Friday, July 10, 2020
FOLLOW US ON

News

ਸਕੇਪ ਸਾਹਿਤਕ ਸੰਸਥਾ ਵੱਲੋਂ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ

June 25, 2020 08:50 PM

ਸਕੇਪ ਸਾਹਿਤਕ ਸੰਸਥਾ ਵੱਲੋਂ  ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ

ਫਗਵਾੜਾ, 25 ਜੂਨ

ਸਕੇਪ ਸਾਹਿਤਕ ਸੰਸਥਾ ਵੱਲੋਂ ਕਰੋਨਾਂ ਦੀ ਮਹਾਂਮਾਰੀ ਲਈ ਜਿਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਓਥੇ ਹੀ ਆਨਲਾਈਨ ਕਵੀ ਦਰਬਾਰ ਦਾ ਸਫਲਤਾਪੂਰਨ ਆਯੋਜਨ ਕਰਕੇ ਇਹ ਸਿੱਧ ਕਰ ਦਿੱਤਾ ਕੇ ਸਾਹਿਤ ਲਈ ਆਪਸੀ ਮੇਲ-ਜੋਲ ਤੋਂ ਬਿਨਾਂ ਵੀ ਤਕਨੀਕ ਨਾਲ ਜੁੜ ਕੇ ਪਾਸਾਰ ਕੀਤਾ ਜਾ ਸਕਦਾ ਹੈ। ਸੰਸਥਾ ਵਲੋਂ ਮਹੀਨਾਵਾਰ ਕਵੀ ਦਰਬਾਰ ਨੂੰ ਜਾਰੀ ਰਖਦੇ ਹੋਏ ਪਲੇਠਾ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਇੱਕ ਦਰਜਨ ਤੋਂ ਵੱਧ ਪੰਜਾਬ ਭਰ ਦੇ ਕਵੀਆਂ ਨੇ ਹਿੱਸਾ ਲਿਆ।  ਇਸ ਕਵੀ ਦਰਬਾਰ ਵਿਚ ਸੰਸਥਾ ਦੇ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਸੰਧੂ ਦੀ ਪ੍ਰਧਾਨਗੀ 'ਚ ਕਰਵਾਏ ਇਸ ਕਵੀ ਦਰਬਾਰ 'ਚ ਗ਼ਜ਼ਲਗੋ ਮਨੋਜ ਫਗਵਾੜਵੀਗ਼ਜ਼ਲਗੋ ਬਲਦੇਵ ਰਾਜ ਕੋਮਲਹਾਸਰਸ ਕਵੀ ਸੋਢੀ ਸੱਤੋਵਾਲੀਆਂਰਵਿੰਦਰ ਚੋਟਸੁਖਦੇਵ ਸਿੰਘ ਮਾਧੋਪੂਰੀਸੁਖਦੇਵ ਸਿੰਘ ਗੰਢਵਾਂਨਿਰਮਲ ਕੌਰ ਕੋਟਲਾਮਲਕੀਅਤ ਸਿੰਘਲਸ਼ਕਰ ਢੰਡਵਾੜਵੀਮਨਦੀਪ ਸਿੰਘਅਮਨਦੀਪ ਕੋਟਰਾਨੀ ਆਦਿ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ। ਰਚਨਾਵਾਂ ਦਾ ਮੁੱਖ ਵਿਸ਼ਾ ਇਸ ਸਮੇਂ ਚੱਲ ਰਹੀ ਮਹਾਕਰੋਪੀ ਕਰੋਨਾ ਵਾਈਰਸ ਹੀ ਰਿਹਾ। ਗੁਰਮੀਤ ਸਿੰਘ ਪਲਾਹੀ ਨੇ ਮੈਂਬਰਾਂ ਨੂੰ ਸਬੰਧੋਨ ਕਰਦੇ ਹੋਏ ਕਿਹਾ ਕਿ ਲੇਖਕਾਂ ਕੋਲ ਇਸ ਸਮੇਂ ਵੱਧ ਸਮਾਂ ਹੈ ਅਤੇ ਉਹਨਾਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ। ਉਹਨਾ ਨੇ ਅਜੋਕੇ ਦੌਰ ਵਿੱਚ ਲੋਕਾਂ ਵਲੋਂ ਹੰਢਾਈਆਂ ਜਾ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਸਾਹਿੱਤਕਾਰਾਂ ਨੂੰ ਇਸ ਆਫ਼ਤ ਦੇ  ਸਮੇਂ ਲੋਕ ਸਮੱਸਿਆਵਾਂ ਨੂੰ ਉਜਾਗਰ ਕਰਨ ਅਤੇ ਉਹਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰਾਂ ਉਤੇ ਜ਼ੋਰ ਪਾਉਣ ਲਈ ਪ੍ਰੇਰਿਤ ਕੀਤਾ।

ਪਰਵਿੰਦਰ ਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਉੱਧਮ ਨੂੰ ਹੋਰ ਅੱਗੇ ਵਧਾਉਣ ਲਈ ਯਤਨਸ਼ੀਲ ਹੋਣ ਲਈ ਕਿਹਾ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-