News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਰਧਾਂਜਲੀ

June 28, 2020 10:50 PM
 
 
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਰਧਾਂਜਲੀ
 
ਦੁਨੀਆਂ ਦੇ ਮਹਾਨ ਸਾਸ਼ਕ ਸਨ ਮਹਾਰਾਜ ਰਣਜੀਤ ਸਿੰਘ-ਡਿਪਟੀ ਕਮਿਸ਼ਨਰ
 
ਅੰਮ੍ਰਿਤਸਰ, 27 ਜੂਨ ( ਕੁਲਜੀਤ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਵਿਸ਼ਵ ਭਰ ਵਿਚ ਆਪਣੇ ਸਾਸ਼ਨ ਕਾਰਨ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੱਜ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਉਨਾਂ ਦੇ ਬੁੱਤ ਉਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨਾਂ ਨੂੰ ਯਾਦ ਕੀਤਾ। ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਦਾ ਆਦਮ ਕੱਦ ਬੁੱਤ, ਜੋ ਕਿ ਉਨਾਂ ਦੀ ਅੰਮ੍ਰਿਤਸਰ ਨਾਲ ਸਾਂਝ ਨੂੰ ਦਰਸਾਉਂਦਾ ਹੈ, ਵਿਖੇ ਡਿਪਟੀ ਕਮਿਸ਼ਨਰ ਨੇ ਫੁੱਲ ਮਲਾਵਾਂ ਭੇਟ ਕਰਕੇ ਮਹਾਨ ਜਰਨੈਲ ਨੂੰ ਸ਼ਰਧਾ ਭੇਟ ਕੀਤੀ।
 
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ. ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਇਸ ਦੁਨੀਆਂ ਤੋਂ ਰੁਖਸਤ ਹੋਏ ਭਾਵੇਂ 181 ਵਰੇ ਹੋ ਗਏ ਹਨ, ਪਰ ਅਜੇ ਵੀ ਦੁਨੀਆਂ ਦੇ ਇਤਹਾਸ ਵਿਚ ਉਨਾਂ ਦਾ ਨਾਮ ਬੜੇ ਸਤਿਕਾਰ ਤੇ ਅਦਬ ਨਾਲ ਲਿਆ ਜਾਂਦਾ ਹੈ। ਉਨਾਂ ਕਿਹਾ ਕਿ ਉਹ ਮਹਾਨ ਸੂਰਬੀਰ ਹੋਣ ਦੇ ਨਾਲ-ਨਾਲ ਵੱਡੇ ਸਾਸ਼ਕ ਵੀ ਹੋਏ ਹਨ ਅਤੇ ਉਸ ਸਮੇਂ ਨੂੰ ਅਜੇ ਤੱਕ ਦੁਨੀਆਂ ਦੇ ਸੁਨੀਹਰੀ ਸਾਸ਼ਨ ਕਾਲ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਇਹ ਉਨਾਂ ਦੀ ਬਹੁਤ ਵੱਡੀ ਦੇਣ ਸੀ ਅਤੇ ਸਾਨੂੰ ਬਤੌਰ ਪੰਜਾਬੀ ਇਸ ਗੱਲ ਉਤੇ ਮਾਣ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਾਨੂੰ ਉਨਾਂ ਦੇ ਦਰਸਾਏ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਇੰਸੈਪਟਰ ਸ੍ਰੀ ਅਨੂਪ ਸੈਣੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 
Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-