News

ਪੰਜਾਬ ਸਰਕਾਰ ਦੇ ਕਰਫਿਊ ਖੋਲ੍ਹਣ ਤੋਂ ਬਾਅਦ ਕੋਰੋਨਾ ਕਾਰਨ ਲੀਹੋ ਲੱਥੀ ਜ਼ਿੰਦਗੀ ਮੁੜ ਪਟੜੀ ਵੱਲ ਪਰਤਣ ਲੱਗੀ

May 23, 2020 03:35 PM

ਪੰਜਾਬ ਸਰਕਾਰ ਦੇ ਕਰਫਿਊ ਖੋਲ੍ਹਣ ਤੋਂ ਬਾਅਦ ਕੋਰੋਨਾ ਕਾਰਨ ਲੀਹੋ ਲੱਥੀ ਜ਼ਿੰਦਗੀ ਮੁੜ ਪਟੜੀ ਵੱਲ ਪਰਤਣ ਲੱਗੀ 


-ਲੋਕਾਂ ਨੂੰ ਕੋੋਰੋਨਾ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੇਂ-ਸਮੇਂ ’ਤੇ ਕੀਤੇ ਅਹਿਮ ਉਪਰਾਲੇ


-ਸੇਵਾ ਕੇਂਦਰ ਅਤੇ ਤਹਿਸੀਲਾਂ ਵਿੱਚ ਹੋਈ ਲੋਕਾਂ ਦੀ ਆਮਦ 
-ਜ਼ਿਲ੍ਹੇ ਅੰਦਰ 1699 ਕੋਰੋਨਾ ਸ਼ੱਕੀ ਵਿਅਕਤੀਆਂ ਦੇ ਲਏ ਸੈਂਪਲ


-ਸੈਂਕੜੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਿਕ ਭੇਜਿਆ ਘਰ ਵਾਪਸ


ਮਾਨਸਾ, 23ਮਈ ( ਬਿਕਰਮ ਸਿੰਘ ਵਿੱਕੀ ) : ਚੀਨ ਦੇ ਵੁਹਾਨ ਸ਼ਹਿਰ ਤੋਂ ਚੱਲੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੇ ਅੱਜ ਸਾਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ ਅਤੇ ਭਾਰਤ ਦੇਸ਼ ਵਿੱਚ ਵੀ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਰਫਿਊ ਲਗਾਇਆ ਗਿਆ ਸੀ।  ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕੋਰੋਨਾ ਵਾਇਰਸ ਨਾਲ ਜੰਗ ਲੜਨ ਤੋਂ ਬਾਅਦ ਲੋਕਾਂ ਦੀ ਸੁਵਿਧਾ ਅਤੇ ਵਪਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਸਰਕਾਰ ਵੱਲੋਂ ਕਰਫਿਊ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਮਾਨਸਾ ਜ਼ਿਲ੍ਹੇ ਵਿੱਚ ਲੀਹੋਂ ਲੱਥੀ ਜ਼ਿੰਦਗੀ ਮੁੜ ਪਟੜੀ ’ਤੇ ਆਉਣ ਲੱਗੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਾਂ ਅਤੇ ਸਨਅਤੀ ਅਦਾਰੇ ਖੋਲ੍ਹਣ ਦੇ ਆਦੇਸ਼ਾਂ ਨਾਲ ਇਹਤਿਆਤ ਵਰਤਦੇ ਹੋਏ ਇਨ੍ਹਾਂ ਦਾ ਤਰਤੀਬਵਾਰ ਖੁੱਲ੍ਹਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਜਨਤਕ ਸੇਵਾਵਾਂ ਨਾਲ ਸਬੰਧਤ ਦਫ਼ਤਰ ਜਿਵੇਂ ਕਿ ਸੇਵਾ ਕੇਂਦਰ ਅਤੇ ਤਹਿਸੀਲਾਂ ਵਿੱਚ ਵੀ ਲੋਕਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਮਾਂ ਰਹਿੰਦਿਆਂ ਹੀ ਇਸ ਬਿਮਾਰੀ ਤੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਬਚਾਅ ਲਈ ਕਰਫਿਊ ਦਾ ਐਲਾਨ ਕਰ ਦਿੱਤਾ ਸੀ ਅਤੇ ਇਸ ਬਿਮਾਰੀ ਤੋਂ ਬਚੇ ਰਹਿਣ ਲਈ ਲੋਕਾਂ ਨੂੰ ਸਮੇਂ-ਸਮੇਂ ’ਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀ ਜਾਗਰੂਕ ਕਰ ਦਿੱਤਾ ਗਿਆ ਸੀ। 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੂਝਵਾਨ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਦਾ ਪ੍ਰਸ਼ਾਸਨ ਨੂੰ ਬਹੁਤ ਹੀ ਵਧੀਆ ਯੋਗਦਾਨ ਰਿਹਾ ਹੈ, ਜਿਸ ਕਾਰਨ ਜ਼ਿਲ੍ਹੇ ਅੰਦਰ ਇਹ ਬਿਮਾਰੀ ਆਪਣੇ ਪੈਰ ਪਸਾਰਨ ਵਿੱਚ ਨਾ-ਕਾਮਯਾਬ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ ਸਨ ਪਰ ਸਮਾਂ ਰਹਿੰਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਸੰਭਾਲ ਲਿਆ ਗਿਆ ਅਤੇ ਵੱਡੇ ਪੱਧਰ ’ਤੇ ਲੋਕਾਂ ਦੇ ਟੈਸਟ ਕੀਤੇ ਗਏ, ਤਾਂ ਜੋ ਇਸ ਬਿਮਾਰੀ ਦਾ ਫੈਲਾਅ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਸੈਂਪਲ ਇਕੱਠਾ ਕਰਨ ਲਈ ਟੀਮ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ 1699 ਵਿਅਕਤੀਆਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਵਿੱਚੋਂ 33 ਸੈਂਪਲ ਪਾਜ਼ਿਟੀਵ ਅਤੇ 1666 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ। ਉਨ੍ਹਾਂ ਕਿਹਾ ਕਿ ਪਾਜ਼ਿਟੀਵ ਆਏ ਵਿਅਕਤੀਆਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਗਿਆ ਜਿਸ ਉਪਰੰਤ 31 ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ 2 ਕੋਰੋਨਾ ਪਾਜ਼ਿਟੀਵ ਮਰੀਜ਼ ਜ਼ੇਰੇ ਇਲਾਜ ਹਨ।
ਸ਼੍ਰੀ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਪੂਰੇ ਅਹਿਤਿਆਤ ਵਰਤ ਕੇ ਕਣਕ ਦੀ ਖਰੀਦੋ-ਫਰੋਖ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਦਾਖਲ ਹੁੰਦਿਆਂ ਹੀ ਪੂਰੀ ਟਰੈਕਟਰ-ਟਰਾਲੀ ਅਤੇ ਡਰਾਇਵਰ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਵੱਲੋਂ ਮਾਸਕ ਲਗਾ ਕੇ ਅਤੇ ਸਮਾਜਿਕ ਦੂਰੀ ਬਣਾ ਕੇ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦ ਕੀਤੀ ਫਸਲ ਲਈ ਉਨ੍ਹਾਂ ਨੂੰ ਤਕਰੀਬਨ 1229 ਕਰੋੜ ਤੋਂ ਵੱਧ ਰੁਪਏ ਦੀ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਰਾਸ਼ਨ ਭੇਜਿਆ ਗਿਆ, ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਇਸ ਤੋਂ ਇਲਾਵਾ ਇਸ ਬਿਮਾਰੀ ਤੋਂ ਬਚਾਅ ਕਰਨ ਨਾਲ ਲੋਕਾਂ ਨੂੰ ਮੁਫ਼ਤ ਮਾਸਕਾਂ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਬਾਹਰਲੇ ਰਾਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਹਜ਼ੂਰ ਸਾਹਿਬ ਗਏ ਸ਼ਰਧਾਲੂਆਂ ਨੂੰ ਵਾਪਸ ਜ਼ਿਲ੍ਹੇ ਅੰਦਰ ਲਿਆਂਦਾ ਗਿਆ ਅਤੇ ਉਨ੍ਹਾਂ ਦੀ ਸਕਰੀਨਿੰਗ ਕਰਵਾ ਕੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ।
ਉਨ੍ਹਾ ਅੱਗੇ ਦੱਸਿਆ ਕਿ ਜਿਹੜੇ ਪ੍ਰਵਾਸੀ ਬਾਹਰਲੇ ਰਾਜਾਂ ਨਾਲ ਸਬੰਧਤ ਸਨ, ਉਨ੍ਹਾਂ ਪ੍ਰਵਾਸੀਆਂ ਨੂੰ ਇੱਛਾ ਮੁਤਾਬਿਕ ਆਪਣੇ ਜ਼ਿਲ੍ਹੇ ਵਿੱਚ ਸਹੀ-ਸਲਾਮਤ ਪਹੁੰਚਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਉਨ੍ਹਾਂ ਨੂੰ ਵੱਖ-ਵੱਖ ਸ਼ਹਿਰਾਂ ਵਿੱਚ ਭੇਜਿਆ ਗਿਆ ਜਿੱਥੋਂ ਉਹ ਰੇਲ ਰਾਹੀਂ ਆਪਣੇ-ਆਪਣੇ ਜ਼ਿਲ੍ਹੇ ਵਿੱਚ ਵਾਪਸ ਪਰਤੇ ਹਨ। ਇਸ ਸ਼ਲਾਘਾਯੋਗ ਕਦਮ ਲਈ ਪ੍ਰਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਸਮੇਂ-ਸਮੇਂ ’ਤੇ ਜ਼ਿਲ੍ਹੇ ਅੰਦਰ ਮੁਨਾਦੀ ਕਰਵਾਕੇ ਅਤੇ ਸ਼ੋਸ਼ਲ ਮੀਡੀਆ ਦੇ ਸਾਧਨ ਰਾਹੀਂ ਕੋਰੋਨਾ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਰਿਹਾ ਅਤੇ ਜਿਨ੍ਹਾਂ ਦਾ ਜ਼ਿਲ੍ਹਾ ਮਾਨਸਾ ਦੇ ਵਸਨੀਕਾਂ ਨੇ ਪੂਰੀ ਤਰ੍ਹਾਂ ਪਾਲਣ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਆਰਥਿਕਤਾ ਦੇ ਮੱਦੇਨਜ਼ਰ ਦਿਨ ਦੇ ਸਮੇਂ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਕਰਫਿਊ ਲੋਕਾਂ ਦੀ ਸੁਵਿਧਾ ਲਈ ਖੋਲਿ੍ਹਆ ਗਿਆ ਹੈ ਅਤੇ ਕੋਰੋਨਾ ਵਾਇਰਸ ਤੋਂ ਅਹਿਤਿਆਤ ਵਰਤ ਕੇ ਹੀ ਸਾਰੇ ਕੰਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਾਜ਼ਾਰ ਆਉਣ ਸਮੇਂ ਬਿਨ੍ਹਾਂ ਮਾਸਕ ਤੋਂ ਨਾ ਆਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਰੱਖੇ। ਇਸ ਤੋਂ ਇਲਾਵਾ ਹਰ ਦੂਜੇ ਵਿਅਕਤੀ ਤੋਂ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸ ਨੂੰ ਵੱਖ-ਵੱਖ ਜ਼ੁਰਮਾਨੇ ਵੀ ਨਿਰਧਾਰਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫਿਊ ਖੋਲ੍ਹਣ ਤੋਂ ਬਾਅਦ ਵੀ ਲੋਕਾਂ ਵੱਲੋਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰਾਂ ਵਿੱਚ ਲੋਕਾਂ ਦੀ ਆਵਾਜਾਈ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ। 

Have something to say? Post your comment
 

More News News

ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀਂ : ਜਥੇਦਾਰ ਕਰਮ ਸਿੰਘ ਹਾਲੈਂਡ ਹੁਣ ਬਦਲ ਜਾਣਗੇ ਪ੍ਰਾਈਵੇਟ ਸਕੂਲਾਂ ਦੇ ਪੜ੍ਹਾਈ ਦੇ ਤਰੀਕੇ,ਵੱਖ ਵੱਖ ਬੈਠਣ ਦੀ ਹੋਵੇਗੀ ਵਿਵਸਥਾ। ਗਾਇਕ ਗੁਰਮੀਤ ਮੀਤ ਦਾ ਗੀਤ ‘ਇਹ ਜੰਗ ਜਿੱਤਣੀ’ ਹਰ ਪਾਸੇ ਚਰਚਾ ‘ਚ ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ, ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ ਸ਼ਹੀਦ ਭਾਈ ਮਹਿੰਦਰ ਸਿੰਘ ਖਾਲਸਾ ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ
-
-
-