Friday, July 10, 2020
FOLLOW US ON

News

ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ

May 31, 2020 09:53 PM
ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ
 
ਕਰੋਨਾ ਜੰਗ ਦੀ ਮੋਹਰਲੀ ਕਤਾਰ 'ਚ ਲੜਨ ਵਾਲੇ ਯੋਧਿਆਂ ਦਾ ਡਾ.ਓਬਰਾਏ ਨੇ ਵਧਾਇਆ ਹੌਂਸਲਾ
 
ਸਰਬਤ ਦਾ ਭਲਾ ਟਰੱਸਟ ਵੱਲੋਂ ਕੀਤੀ ਜਾ ਰਹੀ ਮਾਨਵਤਾ ਦੀ ਵੱਡੀ ਸੇਵਾ-ਔਜਲਾ
 
20 ਕਰੋੜ ਦਾ ਰੱਖਿਆ ਬਜਟ,ਨਿਰੰਤਰ ਜਾਰੀ ਰਹਿਣਗੇ ਸਾਰੇ ਸੇਵਾ ਕਾਰਜ : ਡਾ. ਓਬਰਾਏ
 
ਅੰਮ੍ਰਿਤਸਰ, 31 ਮਈ (  ਕੁਲਜੀਤ ਸਿੰਘ      )-'ਸਰਬਤ ਦਾ ਭਲਾ ਟਰੱਸਟ ਦੇ ਬਾਨੀ ਸ. ਐਸ. ਪੀ. ਸਿੰਘ ਉਬਰਾਏ ਕੋਵਿਡ ਮਹਾਂਮਾਰੀ ਦੌਰਾਨ ਸਮੁੱਚੀ ਲੋਕਾਈ ਦੀ ਲਗਾਤਾਰ ਸੇਵਾ ਕਰ ਰਹੇ ਹਨ। ਇਸ ਲੜਾਈ ਵਿਚ ਸਾਨੂੰ ਇੰਨਾਂ ਦਾ ਵੱਡਾ ਯੋਗਦਾਨ ਮਿਲਿਆ ਹੈ ਅਤੇ ਇੰਨਾਂ ਨੇ ਲੋੜਵੰਦਾਂ ਦੀ ਬਾਂਹ ਫੜਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਵੱਡੀ ਸਹਾਇਤਾ ਦਿੱਤੀ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਸਥਾਨਕ ਸਰਕਟ ਹਾਊਸ ਵਿਖੇ ਸਰਬਤ ਦਾ ਭਲਾ ਟਰੱਸਟ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ 'ਚ ਦਿੱਤੀਆਂ ਪੀ.ਪੀ.ਈ ਕਿੱਟਾਂ, ਸਰਜੀਕਲ ਮਾਸਕ, ਇਨਫਰਾਰੈੱਡ ਥਰਮਾਮੀਟਰ, ਸੈਨੀਟਾਈਜ਼ਰ ਸਮੇਤ ਸਿਹਤ ਸੁਰੱਖਿਆ ਨਾਲ ਸਬੰਧਤ ਹੋਰ ਲੋੜੀਂਦਾ ਸਾਮਾਨ ਪ੍ਰਾਪਤ ਕਰਨ ਮੌਕੇ ਕੀਤਾ। ਸ੍ਰੀ ਸੋਨੀ ਨੇ ਲੋਕਾਂ ਨੂੰ ਚੌਕਸ ਕਰਦੇ ਕਿਹਾ ਕਿ ਲਾਕ ਡਾਊਨ ਖੋਲਣ ਦਾ ਮਤਲਬ ਬਿਮਾਰੀ ਦਾ ਖਤਮ ਹੋਣਾ ਨਹੀਂ, ਬਲਕਿ ਲੋਕਾਂ ਦੀ ਲੋੜ ਨੂੰ ਵੇਖਦੇ ਹੋਏ ਇਹ ਖੁੱਲ ਦਿੱਤੀਆਂ ਗਈ ਹੈ ਅਤੇ ਲੋਕ ਸਾਵਧਾਨੀ ਨਾਲ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ।   
 
                       ਇਸ ਮੌਕੇ ਆਪਣੀ ਨਿੱਜੀ ਕਮਾਈ 'ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ. ਸਿੰਘ ਓਬਰਾਏ ਨੇ ਆਪਣੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਸਿਹਤ ਸੁਰੱਖਿਆ ਨਾਲ ਸਬੰਧਤ ਲੋੜੀਂਦਾ ਸਾਮਾਨ ਦਿੱਤਾ। ਡਾ.ਐੱਸ.ਪੀ.ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ 'ਚ ਦੱਸਿਆ ਕਿ  ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਉਨਾਂ ਨੇ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ,ਹਰੇਕ ਜ਼ਿਲੇ ਦੇ ਸਰਕਾਰੀ ਹਸਪਤਾਲਾਂ,ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨਾਂ ਆਦਿ ਨੂੰ ਮੋਹਰਲੀ ਕਤਾਰ 'ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਦੀ ਮੰਗ ਤੇ ਉਨਾਂ ਨੂੰ 400 ਪੀ.ਪੀ.ਈ. ਕਿੱਟਾਂ,100 ਐੱਨ.95 ਮਾਸਕ,8 ਇਨਫਰਾਰੈੱਡ ਥਰਮਾਮੀਟਰ,75 ਲੀਟਰ ਵੱਖ-ਵੱਖ ਤਰਾਂ ਦਾ ਸੈਨੀਟਾਈਜ਼ਰ,4 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ,1 ਹਜ਼ਾਰ ਦਸਤਾਨੇ ਅਤੇ 3 ਸੈਨੀਟਾਈਜ਼ਰ ਸਟੈਂਡ ਦਿੱਤੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਜਿੰਨਾ ਚਿਰ ਤੱਕ ਇਹ ਬਿਪਤਾ ਟੱਲ ਨਹੀਂ ਜਾਂਦੀ,ਉਨਾਂ ਚਿਰ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ਅਤੇ ਕਿਸੇ ਵੀ ਜ਼ਿਲੇ ਦੇ ਪ੍ਰਸ਼ਾਸਨ ਵੱਲੋਂ ਮੰਗ ਕਰਨ ਤੇ ਉਸ ਨੂੰ ਟਰੱਸਟ ਵੱਲੋਂ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।
 
     ਇਸੇ ਦੌਰਾਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਵੱਲੋਂ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਨਾਜ਼ੁਕ ਹਾਲਾਤਾਂ ਦੌਰਾਨ ਉਨਾਂ ਵੱਲੋਂ ਹਰੇਕ ਖੇਤਰ ਅੰਦਰ ਆਪਣੇ ਨਿਸ਼ਕਾਮ ਸੇਵਾ ਕਾਰਜਾਂ ਰਾਹੀਂ ਸਰਕਾਰ ਤੇ ਆਮ ਜਨਤਾ ਦਾ ਜੋ ਸਾਥ ਦਿੱਤਾ ਜਾ ਰਿਹਾ ਹੈ, ਉਸ ਨੂੰ ਸ਼ਬਦਾਂ 'ਚ ਬਿਆਨ ਕਰਨਾ ਬਹੁਤ ਔਖਾ ਹੈ।
 
       ਇਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ.ਜੁਗਲ ਕਿਸ਼ੋਰ,ਪ੍ਰਿੰਸੀਪਲ ਸੁਜਾਤਾ ਸ਼ਰਮਾ ਅਤੇ ਉਨਾਂ ਦੇ ਸਮੁੱਚੇ ਸਟਾਫ਼ ਨੇ ਵੀ ਡਾ.ਓਬਰਾਏ ਦਾ ਇਸ ਸੇਵਾ ਕਾਰਜ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਖ਼ੁਦ ਆ ਕੇ ਕਰੋਨਾ ਜੰਗ 'ਚ ਲੜ ਰਹੇ ਅੰਮ੍ਰਿਤਸਰ ਦੇ ਸਮੁੱਚੇ ਸਟਾਫ ਨੂੰ ਹੱਲਾਸ਼ੇਰੀ ਅਤੇ ਲੋੜੀਂਦਾ ਸਾਮਾਨ ਦੇਣ ਨਾਲ  ਉਨਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ,ਜਿਸ ਸਦਕਾ ਉਹ ਆਪਣੀ ਡਿਊਟੀ ਨੂੰ ਹੋਰ ਵੀ ਬਾਖ਼ੂਬੀ ਨਾਲ ਨਿਭਾਉਣਗੇ।
 
       ਇਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ,ਵਿਕਾਸ ਸੋਨੀ, ਰਵਿੰਦਰ ਰੌਬਿਨ, ਟਰੱਸਟ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਘਈ, ਮੀਤ ਪ੍ਰਧਾਨ ਸ਼ਿਸ਼ਪਾਲ ਲਾਡੀ, ਸ਼ਿਵਦੇਵ ਸਿੰਘ ਬੱਲ ਤੋਂ ਇਲਾਵਾ ਮੁਲਾਜ਼ਮ ਆਗੂ ਬਾਬਾ ਸਮਸ਼ੇਰ ਸਿੰਘ ਕੋਹਰੀ, ਆਰ.ਕੇ.ਦੇਵਗਨ, ਡਾ.ਮਨਜੀਤ ਸਿੰਘ, ਗੁਰਦੇਵ ਸਿੰਘ ਢਿੱਲੋਂ, ਅਸ਼ੋਕ ਕੁਮਾਰ ਆਦਿ ਵੀ ਮੌਜੂਦ ਸਨ।
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-