖਵਿੰਦਰ ਕੌਰ ਸੁੱਖੀ, ਜਸਵੀਰ ਸਿੰਘ ਤੱਖੀ, ਦੀਪ ਲੁਧਿਆਣਵੀ, ਗੁਰਦਰਸ਼ਨ ਸਿੰਘ ਮੱਕੜ, ਪੱਤਰਕਾਰ ਧਰਮ ਪਰਵਾਨਾ, ਡਾ ਨਿੰਦਰ ਕੋਟਲੀ ਅਤੇ ‘ਜਸਟ ਪੰਜਾਬੀ’ ਮੈਗਜ਼ੀਨ ਦੇ ਸੰਪਾਦਕ ਗੁਰਬਾਜ ਗਿੱਲ ਤੋਂ ਇਲਾਵਾ ਸਾਹਿਤਕਾਰਾਂ ਅਤੇ ਸਮਾਜ ਸੇਵੀਆਂ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-