Friday, July 10, 2020
FOLLOW US ON

News

ਬਰਸ਼ਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਡਾ. ਅਮਰ ਸਿੰਘ ਦੇ ਯਤਨਾਂ ਸਕਦਾ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ

June 27, 2020 11:03 PM
ਬਰਸ਼ਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਡਾ. ਅਮਰ ਸਿੰਘ ਦੇ ਯਤਨਾਂ ਸਕਦਾ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ
 
ਰਾਏਕੋਟ, 27 ਜੂਨ ਗੁਰਭਿੰਦਰ ਗੁਰੀ : ਬਰਸ਼ਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਰਾਏਕੋਟ ਸ਼ਹਿਰ ਵਿੱਚੋਂ ਦੀ ਲੰਘਦੀ ਡਰੇਨ ਦੀ ਸਫਾਈ ਦਾ ਕੰਮ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਅੱਜ ਮੈਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਮੌਕੇ ਤੇ ਜਾ ਕੇ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾ ਦੇ ਨਾਲ ਐਸ.ਡੀ.ਐਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਅਮਰ ਸਿੰਘ, ਇੰਜੀਨੀਅਰ ਹਰਜੋਤ ਸਿੰਘ ਐਕਸੀਅਨ ਵੀ ਹਾਜ਼ਰ ਸਨ।
 
                   ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਬਰਸ਼ਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚੱਜੇ ਢੰਗ ਨਾਲ ਹੋ ਸਕੇ ਤੇ ਸ਼ਹਿਰ ਜਾਂ ਇਲਾਕੇ 'ਚ ਕੋਈ ਕਿਸੇ ਕਿਸਮ ਦਾ ਨੁਕਸਾਨ ਤੋਂ ਬਚਾਅ ਹੋ ਸਕੇ, ਇਸ ਲਈ ਵਿਭਾਗ ਵੱਲੋਂ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
 
                  ਡਰੇਨਾਂ ਦੀ ਸਫਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਜੇ.ਈ. ਇੰਜੀਨੀਅਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਰਾਏਕੋਟ ਇਲਾਕੇ 'ਚ ਲੰਘਦੀ ਡਰੇਨ ਦੀ ਸਫਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ, ਉਨ੍ਹਾਂ ਦੱਸਿਆ ਕਿ ਜਿੱਥੇ ਜੇਸੀਬੀ ਮਸ਼ੀਨਾਂ ਨਾਲ ਡਰੇਨ 'ਚ ਉੱਗਿਆ ਘਾਹ ਫੂਸ ਬਾਹਰ ਪੁੱਟ ਕੇ ਬਾਹਰ ਕੱਢਿਆ ਜਾ ਰਿਹਾ ਹੈ, ਉੱਥੇ ਡਰੇਨ ਦੇ ਕੰਢਿਆਂ 'ਤੇ ਮਿੱਟੀ ਲਗਾ ਕੇ ਮਜ਼ਬੂਤ ਕੀਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਿਸਆ ਕਿ ਡਰੇਨ ਦੀ ਸਫਾਈ 'ਤੇ 45 ਲੱਖ ਰੁਪਏ ਦੇ ਕਰੀਬ ਖਰਚ ਆਵੇਗਾ, ਜਿਸ ਨੂੰ 15 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ।
 
                  ਇਸ ਮੌਕੇ ਐਸ.ਡੀ.ਓ ਰਵਪ੍ਰੀਤ ਸਿੰਘ, ਏ.ਈ. ਰਾਕੇਸ਼ ਕੁਮਾਰ, ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ, ਜਗਪ੍ਰੀਤ ਸਿੰਘ ਬੁੱਟਰ ਓਐਸਡੀ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਵਾਇਸ ਚੇਅਰਮੈਨ ਸੁਦਰਸ਼ਨ ਜੋਸ਼ੀ, ਜਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਭਦੀਪ ਸਿੰਘ ਗਰੇਵਾਲ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ ਆਦਿ ਹਾਜ਼ਰ ਸਨ।
 
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-