Thursday, December 03, 2020
FOLLOW US ON

Entertainment

ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ

July 06, 2020 08:51 PM

ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ


ਬਠਿੰਡਾ 6 ਜੁਲਾਈ (ਗੁਰਬਾਜ ਗਿੱਲ) –ਸ਼ਹਿਰ ਬਠਿੰਡਾ ਦੇ ਪਰਸ ਰਾਮ ਨਗਰ ਤੇ ਪ੍ਰਤਾਪ ਨਗਰ ਵਿੱਚ ਅੱਜ ਦੇ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਹੋਇਆ। ਜੋ ਬਹੁਤ ਜਲਦੀ ਯੂ-ਟਿਊਬ ਦੇ ‘ਮਿਊਜਿਕ ਪੁਆਇੰਟ ਆਫਿਸ਼ੀਅਲ ਚੈਨਲ’ ਕੰਪਨੀ ਦੇ ਚੈਨਲ ‘ਤੇ ਰਿਲੀਜ਼ ਕੀਤੀ ਜਾਵੇਗੀ। ਪ੍ਰੋਡਿਊਸਰ ਤੇ ਡਾਇਰੈਕਟਰ ਬੂਟਾ ਸੋਨੀ ਜੀ ਨੇ ਆਪਣੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ‘ਇਸ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਵਿੱਚ ਇੱਕ ਮੱਧ ਵਰਗੀ ਪਰਿਵਾਰ ਦੀ ਕਹਾਣੀ ਹੈ। ਇਸ ਫਿਲਮ ਵਿੱਚ ਦਿਖਾਇਆ ਗਿਆ ਕਿ ਕਿਵੇਂ ਪਾਖੰਡੀ ਬਾਬੇ ਆਮ ਜਨਤਾ ਨੂੰ ਬੇਵਕੂਫ਼ ਬਣਾ ਕੇ ਆਪਣਾ ਉੱਲੂ ਸਿੱਧਾ ਕਰਦੇ ਨੇ ਅਤੇ ਲੋਕਾਂ ਦੇ ਹੱਸਦੇ ਵੱਸਦੇ ਘਰਾਂ ਨੂੰ ਉਜਾੜਦੇ ਨੇ। ਬਹੁਤ ਪਿਆਰਾ ਤੇ ਸਾਰਥਕ ਜਿਹਾ ਸੁਨੇਹਾ ਦੇਣ ਦੀ ਕੋਸਿਸ਼ ਕੀਤੀ ਐ, ਉਮੀਦ ਕਰਦੇ ਹਾਂ ਕਿ ਸਾਡੀ ਪੂਰੀ ਟੀਮ ਦੀ ਮਿਹਨਤ ਨੰੁ ਸਾਡੇ ਚਾਹੁੰਣ ਵਾਲੇ ਖੂਬ ਪਿਆਰ ਸਤਿਕਾਰ ਦੇ ਕੇ ਨਿਵਾਜਣਗੇ’। ਇਸ ਫਿਲਮ ਵਿੱਚ ਸਤਨਾਮ ਮੁਕਤਸਰੀਏ ਨੇ ਬਾਬੇ ਦੇ ਕਰੈਕਟਰ ਦੀ ਅਹਿਮ ਭੂਮਿਕਾ ਨੂੰ ਬਹੁਤ ਬਾਖ਼ੂਬੀ ਨਿਭਾਇਆ ਹੈ। ਇਸ ਫਿਲਮ ਵਿੱਚ ਅਦਾਕਾਰ ਕੁਲਦੀਪ ਸ਼ੌਕੀ, ਜਗਤਾਰ ਸਿੱਧੂ, ਸੋਨੂੰ ਕਾਲਿਆਂਵਾਲੀ ਤੋਂ ਇਲਾਵਾ ਕਾਫੀ ਚਿਹਰੇ ਹੋਰ ਵੀ ਵੇਖਣ ਨੂੰ ਮਿਲਣਗੇ।

Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ
-
-
-