Friday, July 10, 2020
FOLLOW US ON

News

ਹਲਕਾ ਰਾਏਕੋਟ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਐਮ.ਪੀ. ਡਾ. ਅਮਰ ਸਿੰਘ ਨੇ ਵਿੱਤ ਮੰਤਰੀ ਬਾਦਲ ਨਾਲ ਕੀਤੀ ਮੀਟਿੰਗ

June 27, 2020 11:59 AM
ਹਲਕਾ ਰਾਏਕੋਟ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਐਮ.ਪੀ. ਡਾ. ਅਮਰ ਸਿੰਘ ਨੇ ਵਿੱਤ ਮੰਤਰੀ ਬਾਦਲ ਨਾਲ ਕੀਤੀ ਮੀਟਿੰਗ
 
ਰਾਏਕੋਟ, 27 ਜੂਨ (ਗੁਰਭਿੰਦਰ ਗੁਰੀ ) : ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਰਾਏਕੋਟ 'ਚ ਚੱਲ ਰਹੇ ਅਤੇ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਕਾਮਿਲ ਬੋਪਾਰਾਏ ਵੀ ਹਾਜ਼ਰ ਸਨ।
             ਇਸ ਮੌਕੇ ਸਾਂਸਦ ਡਾ. ਅਮਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਰਾਏਕੋਟ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਜਿੰਨ੍ਹਾਂ 'ਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ, ਰਾਏਕੋਟ ਤੋਂ ਮਲੇਰਕੋਟਲਾ ਸੜਕ, ਰਾਏਕੋਟ ਤੋਂ ਛਪਾਰ ਸੜਕ, ਰਾਏਕੋਟ ਤੋਂ ਸਰਾਭਾ ਸੜਕ, ਸੀਵਰੇਜ ਪ੍ਰੋਜੈਕਟ, ਰਾਏਕੋਟ ਆਈਟੀਆਈ, ਆਧੁਨਿਕ ਸਹੂਲਤਾਂ ਨਾਲ ਲੈਸ ਬਣ ਵਾਲਾ ਬੱਸ ਸਟੈਂਡ, ਪਿੰਡ ਝੋਰੜਾਂ ਵਿਖੇ ਸਾਰਾਗੜ੍ਹ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ 'ਚ ਬਣਨ ਜਾ ਰਹੇ ਮਿੰਨੀ ਸਿਵਲ ਹਸਪਤਾਲ ਅਤੇ ਰਾਏਕੋਟ ਤੋਂ ਤਲਵੰਡੀ ਸੜਕ ਆਦਿ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਸਬੰਧੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਉਕਤ ਵਿਕਾਸ ਪ੍ਰੋਜੈਕਟਾਂ ਨੂੰ ਫੰਡਾਂ ਦੀ ਘਾਟ ਨਾ ਆਉਣ ਦਿੱਤੀ ਜਾਵੇ।
              ਡਾ. ਅਮਰ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ, ਕਿ ਰਾਏਕੋਟ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪਰ੍ਹੇ ਚਾੜਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-