Friday, July 10, 2020
FOLLOW US ON

News

ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ

May 29, 2020 04:58 PM

ਜਿਊਂਦੀ ਰਹਿ ਸ਼ਿੰਦੀਏ -ਆਬਾਦੀ ਪੰਜਾਹ ਲੱਖ-ਮਰੀਜ਼ ਇਕ


ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ


-ਹਸਪਤਾਲ ਦੇ ਵਿਚ ਇਕ ਵੀ ਮਰੀਜ਼ ਨਹੀਂ


ਔਕਲੈਂਡ 29 ਮਈ  (ਹਰਜਿੰਦਰ ਸਿੰਘ ਬਸਿਆਲਾ)-ਨਿਊਜ਼ੀਲੈਂਡ ਵਿੱਚ ਪਿਛਲੇ ਪੂਰਾ ਹਫਤਾ ਜਿੱਥੇ ਕੋਈ ਵੀ ਨਵਾਂ ਕੇਸ ਤੋਂ ਬਿਨਾਂ ਲੰਘ ਗਿਆ ਹੈ ਉਥੇ ਐਕਟਿਵ ਕੇਸਾਂ ਦੀ ਗਿਣਤੀ ਵੀ ਘੱਟਦੀ ਘਟਦੀ ਅੱਜ ਇਕ ਰਹਿ ਗਈ ਹੈ। ਪੰਜਾਬੀ ਬਜ਼ੁਰਗਾਂ ਦੀ ਢਾਣੀ ਉਤੇ ਦੇਸ਼ ਦੀ ਪ੍ਰਧਾਨ ਮੰਤਰੀ ਦੇ ਅਸਲ ਨਾਂਅ ਜੈਸਿੰਡਾ ਆਰਡਨ ਨੂੰ ਕਈ ਵਾਰ ਸਾਡੇ  ਬਜ਼ੁਰਗ ਪਿਆਰ ਨਾਲ 'ਸ਼ਿੰਦੀ' ਕਹਿ ਛੱਡਦੇ ਹਨ ਅਤੇ ਅੱਜ ਉਹ 'ਜਿਊਂਦੀ ਰਹਿ ਸ਼ਿੰਦੀਏ' ਕਹਿੰਦੇ ਹੋਣਗੇ। ਦੇਸ਼ ਵਿਚ ਕੋਵਿਡ 19 ਦੇ 1504 ਕੇਸ ਹੀ ਹਨ। ਪਿਛਲੇ 24 ਘੰਟਿਆਂ ਤੱਕ ਕੋਰੋਨਾ ਤੋਂ 7 ਹੋਰ ਲੋਕ ਰਿਕਵਰ ਹੋਏ ਹਨ ਤੇ ਸਿਰਫ਼ 1 ਐਕਟਿਵ ਕੇਸ ਹੀ ਰਹਿ ਗਏ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਮਰੀਜ਼ ਕੋਵਿਡ -19 ਦੇ ਨਾਲ ਹਸਪਤਾਲ ਵਿੱਚ ਨਹੀਂ ਹੈ ਅਤੇ ਰਿਪੋਰਟ ਕਰਨ ਲਈ ਕੋਈ ਵਾਧੂ ਮੌਤਾਂ ਨਹੀਂ ਹੈ।
ਨਿਊਜ਼ੀਲੈਂਡ ਵਿਚ ਕਰੋਨਾ ਤਾਲਾਬੰਦੀ ਅਜੇ ਪੱਧਰ 2 ਉੱਤੇ ਹੈ ਤੇ ਘੱਟੋ-ਘੱਟ 22 ਜੂਨ ਤੱਕ ਇਹ ਰਹੇਗੀ ਪਰ ਅੱਜ ਦੁਪਹਿਰ ਨੂੰ ਸਮਾਜਿਕ ਇਕਠਾਂ ਉਤੇ  ਪਾਬੰਦੀਆਂ ਨੂੰ ਘਟਾ ਦਿੱਤਾ ਗਿਆ ਹੈ ਅਤੇ ਲੋਕ ਹੁਣ 1 ਮੀਟਰ ਦਾ ਫਾਸਲਾ ਰੱਖ ਕੇ 100 ਦੀ ਗਿਣਤੀ ਤੱਕ ਇਕੱਠੇ ਹੋ ਸਕਦੇ ਹਨ। ਧਾਰਮਿਕ ਸਥਾਨਾਂ ਅਤੇ ਅੰਤਿਮ ਸੰਸਕਾਰ ਵਰਗੇ ਸਮਾਗਮਾਂ 'ਤੇ ਇਕੱਠੇ ਹੋ ਸਕਦੇ ਹਨ। ਕੁੱਝ ਕਮਿਊਨਿਟੀ ਖੇਡਾਂ ਵੀ ਇਸ ਹਫ਼ਤੇ ਦੇ ਅੰਤ ਵਿੱਚ ਦੁਬਾਰਾ ਸ਼ੁਰੂ ਹੋਣਗੀਆਂ।  ਮੰਤਰਾਲੇ ਨੇ ਸਾਰਿਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਰਾਹਤ ਨੂੰ ਸੁਰੱਖਿਅਤ ਰੂਪ ਵਿਚ ਲੈਣ।
ਸਮਾਜਿਕ ਇਕੱਠ ਦੇ ਇੰਚਾਰਜ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਸੰਪਰਕ ਟਰੇਸਿੰਗ ਦੇ ਉਦੇਸ਼ਾਂ ਲਈ ਰਿਕਾਰਡ ਰੱਖਣਾ ਲਾਜ਼ਮੀ ਹੈ, ਸਿਵਾਏ ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਇਕੱਠ ਵਿੱਚ ਹਰ ਵਿਅਕਤੀ ਇੱਕ ਦੂਜੇ ਨੂੰ ਜਾਣਦਾ ਹੈ। ਇਸ ਦੇ ਲਈ ਐਪ ਵੀ ਬਣਾਈ ਗਈ ਹੈ। ਦੇਸ਼ ਵਿੱਚ ਕੋਰੋਨਾਵਾਇਰਸ ਦੇ ਕੱਲ੍ਹ 4162 ਹੋਰ ਟੈੱਸਟ ਪੂਰੇ ਹੋਏ, ਜਿਨ੍ਹਾਂ ਨੂੰ ਮਿਲਾ ਕੇ ਦੇਸ਼ ਭਰ ਵਿੱਚ 275,852 ਟੈੱਸਟ ਕੀਤੇ ਗਏ ਹਨ। 

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-