News

ਨਿਊਜ਼ੀਲੈਂਡ 'ਚ ਕਰੋਨਾ ਕੇਸਾਂ 'ਚ ਦੋ ਹੋਰ ਦਾ ਵਾਧਾ-ਇਕ ਕੇਸ ਭਾਰਤ ਤੋਂ ਪਰਤੇ ਯਾਤਰੀ

June 29, 2020 10:50 AM

ਨਿਊਜ਼ੀਲੈਂਡ 'ਚ ਕਰੋਨਾ ਕੇਸਾਂ 'ਚ ਦੋ ਹੋਰ ਦਾ ਵਾਧਾ-ਇਕ ਕੇਸ ਭਾਰਤ ਤੋਂ ਪਰਤੇ ਯਾਤਰੀ 

ਔਕਲੈਂਡ 29 ਜੂਨ (ਹਰਜਿੰਦਰ ਸਿੰਘ ਬਸਿਆਲਾ)-ਨਿਊਜ਼ੀਲੈਂਡ 'ਚ ਮੈਨੇਜਡ ਆਈਸੋਲੇਸ਼ਨ 'ਚ  ਦੋ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਪੁਸ਼ਟੀ ਕੀਤੀ ਹੈ। ਪਹਿਲਾ ਕੇਸ 50 ਸਾਲਾਂ ਦੇ ਇੱਕ ਆਦਮੀ ਦਾ ਹੈ ਜੋ 24 ਜੂਨ ਨੂੰ ਭਾਰਤ ਤੋਂ ਨਿਊਜ਼ੀਲੈਂਡ ਆਇਆ ਸੀ, ਜਦੋਂ ਕਿ ਦੂਜਾ ਕੇਸ 20 ਸਾਲਾਂ ਦੀ ਇਕ ਮਹਿਲਾ ਦਾ ਹੈ ਜੋ 20 ਜੂਨ ਨੂੰ ਅਮਰੀਕਾ ਤੋਂ ਆਈ ਸੀ। ਇਨ੍ਹਾਂ ਦੋਵਾਂ ਨੂੰ ਮਿਲਾ ਕੇ ਨਿਊਜ਼ੀਲੈਂਡ ਵਿੱਚ ਹੁਣ 22 ਐਕਟਿਵ ਮਾਮਲੇ ਹੋ ਗਏ ਹਨ। ਗੌਰਤਲਬ ਹੈ ਕਿ ਕੱਲ੍ਹ 4 ਨਵੇਂ ਕੇਸ ਸਾਹਮਣੇ ਆਏ ਸਨ ਜਿਨ੍ਹਾਂ ਵਿੱਚੋਂ ਇਕ ਵਿਅਕਤੀ ਹਸਪਤਾਲ ਵਿੱਚ ਵੀ ਦਾਖ਼ਲ ਹੈ

ਦੇਸ਼ ਵਿੱਚ ਕੁੱਲ ਮਿਲਾ ਕੇ ਕੋਰੋਨਾਵਾਇਰਸ ਦੇ  1178 ਪੁਸ਼ਟੀ ਕੀਤੇ ਗਏ ਅਤੇ 350 ਸੰਭਾਵਿਤ ਕੇਸ ਹੋ ਗਏ ਹਨ। ਰੋਨਾ ਕਾਰਨ ਦੇਸ਼ ਵਿੱਚ ਮੌਤਾਂ ਦੀ ਗਿਣਤੀ 22 ਹੀ ਹੈ। ਸਿਹਤ ਵਿਭਾਗ 367 ਉਨ੍ਹਾਂ ਲੋਕਾਂ ਨੂੰ ਵੀ ਲੱਭ ਰਿਹਾ ਹੈ ਜਿਨ੍ਹਾਂ ਦੀ ਸਕਰੀਨਿੰਗ ਕੀਤੀ ਜਾਣੀ ਹੈ। ਕੱਲ੍ਹ 2754 ਹੋਰ ਟੈਸਟ ਕੀਤੇ ਗਏ ਅਤੇ ਕੁੱਲ ਟੈਸਟ 395,510 ਹੋ ਗਏ ਹਨ। ਏਥਨਿਕ ਨਜ਼ਰਾਂ ਨਾਲ ਵੇਖਿਆ ਜਾਵੇ ਤਾਂ ਸਾਰਿਆਂ ਤੋਂ ਜਿਆਦਾ ਯਰੂਪੀਅਨ ਲੋਕ 70%, ਏਸ਼ੀਅਨ 14%, ਮਾਓਰੀ 9%, ਪੈਸੇਫਿਕ ਲੋਕ 5% ਅਤੇ ਬਾਕੀ ਦੇ 2% ਰਹੇ। 20 ਤੋਂ 29 ਸਾਲ ਵਾਲੇ ਸਭ ਤੋਂ ਜਿਆਦਾ ਗਿਣਤੀ ਦੇ ਵਿਚ ਕਰੋਨਾ ਦੀ ਮਾਰ ਹੇਠ ਆਏ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-