Friday, July 10, 2020
FOLLOW US ON

News

ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿੱਪ ਤਹਿਤ ਮਿਡਲ ਸਕੂਲ ਹਸਨਪੁਰ ਦੇ 3 ਬੱਚੇ ਚੁਣੇ

June 25, 2020 08:52 PM

ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿੱਪ ਤਹਿਤ ਮਿਡਲ ਸਕੂਲ ਹਸਨਪੁਰ ਦੇ 3 ਬੱਚੇ ਚੁਣੇ

ਮਾਨਸਾ 25 ਜੂਨ (ਤਰਸੇਮ ਸਿੰਘ ਫਰੰਡ ) ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ  ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿੱਪ ਤਹਿਤ ਲਈ ਪ੍ਰੀਖਿਆ ਵਿੱਚ ਸਰਕਾਰੀ ਮਿਡਲ ਸਕੂਲ ਹਸਨਪੁਰ ਦੇ ਅੱਠਵੀਂ ਕਲਾਸ ਦੇ ਤਿੰਨ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। ਮਾਪੇ ਅਪਣੇ ਬੱਚਿਆਂ ਦੀ ਇਸ ਕਾਰਗੁਜ਼ਾਰੀ ਤੋਂ ਬਾਗੋਬਾਗ ਹਨ, ਉਨ੍ਹਾਂ ਮਿਹਨਤੀ ਅਧਿਆਪਕਾਂ ਤੇ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਦੇ ਬੱਚੇ ਸਰਕਾਰੀ ਸਕੂਲ ਚ ਪੜ੍ਹਕੇ ਚੰਗੀਆਂ ਪ੍ਰਾਪਤੀਆਂ ਕਰ ਰਹੇ ਹਨ। ਸਕੂਲ ਮੁੱਖੀ ਮੈਡਮ ਪ੍ਰਵੀਨ ਰਾਣੀ ਅਤੇ ਕਲਾਸ ਇੰਚਾਰਜ ਮੈਡਮ ਕੰਚਨ ਅਰੋੜਾ ਪੰਜਾਬੀ ਮਿਸਟੈ੍ਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸੁਖਦੀਪ ਸਿੰਘ  ਨੇ ਵਿਭਾਗ ਵੱਲੋਂ ਲਈ ਲਿਖਤੀ ਪ੍ਰੀਖਿਆ ਵਿੱਚ ਸਿਲੈਕਟ ਹੋ ਕੇ ਆਪਣਾ ਨਾਮ ਦਰਜ ਕਰਵਾਇਆ ਹੈ।  ਇੱਥੇ ਇਹ ਜ਼ਿਕਰਯੋਗ ਹੈ ਕਿ ਰਾਜ ਪੱਧਰ ਦੀ ਇਹ ਹੋਈ ਪ੍ਰੀਖਿਆ ਦੌਰਾਨ ਇਹਨਾਂ ਨੂੰ ਲਗਾਤਾਰ ਚਾਰ ਸਾਲ ਪ੍ਰਤੀ ਬੱਚਾ ਨੌਂ ਹਜ਼ਾਰ ਵਜੀਫਾ ਦਿੱਤਾ ਜਾਵੇਗਾ ਜੋ ਕਿ ਇਹਨਾਂ ਦੇ ਭਵਿੱਖ ਨੂੰ ਸੁਨਹਿਰਾ ਕਰਨ ਲਈ ਅਹਿਮ ਲਾਹੇਵੰਦ ਹੋਵੇਗਾ। ਇਸ ਪ੍ਰੀਖਿਆ ਵਿੱਚ ਰਾਜ ਭਰ ਦੇ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ ਹਨ। ਸਕੂਲ ਦੇ ਅਧਿਆਪਕਾਂ ਸੁਨੀਤਾ ਰਾਣੀ, ਸਿਮਰਨਦੀਪ ਕੌਰ ਅਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਤਿੰਨੇ ਵਿਦਿਆਰਥੀਆਂ ਨੇ ਮੁੱਢ ਤੋਂ ਹੀ ਸਕੂਲ ਦੀ ਹਰ ਐਕਟੀਵਿਟੀ  ਵਿੱਚ ਮੋਹਰੀ ਰੋਲ ਅਦਾ ਕੀਤਾ ਹੈ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-