Friday, July 10, 2020
FOLLOW US ON

News

ਮਾਮਲਾ ਅੰਮ੍ਰਿਤ ਸੰਚਾਰ ਵਿੱਚ ਮਜਬ੍ਹੀ ਸਿੱਖਾਂ ਨਾਲ ਵਿਤਕਰੇ ਦਾ ਸਿੱਖ ਧਰਮ ਵਿੱਚ ਜਾਤ ਪਾਤ ਲਈ ਕੋਈ ਥਾਂ ਨਹੀਂ-ਜਥੇਦਾਰ ਕਰਮ ਸਿੰਘ ਹਾਲੈਂਡ

May 31, 2020 12:13 AM
ਮਾਮਲਾ ਅੰਮ੍ਰਿਤ ਸੰਚਾਰ ਵਿੱਚ ਮਜਬ੍ਹੀ ਸਿੱਖਾਂ ਨਾਲ ਵਿਤਕਰੇ ਦਾ
ਸਿੱਖ ਧਰਮ ਵਿੱਚ ਜਾਤ ਪਾਤ ਲਈ ਕੋਈ ਥਾਂ ਨਹੀਂ-ਜਥੇਦਾਰ ਕਰਮ ਸਿੰਘ ਹਾਲੈਂਡ

ਸਿੱਖ ਵਿਰੋਧੀ ਤਾਕਤਾਂ ਸਿੱਖ ਧਰਮ ਨੂੰ ਬਦਨਾਮ ਕਰਨ ਲਈ ਇਸ ਤਰਾਂ ਦੇ ਮਸਲੇ ਖੜੇ ਕਰਦੀਆਂ ਹਨ,ਜਿੰਨਾਂ ਨੂੰ ਸਮ’ਣ ਦੀ ਲੋੜ
 
ਡੈਂਨਹਾਂਗ/ਬਰਨਾਲਾ 30 ਮਈ (ਬਘੇਲ ਸਿੰਘ ਧਾਲੀਵਾਲ) ਪਿਛਲੇ ਦਿਨੀਂ ਪੰਜਾਬ ਵਿੱਚ ਉਠਾਏ ਗਏ ਜਾਤ ਪਾਤ ਦੇ ਮਸਲੇ ਤੇ ਯੋਰਪ ਦੇ ਸਿੱਖਾਂ ਵਿੱਚ ਵੀ ਜੋਰਦਾਰ ਚਰਚਾ ਛਿੜ ਗਈ ਹੈ।ਪੰਜਾਬੀ ਇਨ ਹਾਲੈਂਡ ਦੇ ਮੁੱਖ ਸੰਪਾਦਕ ਹਰਜੋਤ ਸੰਧੂ ਰਾਹੀ ਮਿਲੀ ਜਾਣਕਾਰੀ ਅਨੁਸਾਰ, ਇਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਯੋਰਪ ਦੇ ਬਜੁਰਗ ਸਿੱਖ ਲੀਡਰ  ਜਥੇਦਾਰ ਕਰਮ ਸਿੰਘ ਹਾਲੈਂਡ ਨੇ ਕਿਹਾ ਕਿ  ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਅਸੀ ਸਖਤ ਕਰਦੇ ਹਾਂ,ਕਿਉਂਕਿ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀ ਹੈ।ਉਹਨਾਂ ਕਿਹਾ ਕਿ ਗੁਰਮਤਿ ਸਿਧਾਂਤ ਨੂੰ ਤਿਲਾਂਜਲੀ ਦੇ ਕੇ ਕੀਤੇ ਜਾ ਰਹੇ ਕੁਝ ਸੰਸਥਾਵਾਂ ਵਲੋਂ ਜਾਤੀ ਵਿਤਕਰੇ ਨੂੰ ਸੰਜੀਦਗੀ ਨਾਲ ਨਜਿੱਠਣ ਦੀ ਲੋੜ ਹੈ। ਇਹ ਮਸਲਾ ਜਥੇਦਾਰ ਹਾਵਾਰਾ ਕਮੇਟੀ ਅਤੇ ਵਰਲਡ ਸਿੱਖ ਪਾਰਲੀਮੈਂਟ ਕੋਲ ਵੀ ਪਹੁੰਚ ਚੁੱਕਾ ਹੈ। ਉਹਨਾਂ ਕਿਹਾ ਕੀ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼ਰੋਮਣੀ ਕਮੇਟੀ ਨੂੰ ਵੀ ਇਸ ਉਪਰ ਲੰਬੀ ਵੀਚਾਚ ਚਰਚਾ ਕਰਵਾਉਣੀ ਚਾਹੀਦੀ ਹੈ,ਤਾਂ ਕਿ ਗੁਰੂ ਸਿਧਾਂਤ ਦੀ ਰੌਸ਼ਨੀ ਵਿੱਚ ਸਿੱਖ ਕੌਂਮ ਵਿੱਚ ਦਿਨੋ ਦਿਨ ਵਧ ਰਹੇ ਜਾਤ ਪਾਤ ਦੇ ਵਿਤਕਰਿਆਂ ਨੂੰ ਦੂਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਅਜਿਹਾ ਕਰਕੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ,ਇਸ ਲਈ ਇਹ ਸਾਰਾ ਮਸਲਾ ਸਾਰੀਆਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਨਿਪਟਾਉਣ ਚਾਹੀਦਾ ਹੈ।ਉਹਨਾਂ ਕਿਹਾ ਕਿ ਕਿ ਜਾਤ ਪਾਤ ਦੇ ਨਾਂ ਉਪਰ ਗੁਰਦੁਆਰਾ ਸਾਹਿਬ ਬਨਾਉਣੇ, ਆਪਣੇ ਦਲ,ਜਥੇ ਅਤੇ ਸੰਸਥਾਵਾਂ ਬਨਾਉਣੀਆਂ ਵੀ ਸਿੱਖ ਧਰਮ ਵਿੱਚ ਪੈਦਾ ਹੋਏ ਇਸ ਵਿਵਾਦ ਲਈ ਜੁੰਮੇਵਾਰ ਹਨ। ਸਿੱਖ ਵਿਰੋਧੀ ਤਾਕਤਾਂ ਸਿੱਖ ਧਰਮ ਨੂੰ ਬਦਨਾਮ ਕਰਨ ਲਈ ਇਸ ਤਰਾਂ ਦੇ ਮਸਲੇ ਖੜੇ ਕਰਦੀਆਂ ਹਨ ਅਤੇ ਕਰੋੜਾਂ ਰੁਪਏ ਲਾ ਕੇ ਸਿੱਖ ਧਰਮ ਦੇ ਖਿਲਾਫ ਪ੍ਰਚਾਰ ਕਰਦੀਆਂ ਹਨ,ਜਿਸ ਨੂੰ ਸਮਝਣ ਦੀ ਫੌਰੀ ਲੋੜ ਹੈ।ਅਖੀਰ ਵਿੱਚ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਸਾਰੀਆਂ ਸੁਹਿਰਦ ਸਿੱਖ ਸੰਸਥਾਵਾਂ ਨੂੰ ਅੱਗੇ ਆ ਕੇ ਇਸ ਵਿੱਚ ਆਪਣਾ ਸਹੀ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
 
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-