Saturday, September 26, 2020
FOLLOW US ON
BREAKING NEWS
ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬ

News

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਨਿਆਂ ਪਾਲਿਕਾ ਅਤੇ ਪੁਲਿਸ ਦੀ ਦੁਰਵਰਤੋਂ ਹੋਈ: ਜਸਟਿਸ ਢੀਗਰਾਂ ਰਿਪੋਰਟ

January 15, 2020 09:32 PM

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਨਿਆਂ ਪਾਲਿਕਾ ਅਤੇ ਪੁਲਿਸ ਦੀ ਦੁਰਵਰਤੋਂ ਹੋਈ: ਜਸਟਿਸ ਢੀਗਰਾਂ ਰਿਪੋਰਟ

ਐਸਐਚਓ ਤਿਆਗੀ ਨੇ ਅਪਣਾ ਬਚਾਅ ਕਰ ਰਹੇ ਹਥਿਆਰਬੰਦ ਸਿੱਖਾਂ ਕੋਲੋਂ ਹਥਿਆਰ ਲੈਕੇ ਭੀੜ ਹਵਾਲੇ ਕਰਵਾਇਆ

ਨਵੀਂ ਦਿੱਲੀ 15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਅਜ ਸੁਪਰੀਮ ਕੋਰਟ ਅੰਦਰ ਸਰਦਾਰ ਗੁਰਲਾਡ ਸਿੰਘ ਕਾਹਲੋਂ ਵਲੋਂ ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਾਇਰ ਅਪੀਲ ਤੇ ਜਸਟਿਸ ਢੀਂਗਰਾ ਕਮਿਸ਼ਨ ਵੱਲੋਂ ਅੱਜ ਸੁਪਰੀਮ ਕੋਰਟ ਵਿਚ ਪੇਸ਼ ਕੀਤੀ ਗਈ ਰਿਪੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ ਤਤਕਾਲੀਨ ਸਰਕਾਰ ਕਾਂਗਰਸ ਪਾਰਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੁਲਿਸ ਅਤੇ ਨਿਆਂਪਾਲਿਕਾ ਦੀ ਦੁਰਵਰਤੋਂ ਕੀਤੀ ਸੀ । ਕਾਂਗਰਸ ਦੀ ਸਰਕਾਰ ਨੇ ਪਹਿਲਾਂ ਸਿੱਖ ਕਤਲੇਆਮ ਕਰਵਾਇਆ ਤੇ ਫਿਰ ਦੋਸ਼ੀਆਂ ਨੂੰ ਬਚਾਉਣ ਲਈ ਪੁਲਿਸ ਅਤੇ ਨਿਆਂਪਾਲਿਕਾ ਨੂੰ ਵਰਤਿਆ ਗਿਆ ।

ਵਕੀਲ ਹਰਪ੍ਰੀਤ ਸਿੰਘ ਹੋਰਾ ਨੇ ਦਸਿਆ ਕਿ ਪੇਸ਼ ਕੀਤੀ ਗਈ ਰਿਪੋਰਟ ਵਿੱਚ 3 ਸ਼੍ਰੇਣੀਆਂ ਦਾ ਨਾਮ ਦਿੱਤਾ ਗਿਆ ਸੀ: 1. ਜਾਇਦਾਦ ਦੇ ਕੇਸਾਂ ਦਾ ਨੁਕਸਾਨ, 2. ਜਾਇਦਾਦ ਦੇ ਨੁਕਸਾਨ ਤੋਂ ਬਿਨਾਂ / ਸਰੀਰਕ ਸੱਟਾਂ, 3. ਜਾਇਦਾਦ ਦੇ ਨੁਕਸਾਨ ਤੋਂ ਬਿਨਾਂ / ਕਤਲ ਦੇ ਕੇਸ ਅਤੇ ਅਥਾਰਟੀਆਂ ਦੇ ਦੋਸ਼ੀਅਾਂ ਨੂੰ ਸਜ਼ਾ ਦੇਣ ਲਈ
ਉਨ੍ਹਾਂ ਦਸਿਆ ਕਿ ਮਾਮਲੇ ਅੰਦਰ ਕਈ ਅਣਪਛਾਤੀਆਂ ਲਾਸ਼ਾਂ ਮਿਲੀਆਂ ਸਨ ਅਤੇ ਪੁਲਿਸ ਨੂੰ ਉਨ੍ਹਾਂ ਦੀ ਪਛਾਣ ਕਰਨ ਲਈ ਸੁਹਿਰਦ ਯਤਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਸੀ । ਸੀਆਰਪੀਸੀ ਦੀ ਧਾਰਾ 218 ਦੇ ਅਨੁਸਾਰ ਵੱਖਰੇ ਚਾਰਜ ਲਗਾਏ ਜਾਣੇ ਸਨ ਅਤੇ ਵੱਖਰੀ ਸੁਣਵਾਈ ਹੋਣੀ ਚਾਹੀਦੀ ਸੀ । ਇਸ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨਾ ਚਾਹੀਦਾ ਸੀ

ਵਕੀਲ ਹਰਪ੍ਰੀਤ ਸਿੰਘ ਹੋਰਾ ਨੇ ਦਸਿਆ ਕਿ ਅੱਜ ਸੁਪਰੀਮ ਕੋਰਟ ਵਿਚ ਜਸਟਿਸ ਢੀਂਗਰਾ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਕਿਸ ਤਰੀਕੇ ਨਾਲ ਨਿਆਂਪਾਲਿਕਾ ਦੀ ਵੀ ਦੁਰਵਰਤੋਂ ਕਰਕੇ ਜੱਜ ਨੇ ਬਹੁਤ ਸਾਰੇ ਉਨ੍ਹਾਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਜਿਹੜੇ 1984 ਦੇ ਸਿੱਖ ਕਲਤੇਆਮ ਵਿਚ ਸ਼ਾਮਲ ਸਨ ।
ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਕਿ ਇਕ ਦਿੱਲੀ ਪੁਲਿਸ ਦੇ ਐਸ ਐਚ ਓ ਸੁਰਵੀਰ ਸਿੰਘ ਤਿਅਾਗੀ ਵਲੋਂ ਸਿੱਖ ਜੋ ਭੂਤਰੀ ਹੋਈ ਭੀੜ ਕੋਲੋਂ ਆਪਣਾ ਬਚਾਅ ਕਰ ਰਹੇ ਸਨ, ਅਸੀ ਤੁਹਾਡੀ ਸੁਰਖਿਆ ਕਰਾਗੇਂ ਕਹਿ ਕੇ ਹਥਿਆਰ ਵਾਪਸ ਲੈ ਲਏ ਤੇ ਫਿਰ ਕਤਲੇਆਮ ਕਰਨ ਵਾਲੀ ਭੀੜ ਨੂੰ ਭੜਕਾਦੇਂ ਹੋਏ ਕਿਹਾ ਕਿ ਹੁਣ ਸਿੱਖ ਨਿਹੱਥੇ ਹਨ, ਉਹਨਾਂ ਦਾ ਕਤਲ ਕਰ ਦਿਓ ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੇ ਮੰਨਿਆ ਸੀ ਕਿ ਤਾਕਤਵਰ ਲੋਕ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਜਿਸ ਕਾਰਨ ਕਤਲੇਆਮ ਹੋਇਆ ਤੇ ਦੋਸ਼ੀ ਫੜੇ ਨਹੀਂ ਗਏ। ਉਹਨਾਂ ਕਿਹਾ ਕਿ ਹੁਣ ਜਸਟਿਸ ਢੀਂਗਰਾ ਦੀ ਰਿਪੋਰਟ ਵਿਚ ਦੱਸਿਆ ਗਿਆ ਕਿ ਕਿਵੇਂ 10 ਮਾਮਲਿਆਂ ਵਿਚ ਪੀੜਤਾਂ ਦੀ ਐਫ ਆਈ ਆਰ ਹੀ ਦਰਜ ਨਹੀਂ ਕੀਤੀ ਬਲਕਿ ਕਤਲੇਆਮ ਕਰਨ ਵਾਲਿਆਂ ਦੇ ਕਹਿਣ 'ਤੇ ਪੀੜਤਾਂ ਦੇ ਖਿਲਾਫ ਕੇਸ ਦਰਜ ਹੋਏ।
ਵਕੀਲ ਹੋਰਾਂ ਨੇ ਦਸਿਆ ਕਿ ਕੁਝ ਮਾਮਲਿਆਂ ਵਿੱਚ ਜਿੱਥੇ ਪੁਲਿਸ ਅਧਿਕਾਰੀ ਦੁਆਰਾ ਐਸਐਚਓ ਨੂੰ ਇੱਕ ਨੋਟ ਦਿੱਤਾ ਗਿਆ ਸੀ, ਤੇ ਪੁਲਿਸ ਵਲੋਂ ਜਾਣਬੂਝ ਕੇ ਇਹ ਕਹਿਕੇ ਕੇਸ ਬੰਦ ਕਰ ਦਿੱਤੇ ਕਿ ਪੀੜਤਾਂ ਨੇ ਜਾਣਕਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ । ਇਸ ਨਾਲ ਸਪੱਸ਼ਟ ਸੀ ਕਿ ਪੁਲਿਸ ਨੇ ਦੋਸ਼ੀਆਂ ਨੂੰ ਬਚਾਓਣ ਲਈ ਅਤੇ ਉਨ੍ਹਾਂ ਦੀ ਸਿੱਖ ਕਤਲੇਆਂਮ ਵਿਚ ਨਿਭਾਈ ਭੁਮਿਕਾ ਨੂੰ ਕਲੀਨ ਚਿੱਟ ਦੇਣ ਲਈ ਅਜਿਹਾ ਕੀਤਾ ਸੀ । ਸੁਪਰੀਮ ਕੋਰਟ ਵਲੋਂ ਅਜ 10 ਕੇਸ ਨਵੇਂ ਸਿਰੇ ਤੋਂ ਖੋਲਣ ਦੇ ਹੁਕਮ ਜਾਰੀ ਕੀਤੇ ਗਏ ਹਨ । ਅਜ ਅਦਾਲਤ ਅੰਦਰ ਅਪੀਲਕਰਤਾ ਵਲੋਂ ਸੀਨਿਅਰ ਵਕੀਲ ਆਰ ਐਸ ਸੂਰੀ, ਹਰਪ੍ਰੀਤ ਸਿੰਘ ਹੋਰਾ ਅਤੇ ਸਰਕਾਰ ਵਲੋਂ ਐਸਜੀ ਤੁਸ਼ਾਰ ਮੇਹਤਾ ਹਾਜਿਰ ਹੋਏ ਸਨ ।

Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-