News

ਪ੍ਰੈਸ ਕੱਲਬ ਸ਼ਾਹਕੋਟ ਨੇ ਨਿੱਜੀ ਅਖਬਾਰ ਦੇ ਮੁਹਾਲੀ ਤੋਂ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵਲੋਂ ਕੁਟਮਾਰ ਕਰਨ ਦੀ ਘਟਨਾ ਦੀ ਸਖ਼ਤ ਨਿਖੇਧੀ

May 23, 2020 08:41 PM

ਪ੍ਰੈਸ ਕੱਲਬ ਸ਼ਾਹਕੋਟ ਨੇ ਨਿੱਜੀ ਅਖਬਾਰ ਦੇ ਮੁਹਾਲੀ ਤੋਂ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵਲੋਂ ਕੁਟਮਾਰ ਕਰਨ ਦੀ ਘਟਨਾ ਦੀ ਸਖ਼ਤ ਨਿਖੇਧੀ

--------------------------
  ਸ਼ਾਹਕੋਟ  (ਲਖਵੀਰ ਵਾਲੀਆ) :— ਪ੍ਰੈਸ ਕੱਲਬ ਸ਼ਾਹਕੋਟ ਨੇ ਨਿੱਜੀ ਅਖਬਾਰ ਦੇ ਮੁਹਾਲੀ ਤੋਂ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵਲੋਂ ਕੁਟਮਾਰ ਕਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਪ੍ਰੈਸ ਦੀ ਅਜ਼ਾਦੀ ਤੇ ਹਮਲਾ ਦੱਸਿਆ ਹੈ ਪ੍ਰੈਸ ਕੱਲਬ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਥਾਣੇਦਾਰ ਓਮ ਪ੍ਰਕਾਸ਼ ਤੇ ਉਸਦੇ ਸਾਥੀ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਮੁਕੱਦਮਾ ਦਰਜ ਨਾ ਕੀਤਾ ਤਾਂ ਪੱਤਰਕਾਰ ਭਾਈਚਾਰਾ  ਸੰਘਰਸ਼ ਲਈ ਮਜ਼ਬੂਰ ਹੋਵੇਗਾ।  ਕਲੱਬ ਦੇ ਸਮੂਹ ਮੈਬਰਾਂ ਨੇ ਕਿਹਾ ਕਿ ਪੱਤਰਕਾਰਾਂ ਨਾਲ ਮੁਲਜ਼ਮਾਂ ਵਾਲਾ ਵਿਵਹਾਰ ਕਰਕੇ ਪੁਲਿਸ ਨੇ ਸਾਬਤ ਕਰ ਦਿੱਤਾ ਕਿ ਖਾਕੀ ਵਰਦੀ ਵਾਲੇ ਅਸਲ ਵਿਚ ਮੁਲਜ਼ਮਾਂ ਦੀ ਹਿਫਾਜਤ ਕਰਨ ਵਾਲੇ ਹਨ ਨਾਂ ਕਿ ਲੋਕਾਂ ਦੀ ਅਵਾਜ ਬੁਲੰਦ ਕਰਨ ਵਾਲਿਆ ਦੇ ਰਖਵਾਲੇ। ਉਨ•ਾਂ ਕਿਹਾ ਕਿ ਮੇਜਰ ਸਿੰਘ ਨਾਲ ਬਦਸਲੂਕੀ ਕਰਨਾ ਅਸਲ ਵਿਚ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਹੈ। ਇਸ ਮੁਸ਼ਕਿਲ ਦੌਰ ਵਿਚ ਆਪਣੀ ਜਾਨ ਜੋਖਮ ਵਿਚ ਪਾ ਕੇ ਪੱਤਰਕਾਰ ਸਾਥੀ ਲੋਕ ਸਮੱਸਿਆਵਾਂ ਨੂੰ ਉਜਾਗਰ ਕਰ ਰਹੇ ਹਨ ਪਰ ਪੁਲਿਸ ਵੱਲੋਂ ਇਸ ਪ੍ਰਕਾਰ ਦੀ ਹਰਕਤ ਕਰਨਾ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਕਲੱਬ ਦੇ ਸਰਪ੍ਰਸਤ ਦਲਜੀਤ ਸਿੰਘ ਸਚਦੇਵਾ, ਚੇਅਰਮੈਨ ਪ੍ਰਿਤਪਾਲ ਸਿੰਘ, ਪ੍ਰਧਾਨ ਸੋਨੂੰ ਮਿੱਤਲ, ਰਾਜਨ ਤ੍ਰੇਹਨ,ਅਰੁਣ ਚੋਪੜਾ,ਡਾ ਨਗਿੰਦਰ ਸਿੰਘ ਬਾਂਸਲ,ਗਿਆਨ ਸੈਦਪੁਰੀ, ਸੁਰਿੰਦਰ ਸਿੰਘ ਪਦਮ,ਅਰਸ਼ਦੀਪ ਸਿੰਘ, ਲਖਵੀਰ ਵਾਲੀਆ,ਕੁਲਜੀਤ ਸਿੰਘ,ਗੁਰਮੀਤ ਸਿੰਘ ਖੋਸਲਾ, ਲਖਬੀਰ ਸਿੰਘ ਝੀਤਾ, ਅਮਨਦੀੀਪ ਸਹੋਤਾ ਅਤੇ ਗਗਨਦੀਪ ਸੈਦਪੁਰੀ ਮੌਜੂਦ ਸਨ।
Have something to say? Post your comment
 

More News News

ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀਂ : ਜਥੇਦਾਰ ਕਰਮ ਸਿੰਘ ਹਾਲੈਂਡ ਹੁਣ ਬਦਲ ਜਾਣਗੇ ਪ੍ਰਾਈਵੇਟ ਸਕੂਲਾਂ ਦੇ ਪੜ੍ਹਾਈ ਦੇ ਤਰੀਕੇ,ਵੱਖ ਵੱਖ ਬੈਠਣ ਦੀ ਹੋਵੇਗੀ ਵਿਵਸਥਾ। ਗਾਇਕ ਗੁਰਮੀਤ ਮੀਤ ਦਾ ਗੀਤ ‘ਇਹ ਜੰਗ ਜਿੱਤਣੀ’ ਹਰ ਪਾਸੇ ਚਰਚਾ ‘ਚ ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ, ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ ਸ਼ਹੀਦ ਭਾਈ ਮਹਿੰਦਰ ਸਿੰਘ ਖਾਲਸਾ ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ
-
-
-