News

ਸਰਬੱਤ ਦਾ ਭਲਾ ਟਰੱਸਟ ਵੱਲੋਂ 25 ਗ੍ਰੰਥੀ ਸਿੰਘਾਂ ਨੂੰ ਰਾਸ਼ਨ ਕਿੱਟਾਂ ਵੰਡੀਆ ਗਈਆ

May 23, 2020 02:14 AM

ਸਰਬੱਤ ਦਾ ਭਲਾ ਟਰੱਸਟ ਵੱਲੋਂ 25 ਗ੍ਰੰਥੀ ਸਿੰਘਾਂ ਨੂੰ ਰਾਸ਼ਨ ਕਿੱਟਾਂ ਵੰਡੀਆ ਗਈਆ

ਬਠਿੰਡਾ 22 ਮਈ (ਗੁਰਬਾਜ ਗਿੱਲ) -ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਉੱਘੇ ਉਦਯੋਗਪਤੀ ਡਾ (ਪ੍ਰੌਫੈਸਰ) ਐਸ ਪੀ ਸਿੰਘ ਓਬਰਾਏ ਜੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਸੇਵਾ ਵਿੱਚ ਨਿਰਪੱਖ ਹੋ ਕੇ ਕਰੋਨਾਂ ਮਹਾਂਮਾਰੀ ਦੀ ਮਾਰ ਝੱਲ ਰਹੇ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਅਤੇ ਜਰੂਰੀ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ ਮਹੰਤ ਕਸ਼ਮੀਰ ਸਿੰਘ ਜੀ ਅਤੇ ਸ. ਜਗਸੀਰ ਸਿੰਘ ਸਬ ਇੰਸਪੈਕਟਰ ਸਾਹਿਬ ਜੀ ਦੀ ਮੌਜੂਦਗੀ ਵਿੱਚ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ 25 ਗ੍ਰੰਥੀ ਸਿੰਘਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਜ਼ਿਲਾ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਅਨੇਕਾਂ ਕਾਰਜ ਪਿਛਲੇ ਦਸ ਸਾਲਾਂ ਤੋਂ ਨਿਰੰਤਰ ਜਾਰੀ ਹਨ ਉੱਥੇ ਕਰੋਨਾਂ ਵਾਇਰਸ ਦੀ ਮਹਾਂਮਾਰੀ ਦਰਮਿਆਨ ਮਾਰਚ ਮਹੀਨੇ ਤੋਂ ਸ਼ੁਰੂ ਰਾਸ਼ਨ ਵੰਡਿਆ ਜਾ ਰਿਹਾ ਹੈ। ਜੋ ਕਿ ਅਗਸਤ ਤੇ ਸਤੰਬਰ ਮਹੀਨੇ ਤੱਕ ਲੋੜਵੰਦ ਲੋਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਨੂੰ ਸੰਸਥਾ ਵੱਲੋਂ ਪੀ ਪੀ ਈ ਕਿੱਟਾਂ ਵੈਂਟੀਲੇਟਰ ਐਨ 95 ਮਾਸਕ ਤਿੰਨ ਪਰਤੀ ਮਾਸਕ ਦਿੱਤੇ ਗਏ ਹਨ। ਮੁੱਖ ਮਹਿਮਾਨ ਜੀ ਅਤੇ ਮਹੰਤ ਬਾਬਾ ਜੀ ਵੱਲੋਂ ਡਾ ਉਬਰਾਏ ਜੀ ਦੇ ਸੇਵਾ ਵਿੱਚ ਅਹਿਮ ਯੋਗਦਾਨ ਪਾਉਣ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਹਮੇਸ਼ਾਂ ਟਰੱਸਟ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਦਾ ਪ੍ਰਣ ਲਿਆ। ਅੰਤ ਵਿੱਚ ਗ੍ਰੰਥੀ ਸਿੰਘਾਂ ਵੱਲੋਂ ਉਬਰਾਏ ਜੀ ਦਾ ਅਤੇ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਬਰਾਏ ਸਾਹਿਬ ਜੀ ਦੀ ਸਿਹਤਯਾਬੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ, ਜਨਰਲ ਸਕੱਤਰ ਬਲਵਿੰਦਰ ਸਿੰਘ ਬਰਾੜ, ਖਜਾਨਚੀ ਗੁਰਪਾਲ ਸਿਘ ਪਾਲੀ, ਸੰਗਠਨ ਸਕੱਤਰ ਮਾ ਰਾਜਿੰਦਰ ਸਿੰਘ, ਪਰੌਜੈਕਟ ਚੈਅਰਮੈਨ ਅਰਵਿੰਦਰ ਪਾਲ ਸਿੰਘ ਚਾਹਲ, ਸਲਾਹਕਾਰ ਜਤਿੰਦਰ ਸਿੰਘ ਕੈਂਥ, ਸਕੱਤਰ ਜਸਵਿੰਦਰ ਸਿੰਘ ਮਣਕੂ, ਲੈਬ ਇੰਚਾਰਜ ਅਮਿ੍ਰਤਪਾਲ ਸਿੰਘ, ਅਜੇਦੀਪ ਸਿੰਘ, ਸ਼ਾਹਬਾਜ ਸਿੰਘ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ, ਹਰਗੋਬਿੰਦ ਸਿੰਘ, ਪਰਮਜੀਤ ਕੌਰ, ਦਫਤਰ ਸਹਾਇਕ ਹੇਮ ਲਤਾ, ਰੇਨੂੰ ਸ਼ਰਮਾ ਕੰਪਿਊਟਰ ਅਧਿਆਪਕਾ ਤੇ ਨਵਜੋਤ ਕੌਰ ਆਦਿ ਹਾਜ਼ਰ ਸਨ।

Have something to say? Post your comment
 

More News News

ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀਂ : ਜਥੇਦਾਰ ਕਰਮ ਸਿੰਘ ਹਾਲੈਂਡ ਹੁਣ ਬਦਲ ਜਾਣਗੇ ਪ੍ਰਾਈਵੇਟ ਸਕੂਲਾਂ ਦੇ ਪੜ੍ਹਾਈ ਦੇ ਤਰੀਕੇ,ਵੱਖ ਵੱਖ ਬੈਠਣ ਦੀ ਹੋਵੇਗੀ ਵਿਵਸਥਾ। ਗਾਇਕ ਗੁਰਮੀਤ ਮੀਤ ਦਾ ਗੀਤ ‘ਇਹ ਜੰਗ ਜਿੱਤਣੀ’ ਹਰ ਪਾਸੇ ਚਰਚਾ ‘ਚ ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ, ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ ਸ਼ਹੀਦ ਭਾਈ ਮਹਿੰਦਰ ਸਿੰਘ ਖਾਲਸਾ ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ
-
-
-