Friday, July 10, 2020
FOLLOW US ON

News

ਦਲ ਖ਼ਾਲਸਾ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ : ਉਹ ਸੱਚਾ ਸਿੱਖ ਹੀ ਨਹੀਂ, ਜੋ ਨਹੀਂ ਚਾਹੁੰਦਾ ਖ਼ਾਲਿਸਤਾਨ

June 30, 2020 11:26 PM

ਦਲ ਖ਼ਾਲਸਾ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ : ਉਹ ਸੱਚਾ ਸਿੱਖ ਹੀ ਨਹੀਂ, ਜੋ ਨਹੀਂ ਚਾਹੁੰਦਾ ਖ਼ਾਲਿਸਤਾਨ

ਅੰਮ੍ਰਿਤਸਰ, 30 ਜੂਨ ( ): ਦਲ ਖ਼ਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਕਿ "ਕੋਈ ਵੀ ਸਿੱਖ ਨਹੀਂ ਚਾਹੁੰਦਾ ਖ਼ਾਲਿਸਤਾਨ" ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਹ ਸੱਚਾ ਸਿੱਖ ਹੀ ਨਹੀਂ, ਜੋ ਨਹੀਂ ਚਾਹੁੰਦਾ ਖ਼ਾਲਿਸਤਾਨ।

ਜਥੇਬੰਦੀ ਵੱਲੋਂ ਜਾਰੀ ਬਿਆਨ ਵਿੱਚ ਸਪੱਸ਼ਟ ਕੀਤਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਅਧਿਕਾਰ-ਖੇਤਰ ਹੀ ਨਹੀਂ ਹੈ ਕਿ ਉਹ ਪੂਰੀ ਕੌਮ ਵੱਲੋਂ ਖ਼ਾਲਿਸਤਾਨ ਦੇ ਇਤਿਹਾਸਕ ਸੰਕਲਪ ਨੂੰ ਰੱਦ ਕਰਨ। ਜਥੇਬੰਦੀ ਦਾ ਮੰਨਣਾ ਹੈ ਕਿ ਇਹ ਅਧਿਕਾਰ ਕੇਵਲ ਅਕਾਲ ਤਖ਼ਤ ਸਾਹਿਬ ਕੋਲ ਹੀ ਹੈ ਜੋ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਜਿਸ ਦਾ ਜਥੇਦਾਰ ਹੀ ਕੌਮ ਦੇ ਬੁਲਾਰੇ ਵਜੋਂ ਸਿੱਖਾਂ ਦੀ ਸਾਂਝੀ ਭਾਵਨਾਵਾਂ ਦੀ ਤਰਜ਼ਮਾਨੀ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 6 ਜੂਨ ਨੂੰ ਕਿਹਾ ਸੀ ਕਿ "ਹਰ ਸਿੱਖ ਚਾਹੁੰਦਾ ਹੈ ਖ਼ਾਲਿਸਤਾਨ ਅਤੇ ਜੇਕਰ ਭਾਰਤ ਸਰਕਾਰ ਉਹਨਾਂ ਨੂੰ ਦੇਵੇਗੀ ਤਾਂ ਉਹ ਇਸ ਵਾਰ ਜ਼ਰੂਰ ਲੈਣਗੇ।"

ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਦੇ ਜਵਾਬ ਵਿੱਚ ਬੀਤੇ ਕਲ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਸਿੱਖ ਨਹੀਂ ਚਾਹੁੰਦਾ ਖ਼ਾਲਿਸਤਾਨ ਜਦ ਕਿ ਦਲ ਖ਼ਾਲਸਾ ਜਥੇਬੰਦੀ ਦਾ ਮੰਨਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਿੱਖ ਅਜ਼ਾਦੀ ਸੰਘਰਸ਼ ਉੱਤੇ ਅਕਾਲ ਤਖ਼ਤ ਸਾਹਿਬ ਦੀ ਮੋਹਰ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰੇ ਹੱਥੀਂ ਲੈਂਦਿਆਂ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੇਵਲ ਆਪਣੀ ਗੱਲ ਕਰ ਸਕਦੇ ਹਨ, ਉਹ ਕੌਮ ਵੱਲੋਂ ਗੱਲ ਕਰਨ ਲਈ ਅਧਿਕਾਰਤ ਨਹੀਂ ਹਨ। ਉਹਨਾਂ ਕਿਹਾ ਕਿ ਸਿੱਖਾਂ ਅੰਦਰ ਆਪਣੀ ਕਿਸਮਤ ਦੇ ਮਾਲਕ ਬਣਨ ਦੀ ਇੱਛਾ ਪ੍ਰਬਲ ਅਤੇ ਜਿਉਂਦੀ ਹੈ। ਇਤਿਹਾਸਕ, ਰਾਜਨੀਤਿਕ ਅਤੇ ਧਾਰਮਿਕ ਤੌਰ 'ਤੇ ਸਿੱਖ ਆਪਣਾ ਕੌਮੀ ਸੁਤੰਤਰ ਘਰ ਲੈਣ ਲਈ ਪੂਰੀ ਤਰ੍ਹਾਂ ਹੱਕਬਜਾਨਬ ਹਨ।

ਉਹਨਾਂ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਵਰਗੇ ਭਾਰਤੀ ਮੁੱਖਧਾਰਾ'ਚ ਸੱਤਾ ਦਾ ਸੁੱਖ ਮਾਣਦੇ ਰਾਜਨੀਤਿਕ ਲੋਕਾਂ ਨੂੰ ਸਵਾਲ ਕਰਦੇ ਪੁੱਛਿਆ ਕਿ 'ਕੀ ਸਿੱਖ ਸਵੇਰੇ-ਸ਼ਾਮ 'ਰਾਜ ਕਰੇਗਾ ਖ਼ਾਲਸਾ' ਦਾ ਦੋਹਰਾ ਕੇਵਲ ਪੜ੍ਹਨ ਲਈ ਪੜ੍ਹਦੇ ਹਨ' ?

ਦਲ ਖ਼ਾਲਸਾ ਦੇ ਆਗੂ ਨੇ ਭਾਰਤੀ ਲੀਡਰਸ਼ਿਪ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਤੋਂ ਮੁਨਕਰ ਹਨ।

ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਨ ਹੁੰਦਿਆਂ ਕਿਹਾ ਕਿ ਜਿਸ ਦਿਨ ਭਾਰਤ ਸਰਕਾਰ ਯੂ.ਐੱਨ.ਓ. ਦੀ ਅਗਵਾਈ ਹੇਠ ਪੰਜਾਬ ਅੰਦਰ ਰੈਫਰੰਡਮ ਕਰਵਾਏਗੀ ਉਸ ਦਿਨ ਤੁਹਾਡਾ ਭੁਲੇਖਾ ਦੂਰ ਹੋ ਜਾਏਗਾ ਕਿ 'ਕਿੰਨੇ ਸਿੱਖ ਖ਼ਾਲਿਸਤਾਨ ਚਾਹੁੰਦੇ ਹਨ'।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-