Thursday, February 20, 2020
FOLLOW US ON

News

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਦੀ ਬਹਾਲੀ ਜਰੂਰੀ-ਪੰਥਕ ਜਥੇਬੰਦੀਆਂ ਯੂ,ਕੇ

January 15, 2020 05:36 PM

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਦੀ ਬਹਾਲੀ ਜਰੂਰੀ-ਪੰਥਕ ਜਥੇਬੰਦੀਆਂ ਯੂ,ਕੇ 

ਬਰਮਿੰਘਮ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪੰਥਕ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਗਿਆ। ਗਿਆਨੀਹਰਪ੍ਰੀਤ ਸਿੰਘ ਵਲੋਂ ਆਪਣੇ ਹੁਣ ਤੱਕ ਦੇ ਸੇਵਾ ਕਾਲ ਦੌਰਾਨ ਨਿਭਾਏ ਗਏ ਰੋਲ ਦੀ ਹਾਰਦਿਕ ਪ੍ਰਸੰਸਾ ਕਰਦਿਆਂ ਭਵਿੱਖ ਵਿੱਚ ਉਹਨਾਂ ਵਲੋਂ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ,ਕੌਮ ਨੂੰ ਇਕਮੁੱਠ ਕਰਨ ਅਤੇ ਸਿੱਖੀ ਦੇ ਪ੍ਰਚਾਰ, ਪਸਾਰ ਦੀ ਆਸ ਪਰਗਟਾਈ ਗਈ ਹੈ। 

ਸਿੱਖ ਸੰਗਤਾਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂ  ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਯੂਨਾਈਟਿਡ ਖਾਲਸਾ ਦਲ ਯੂ ਕੇ   ਨੇ ਆਖਿਆ ਕਿ ਇਸ ਵਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਰਵੳਚਤਾ ਨੂੰ ਬਹਾਲ ਕਰਨ ਬਹੁਤ ਜਰੂਰੀ ਹੈ। ਪਿਛਲੇ ਅਰਸੇ ਦੌਰਾਨ ਅਕਾਲੀ ਦਲ ਤੇ ਕਾਬਜ਼  ਬਾਦਲ ਪਰਿਵਾਰ ਵਲੋਂ ਸਿੱਖ ਸਿਧਾਂਤਾਂ ਦਾ ਰੱਜ ਕੇ ਘਾਣ ਕੀਤਾ ਗਿਆ ਉਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੳਚਤਾ ਨੂੰ ਵੱਡੀ ਢਾਹ ਲਾਈ ਗਈ ਹੈ। ਗੁਰੂ ਨਾਨਕ ਗੁਰਦਵਾਰਾ ਹਾਈ ਸਟਰੀਟ ਸਮੈਦਿਕ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਸਿਖ ਜਥੇਬੰਦੀਆਂ ਦੇ ਨੁਮਾਇੰਦਿਆਂ ਭਾਈ ਕੁਲਦੀਪ ਸਿੰਘ ਚਹੇੜੂ ਸਿੱਖ ਫੈਡਰੇਸ਼ਨ , ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜਨਰਲ ਸਕੱਤਰ ਯੂਨਾਈਟਿਡ ਖਾਲਸਾ ਦਲ ਯੂ ਕੇ  ਅਤੇ ਭਾਈ ਚਰਨ ਸਿੰਘ ਜਥੇਦਾਰ ਧਰਮ ਯੁੱਧ ਜਥਾ ਦਮਦਮੀ ਟਕਸਾਲ ਯੂ,ਕੇ ਵਲੋਂ ਸਨਮਾਨਤ ਕੀਤਾ ਗਿਆ। 

Have something to say? Post your comment

More News News

ਕਮਲ ਹਸਨ ਦੀ ਨਵੀਂ ਫਿਲਮ ਦੇ ਸੈਟ ਤੇ ਹੋਇਆ ਕਰੇਨ ਨਾਲ ਹਾਦਸਾ 3 ਵਿਅਕਤੀਆਂ ਦੀ ਮੌਤ 9 ਜ਼ਖਮੀ ਜਿਹੜੇ ਲੋਕ ਭਾਰਤੀ ਹਾਕਮਾਂ ਦੀਆਂ ਜ਼ਿਆਦਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ, ਉਹਨਾਂ ਲਈ ਦਰਵਾਜ਼ੇ ਬੰਦ ਹਨ:- ਗਜਿੰਦਰ ਸਿੰਘ ਦਲ ਖਾਲਸਾ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੇਵਾ-ਮੁਕਤ ਹੋਏ ਸਕੂਲ ਮੁਖੀ ਅਤੇ ਅਧਿਆਪਕ ਸਨਮਾਨਿਤ Due to the non-payment of electricity bills by Powercom in village Dharar, the disconnection case took a new turn, ਮਾਨਸਾ ਤੋਂ ਬਰਨਾਲਾ ਨੂੰ ਜਾਣ ਵਾਲੀ ਪ੍ਰਮੁੱਖ ਸੜਕ ਥਾਂ_ਥਾਂ ਤੋਂ ਟੁੱਟੀ ਕਿਸੇ ਸਮੇਂ ਵੀ ਭਿਆਨਿਕ ਸੜਕੀ ਹਾਦਸਾ ਹੋਣ ਦੀ ਸੰਭਾਵਨਾ ਨਸ਼ੀਲੀਆਂ ਗੋਲੀਆਂ , 200 ਗ੍ਰਾਮ ਭੰਗ 37 ਬੋਤਲਾਂ ਸ਼ਰਾਬ ਤੇ ਮੋਟਰਸਾਈਕਲ ਸਮੇਤ ਕਾਬੂ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਅਣੂਕਾ ਵਿਖੇ ਲਗਾਏ ਆਰ ਓ ਸਿਸਟਮ ਦਾ ਉਦਘਾਟਨ India's First Coronary Shockwave Lithotripsy was performed at Fortis Escorts Institute भारत में पहली बार हुआ कोरोनरी शॉकवेव लीथोट्रिप्सी ट्रीटमेंट का इस्तेमाल ਲੌਂਗੋਵਾਲ ਸਕੂਲ ਵੈਨ ਹਾਦਸਾ ਪੀੜਿਤ ਪਰਿਵਾਰਾਂ ਦੀ ਮਦਦ ਲਈ ਪ੍ਰਵਾਸੀ ਪੰਜਾਬੀ ਆਏ ਅੱਗੇ
-
-
-