Friday, July 10, 2020
FOLLOW US ON

Article

ਸਾਨੂੰ ਤਾਂ ਪੈਟਰੋਲ ਦੀ ਮਹਿੰਗਾਈ ਮਾਰ ਗਈ...!

June 15, 2020 06:42 PM

ਲੇਖਕ :ਅੱਬਾਸ ਧਾਲੀਵਾਲ, 

ਮਲੇਰਕੋਟਲਾ ।
 
ਸਾਨੂੰ ਤਾਂ ਪੈਟਰੋਲ ਦੀ ਮਹਿੰਗਾਈ ਮਾਰ ਗਈ...! 
 
ਅੰਤਰ-ਰਾਸ਼ਟਰੀ ਪੱਧਰ ਤੇ ਬੇਸ਼ੱਕ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ ਪਰ ਇਸ ਦੇ ਬਾਵਜੂਦ ਸਾਡੇ ਦੇਸ਼ ਵਿਚ ਲੋਕਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ। ਹੁਣ ਜਦੋਂ ਕਿ ਪਿਛਲੇ ਦੋ ਢਾਈ ਮਹੀਨਿਆਂ ਵੱਖ ਵੱਖ ਦੇਸ਼ਾਂ ਵਿੱਚ ਲਾਕ-ਡਾਊਨ ਹੋਣ ਦੇ ਚਲਦਿਆਂ ਅਤੇ ਪਿਛਲੇ ਦਿਨੀਂ ਸੌਦੀ ਅਰਬ ਅਤੇ ਰੂਸ ਵਿਚਾਲੇ ਕੱਚੇ ਤੇਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਿਵੇਂ ਇਕ ਵਾਰ ਤਾਂ ਅਰਸ਼ ਤੋਂ ਫਰਸ਼ ਤੇ ਆ ਗਈਆਂ ਸਨ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਇਨ੍ਹਾਂ ਘੱਟ ਹੋਈਆਂ ਕੀਮਤਾਂ ਦਾ ਫਾਇਦਾ ਆਪਣੇ ਕਰੋਨਾ ਦੀ ਮਾਰ ਝੱਲ ਰਹੇ ਦੇਸ਼ ਦੇ ਲੋਕਾਂ ਨੂੰ ਪਹੁੰਚਾਉਂਦਿਆਂ ਕੁਝ ਰਾਹਤ ਦਿੰਦੀ ਪਰ ਅਜਿਹਾ ਨਾ ਕਰ। ਪੈਟਰੋਲ ਡੀਜ਼ਲ ਤੇ ਹੋਰ ਵਾਧੂ ਟੈਕਸ ਮੜਦਿਆਂ ਮਹਿੰਗੇ ਭਾਅ ਹੀ ਵੇਚਿਆ ਗਿਆ। 
ਪਰੰਤੂ ਹੁਣ ਪਿਛਲੇ ਹਫਤੇ ਤੋਂ ਲਗਾਤਾਰ ਅੱਠ ਦਿਨਾਂ ਤੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 
 
ਭਾਵੇਂ ਕਰੋਨਾ ਪ੍ਰਕੋਪ ਦੇ ਚਲਦਿਆਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਫਰਸ਼ ਤੇ ਆ ਗਈਆਂ ਹਨ, ਪਰ ਇਸ ਬਾਵਜੂਦ ਦੇਸ਼ 'ਚ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜੋ ਵਾਧਾ ਵੇਖਣ ਨੂੰ ਮਿਲ ਰਿਹਾ ਹੈ ਉਸ ਨੂੰ ਵੇਖ ਕੇ ਦੇਸ਼ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਨਾਲ ਨਾ ਚਾਹੁੰਦੇ ਹੋਏ ਵੀ ਇਸ ਬਿਮਾਰੀ ਦੀ ਘੜੀ ਵਿੱਚ ਆਪਣੀ ਦੂਜੀਆਂ ਜਰੂਰਤਾਂ ਦਾ ਗਲਾ ਘੁੱਟ ਕੇ ਜੇਬ ਢਿੱਲੀ ਕਰਨੀ ਪੈ ਰਹੀ ਹੈ। 
ਇਥੇ ਜਿਕਰਯੋਗ ਹੈ ਕਿ ਕੀਮਤਾਂ ਦੀ ਸਮੀਖਿਆ 82 ਦਿਨਾਂ ਤਕ ਮੁਲਤਵੀ ਰੱਖਣ ਤੋਂ ਬਾਅਦ ਲਗਾਤਾਰ ਸਤਵੇਂ - ਅੱਠਵੇਂ ਦਿਨ ਵੀ ਪਟਰੌਲ-ਡੀਜ਼ਲ ਮਹਿੰਗਾ ਹੋਇਆ ਹੈ। 
ਪੈਟਰੋਲ ਡੀਜਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਕੇਂਦਰ ਦੀ ਮੌਜੂਦਾ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਪੈਟਰੋਲ ਤੇ ਡੀਜ਼ਲ ’ਤੇ ਟੈਕਸ ਠੋਕ ਕੇ ਆਮ ਆਦਮੀ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 5 ਮਾਰਚ ਤੋਂ ਲੈ ਕੇ ਹੁਣ ਤੱਕ ਢਾਈ ਲੱਖ ਕਰੋੜ ਰੁਪਏ ਕਮਾ ਲਏ ਹਨ।
 
ਇਸ ਦਾ ਖੁਲਾਸਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਡਿੱਗਦੀ ਜਾ ਰਹੀ ਹੈ ਤੇ ਇਹ ਪਿਛਲੇ 15 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹੈ, ਪਰ ਫਿਰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸਰਕਾਰ ਨੇ ਪਿਛਲੇ ਛੇ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧਾ ਕੇ 44 ਹਜ਼ਾਰ ਕਰੋੜ ਰੁਪਏ ਕਮਾਏ ਹਨ।"
ਸਿੱਬਲ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਦੇ ਮਨ ’ਚ ਆਮ ਆਦਮੀ ਪ੍ਰਤੀ ਥੋੜੀ ਜਿਹੀ ਵੀ ਹਮਦਰਦੀ ਹੁੰਦੀ ਤਾਂ ਪ੍ਰਧਾਨ ਮੰਤਰੀ ਕੰਪਨੀਆਂ ਤੇ ਸਰਕਾਰ ਨੂੰ ਲਾਭ ਪਹੁੰਚਾਉਣ ਦੀ ਬਜਾਏ ਤੇਲ ਕੀਮਤਾਂ ਘਟਾ ਕੇ ਲੋਕਾਂ ਦੀ ਮਦਦ ਕਰਦੇ। ਉਨ੍ਹਾਂ ਕਿਹਾ ਜਦੋਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 106.85 ਡਾਲਰ ਸੀ ਤਾਂ ਪਹਿਲੀ ਮਈ 2014 ’ਚ ਦਿੱਲੀ ’ਚ ਪੈਟਰੋਲ 71.41 ਰੁਪਏ ’ਤੇ ਵਿਕ ਰਿਹਾ ਸੀ ਜਦਕਿ ਹੁਣ 12 ਜੂਨ 2020 ਨੂੰ ਇਸ ਦਾ ਮੁੱਲ 75.16 ਰੁਪਏ ਹੈ ਪਰ ਕੱਚੇ ਤੇਲ ਦੀ ਕੀਮਤ 38 ਡਾਲਰ ’ਤੇ ਆ ਗਈ ਹੈ।  
ਵਿਰੋਧੀ ਧਿਰ ਕਾਂਗਰਸ ਨੇ ਪਟਰੌਲ ਅਤੇ ਡੀਜ਼ਲ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਪਟਰੌਲੀਅਮ ਉਤਪਾਦਾਂ ਦੀਆਂ ਕੀਮਤਾਂ ਵਧਾ ਰਹੀ ਹੈ ਕਿਉਂਕਿ ਉਸ ਕੋਲ ਆਮਦਨ ਦਾ ਕੋਈ ਦੂਜਾ ਸਾਧਨ ਨਹੀਂ ਹੈ।
ਇਸ ਸੰਦਰਭ ਵਿੱਚ ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਦਾਅਵਾ ਵੀ ਕੀਤਾ ਕਿ ਕੋਰੋਨਾ ਸੰਕਟ ਦੇ ਸਮੇਂ ਵੀ ਭਾਰਤ 'ਚ ਪਟਰੌਲ 'ਤੇ ਟੈਕਸ ਦੁਨੀਆਂ 'ਚ ਸੱਭ ਤੋਂ ਵੱਧ 69 ਫ਼ੀ ਸਦੀ (ਬੰਗਲਾਦੇਸ਼ ਤੋਂ ਬਾਅਦ) ਹੈ ਅਤੇ ਸਰਕਾਰ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦੇ ਰਹੀ। ਸਰਕਾਰ ਤੇਲ ਕੰਪਨੀਆਂ ਦੇ ਮੁੱਲ ਨੋਟੀਫ਼ਿਕੇਸ਼ਨ ਮੁਤਾਬਕ ਦਿੱਲੀ 'ਚ ਪਟਰੌਲ ਦੀ ਕੀਮਤ 74.57 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ, ਉਥੇ ਹੀ ਡੀਜ਼ਲ ਦੀ ਕੀਮਤ 72.81 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 73.39 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਸਿੱਬਲ ਨੇ ਅੱਗੇ ਕਿਹਾ ਕਿ ''ਮਈ 2014 'ਚ ਕੱਚੇ ਤੇਲ ਦੀ ਕੀਮਤ 106 ਡਾਲਰ ਪ੍ਰਤੀ ਸਨ ਤਾਂ ਦੇਸ਼ 'ਚ ਪਟਰੌਲ ਦੀ ਕੀਮਤ 71.40 ਰੁਪਏ ਪ੍ਰਤੀ ਲਿਟਰ ਸੀ। ਹੁਣ ਜਦੋਂ ਕਿ ਕੱਚੇ ਤੇਲ ਦੀ ਕੀਮਤ ਘਟ ਕੇ 38 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ ਪਰ ਪਟਰੌਲ ਦੀ ਕੀਮਤ 75.14 ਰੁਪਏ ਪ੍ਰਤੀ ਲਿਟਰ ਹੋ ਗਈ ਹੈ।'' 
ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਅਪਣਾ ਖ਼ਜ਼ਾਨਾ ਭਰ ਰਹੀ ਹੈ, ਪਰ ਬੋਝ ਆਮ ਲੋਕਾਂ 'ਤੇ ਪੈ ਰਿਹਾ ਹੈ। 
ਇਸ ਦੇ ਨਾਲ ਹੀ ਸਿੱਬਲ ਇਹ ਵੀ ਨੇ ਦਾਅਵਾ ਕੀਤਾ ਕਿ, ''ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਦੇਸ਼ ਦੀ ਆਰਥਕ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ, ਇਸ ਲਈ ਪਟਰੌਲ ਤੇ ਡੀਜ਼ਲ ਦੀ ਕੀਮਤ ਲਗਾਤਾਰ ਵਧਾਈ ਜਾ ਰਹੀ ਹੈ।ਸਰਕਾਰ ਕੋਲ ਮਾਲੀਏ ਕੋਈ ਸਾਧਨ ਨਹੀਂ ਹੈ, ਇਸ ਲਈ ਪਟਰੌਲ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।''
ਇਸ ਮਹਾਮਾਰੀ ਮੌਕੇ ਸਿੱਬਲ ਨੇ ਇਹ ਵੀ ਕਿਹਾ ਕਿ ਅਜੌਕੇ ਹਾਲਾਤ 'ਚ ਆਪਸੀ ਰੰਜਿਸ਼ਾਂ ਨੂੰ ਭੁਲਾ ਕੇ ਵਿਰੋਧੀ ਧਿਰ ਨੂੰ ਇਕਜੁਟ ਹੋਣਾ ਚਾਹੀਦਾ ਹੈ। 
Have something to say? Post your comment