Monday, February 24, 2020
FOLLOW US ON

News

ਨਿਊਜ਼ੀਲੈਂਡ 26 ਜਨਵਰੀ: ਸਭ ਤੋਂ ਪਹਿਲਾਂ ਲਹਿਰਾਇਆ ਤਿਰੰਗਾ

January 26, 2020 08:51 PM

ਨਿਊਜ਼ੀਲੈਂਡ 26 ਜਨਵਰੀ: ਸਭ ਤੋਂ ਪਹਿਲਾਂ ਲਹਿਰਾਇਆ ਤਿਰੰਗਾ
ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਵਲਿੰਗਟਨ ਅਤੇ ਔਕਲੈਂਡ ਵਿਖੇ ਲਹਿਰਾਏ ਤਿੰਰਗੇ-ਹੋਈ ਭਾਰਤ ਮਾਤਾ ਕੀ ਜੈ
ਔਕਲੈਂਡ 26 ਜਨਵਰੀ  (ਹਰਜਿੰਦਰ ਸਿੰਘ ਬਸਿਆਲਾ)-ਭਾਰਤ ਅੱਜ ਆਪਣੇ ਗਣਤੰਤਰ ਦਿਵਸ ਦੇ 70 ਸਾਲ ਪੂਰੇ ਕਰਕੇ 71ਵੇਂ ਸਾਲ ਵਿਚ ਦਾਖਲ ਹੋ ਗਿਆ ਹੈ। ਨਿਊਜ਼ੀਲੈਂਡ ਜਿੱਥੇ ਵਿਸ਼ਵਾਸ਼ ਕੀਤਾ ਜਾਂਦਾ ਹੈ ਕਿ ਦੁਨੀਆ ਦੇ ਵਿਚ ਇਥੇ ਸਭ ਤੋਂ ਪਹਿਲਾਂ ਸੂਰਜ ਦੀ ਕਿਰਨ ਧਰਤੀ ਉਤੇ ਸਿਜਦਾ ਕਰਨ ਪੁੱਜਦੀ ਹੈ, ਵਿਖੇ ਵੀ ਭਾਰਤ ਦਾ ਗਣਤੰਤਰ ਦਿਵਸ ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਭਾਰਤੀ ਦੂਤਾਵਾਸ ਵੱਲੋਂ ਅਤੇ ਔਕਲੈਂਡ ਵਿਖੇ ਆਨਰੇਰੀ ਕੌਂਸਲੇਟ ਸ. ਭਵਦੀਪ ਸਿੰਘ ਢਿੱਲੋਂ ਵੱਲੋਂ ਮਨਾਇਆ ਗਿਆ। ਵਲਿੰਗਟਨ ਵਿਖੇ ਭਾਰਤੀ ਹਾਈ ਕਮਿਸ਼ਨਰ ਸ੍ਰੀ ਮੁਕਤੇਸ਼ ਪ੍ਰਦੇਸ਼ੀ ਹੋਰਾਂ ਨੇ ਝੰਡੇ ਦੀ ਰਸਮ ਅਦਾ ਕੀਤੀ ਜਦ ਕਿ ਔਕਲੈਂਡ ਵਿਖੇ ਸ੍ਰੀ ਭਵਦੀਪ ਸਿੰਘ ਢਿੱਲੋਂ ਹੋਰਾਂ ਸੈਂਕੜੇ ਤੋਂ ਵੱਧ ਭਾਰਤੀਆਂ ਦੀ ਹਾਜ਼ਰੀ ਵਿਚ ਆਪਣੇ ਗ੍ਰਹਿ ਦੇ ਮੁੱਖ ਦੁਆਰ ਉਤੇ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਦਾ ਰਾਸ਼ਟਰੀ ਗੀਤ ਜਨ ਗਨ ਮਨ ਗਾਇਆ। ਜਿੱਥੇ ਬੰਦੇ ਮਾਤਰਮ ਦੇ ਨਾਅਰੇ ਗੂੰਜੇ ਉਥੇ ਭਾਰਤੀ ਮਾਤਾ ਕੀ ਜੈ ਵੀ ਜ਼ਜਬਿਆਂ ਦੇ ਵਿਚ ਸੁਣਾਈ ਦਿੱਤੀ। ਇਸ ਮੌਕੇ ਭਾਰਤੀ ਸੰਸਦ ਮੈਂਬਰ ਸ. ਕੰਵਲਜੀਤ ਸਿੰਘ ਬਖਸ਼ੀ, ਸਾਂਸਦ ਡਾ. ਪਰਮਜੀਤ ਕੌਰ ਪਰਮਾਰ, ਮਾਣਯੋਗ ਜੱਜ ਅਜੀਤ ਸਵਰਨ ਸਿੰਘ, ਪੁਲਿਸ ਇੰਸਪੈਕਟਰ ਸ੍ਰੀ ਰਾਕੇਸ਼ ਨਾਇਡੂ ਸਮੇਤ ਭਾਰਤੀ ਕਮਿਊਨਿਟੀ ਅਤੇ ਭਾਰਤੀ ਮੀਡੀਆ ਕਰਮੀ ਖਾਸ ਤੌਰ 'ਤੇ ਪੁੱਜੇ ਹੋਏ ਸਨ। ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਬਾਅਦ ਦੇਸ਼ ਭਗਤੀ ਦੇ ਗੀਤ ਗਾਏ ਗਏ। ਆਪਣੇ ਸੰਖੇਪ ਭਾਸ਼ਣ ਦੇ ਵਿਚ ਸ੍ਰੀ ਭਵਦੀਪ ਸਿੰਘ ਢਿੱਲੋਂ ਹੋਰਾਂ ਕਿਹਾ ਕਿ ਅਸੀਂ ਜਿਸ ਵੀ ਦੇਸ਼ ਦੇ ਵਿਚ ਚਲੇ ਜਾਈਏ ਅਸੀਂ ਭਾਰਤੀ ਮੂਲ ਦੇ ਅਖਵਾਉਣ ਵਿਚ ਮਾਣ ਮਹਿਸੂਸ ਕਰਾਂਗੇ।  ਉਨ੍ਹਾਂ ਆਖਿਆ ਕਿ ਦੇਸ਼ ਤੋਂ ਬਾਹਰ ਹਰ ਭਾਰਤੀ ਆਪਣੇ ਦੇਸ਼ ਦਾ ਰਾਜਦੂਤ ਹੈ ਅਤੇ ਦੇਸ਼ ਦੇ ਨਾਲ ਇਮਾਨਦਾਰੀ ਅਤੇ ਭਾਵਨਾ ਨਾਲ ਜੁੜੇ ਰਹਿਣਾ ਸਾਡਾ ਫਰਜ ਹੈ। ਇਸ ਮੌਕੇ ਸ੍ਰੀ ਭਵਦੀਪ ਸਿੰਘ ਢਿੱਲੋਂ ਦੀ ਪਤਨੀ ਸ੍ਰੀਮਤੀ ਰੂਬੀ ਢਿੱਲੋਂ ਵੀ ਉਨ੍ਹਾਂ ਦੇ ਨਾਲ ਖੜ੍ਹੇ ਸਨ। ਸੋ ਅੱਜ ਭਾਰਤ ਤੋਂ ਵੀ ਪਹਿਲਾਂ ਇਥੇ ਝੰਡਾ ਲਹਿਰਾਇਆ ਗਿਆ।

Have something to say? Post your comment

More News News

ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਡੀ.ਜੀ.ਪੀ. ਗੁਪਤਾ 'ਤੇ ਕੀਤਾ ਪਲਟਵਾਂ ਵਾਰ ਨਵੰਬਰ 1984 ਸਿੱਖ ਨਸਲਕੁਸ਼ੀ ਦੀ ਸਲਾਨਾਂ ਯਾਦ ਸਬੰਧੀ ਕੋਈ ਠੋਸ ਸਮਾਂ ਕੀਤਾ ਜਾਵੇ ਨਿਰਧਾਰਿਤ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਰੀਵਲਸਟੋਕ ਵਿਖੇ ਸੜਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਓਵੈਸੀ ਦੇ ਮੰਚ ਤੋਂ ਪਾਕਿਸਤਾਨ ਜਿੰਦਾਬਾਦ ਦੇ ਨਾਹਰੇ ਲਾਉਣ ਵਾਲੀ ਨੂੰ ਮਿਲੀ ਧਮਕੀ ਅਖੰਡ ਕੀਰਤਨੀ ਜੱਥੇ ਵਲੋਂ ਪੰਜਾਬ ਪੁਲਿਸ ਦੇ ਡੀਜੀਪੀ ਦੇ ਬਿਆਨ ਦੀ ਨਿਖੇਧੀ । ਅਸੀਂ ਆਜ਼ਾਦੀ ਪਸੰਦ ਹਾਂ, ਅਤਿਵਾਦੀ ਨਹੀਂ: ਗਾਜਿੰਦਰ ਸਿੰਘ ਦਲ ਖਾਲਸਾ ਸਿਰਸਾ, ਜੀਕੇ ਅਤੇ ਸਰਨਾ ਨੇ ਪੰਜਾਬ ਦੇ ਡੀ ਜੀ ਪੀ ਦਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬਿਆਨ ਦਾ ਕੀਤਾ ਸਖਤ ਵਿਰੋਧ ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕਾਰਨ ਬੰਦੀ ਸਿੰਘਾਂ ਵੱਲੋਂ ਰੋਸ ਪ੍ਰਗਟ। जी डी गोयनका में ब्रेन ड्रेन कार्यक्रम का आयोजन किया गया । ਜਗਜੀਤ ਖਾਈ ਨੂੰ ਨੰਬਰਦਾਰ ਯੂਨੀਅਨ ਦਾ ਸੂਬਾ ਜਰਨਲ ਸਕੱਤਰ ਬਣਨ ਤੇ ਵੱਡੀ ਗਿਣਤੀ ‘ਚ ਆਗੂਆਂ ਨੇ ਦਿੱਤੀਆ ਵਧਾਈਆਂ
-
-
-