Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਅਧਿਆਪਕਾਂ ਦੇ ਮਸਲੇ ਹੱਲ ਨਾਂ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ - ਡੀ.ਟੀ.ਐੱਫ.

July 30, 2020 06:45 PM

ਅਧਿਆਪਕਾਂ ਦੇ ਮਸਲੇ ਹੱਲ ਨਾਂ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ -  ਡੀ.ਟੀ.ਐੱਫ.

ਮਾਨਸਾ 30 ਜੁਲਾਈ  (ਤਰਸੇਮ ਸਿੰਘ ਫਰੰਡ ) ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਜਸਵਿੰਦਰ ਸਿੰਘ ਝਬੇਲਵਾਲੀ ਨੇ ਚਾਰ ਮੰਤਰੀਆਂ ਦੀ ਕਮੇਟੀ ਨਾਲ 5 ਮਾਰਚ 2019 ਨੂੰ ਅਧਿਆਪਕ ਜਥੇਬੰਦੀਆਂ ਦੀ ਹੋਈ ਉੱਚ ਪੱਧਰੀ ਮੀਟਿੰਗ ਦੇ ਫੈਸਲਿਆਂ ਤਹਿਤ, ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵੱਖ-ਵੱਖ ਵਿਕਟੇਮਾਈਜੇਸ਼ਨਾਂ ਰੱਦ ਕਰਨ ਦੇ ਹੋਏ ਫੈਸਲੇ ਨੂੰ ਲਾਗੂ ਨਾ ਕਰਨ ਸਬੰਧੀ ਸਿੱਖਿਆ ਸਕੱਤਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀ.ਟੀ.ਐੱਫ. ਸੂਬਾ ਮੀਤ ਪ੍ਰਧਾਨ ਓਮ ਪ੍ਰਕਾਸ਼ ਸਰਦੂਲਗੜ੍ਹ, ਜਿਲ੍ਹਾ ਪ੍ਰਧਾਨ ਗੁਲਪਿਆਰ ਕੋਟਲੀ, ਸਕੱਤਰ ਅਮੋਲਕ ਡੇਲੂਆਣਾ ਨੇ ਦੱਸਿਆ ਕਿ ਆਦਰਸ਼ ਸਕੂਲਾਂ (ਪੀ.ਪੀ.ਪੀ. ਮੋਡ) ਦੇ 9 ਅਧਿਆਪਕ ਆਗੂਆਂ ਦੀ ਟਰਮੀਨੇਸ਼ਨ, ਅੰਮ੍ਰਿਤਸਰ ਦੇ ਅਧਿਆਪਕ ਆਗੂਆਂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ ਅਤੇ ਤਿੰਨ ਹੋਰਨਾਂ ਆਗੂਆਂ ਦੀ ਬੇਵਜਾ ਕੀਤੀ ਮੁਅੱਤਲੀ ਦੀ ਪੈਡਿੰਗ ਜਾਂਚ, ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ ਅਤੇ ਬਲਕਾਰ ਸਿੰਘ ਵਲਟੋਹਾ ਨੂੰ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੀ ਸ਼ਹਿ `ਤੇ ਮੰਦਭਾਵਨਾ ਤਹਿਤ ਜਾਰੀ ਬੇ-ਬੁਨਿਆਦ ਚਾਰਜ਼ਸ਼ੀਟਾਂ, ਟ੍ਰੇਨਿੰਗਾਂ ਦਾ ਜਥੇਬੰਦਕ ਸੱਦੇ `ਤੇ ਬਾਇਕਾਟ ਕਰਨ ਵਾਲੇ ਅਧਿਆਪਕਾਂ ਨੂੰ ਜਾਰੀ ਨੋਟਿਸ, 8886 ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਫੈਸਲੇ ਨੂੰ ਜਬਰੀ ਲਾਗੂ ਕਰਵਾਉਣ ਲਈ ਵਿਕਟੇਮਾਇਜ ਕੀਤੇ ਕਈ ਅਧਿਆਪਕਾਂ ਨੂੰ ਪਿੱਤਰੀ ਸਟੇਸ਼ਨਾਂ `ਤੇ ਮੁੜ ਹਾਜਰ ਨਾ ਕਰਵਾਉਣ, ਟੈਕਨੀਕਲ ਕਾਰਨਾਂ ਕਰਕੇ ਆਪਸ਼ਨ ਨਾ ਲੈ ਸਕਣ ਵਾਲੇ ਐੱਸ.ਐੱਸ.ਏ., ਰਮਸਾ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ ਅਤੇ 8886 ਤੇ 5178 ਅਧਿਆਪਕਾਂ ਦੇ ਪੱਖਪਾਤੀ ਢੰਗ ਨਾਲ ਪੈਡਿੰਗ ਰੈਗੂਲਰ ਆਰਡਰ ਰੋਕਣ ਦੇ ਮਾਮਲਿਆਂ ਦਾ ਸਿੱਖਿਆ ਸਕੱਤਰ ਵਲੋਂ ਬਣਦਾ ਹੱਲ ਨਹੀਂ ਕੀਤਾ ਜਾ ਰਿਹਾ। ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਸਬੰਧੀ ਵਿਭਾਗ ਤੋਂ ਵੱਖਰੇ ਵਿਚਾਰ ਰੱਖਣ ਵਾਲੇ ਲੁਧਿਆਣਾ ਜਿਲ੍ਹੇ ਦੇ ਅਧਿਆਪਕ ਗੁਰਬਚਨ ਸਿੰਘ ਦੀ ਧੱਕੇਸ਼ਾਹੀ ਕਰਦਿਆਂ ਮੁਅੱਤਲੀ ਕਰਨ ਅਤੇ ਬੇਲੋੜੀਆਂ ਤੇ ਬੇਮੌਕਾ ਹੁੰਦੀਆਂ ਆਨਲਾਈਨ ‘ਜੂਮ’ ਮੀਟਿੰਗਾਂ ਦੇ ਵਰਤਾਰੇ ਤੋਂ ਵੀ ਅਧਿਆਪਕ ਵਰਗ ਸਖਤ ਖਫਾ ਹੈ। ਸਿੱਖਿਆ ਸਕੱਤਰ ਵੱਲੋਂ ਜਥੇਬੰਦੀ ਦੀ ਮੰਗ ਅਨੁਸਾਰ ਪੜਾਅਵਾਰ ਤੇ ਅਨੁਪਾਤਕ ਢੰਗ ਨਾਲ ਸਕੂਲ ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਲਈ ਸਰਕਾਰ ਨਾਲ ਰਾਬਤਾ ਕਾਇਮ ਕਰਨ ਅਤੇ ਅਧਿਆਪਕ ਜਥੇਬੰਦੀਆਂ ਤੇ ਮਾਪਿਆਂ ਨਾਲ ਗੱਲਬਾਤ ਦਾ ਦੌਰ ਚਲਾਉਣ ਦੀ ਥਾਂ ਆਨ ਲਾਇਨ ਸਿੱਖਿਆ ਅਤੇ ਜੂਮ ਮੀਟਿੰਗਾਂ ਰਾਹੀਂ ਗੈਰ ਵਾਜਿਬ ਦਬਾਅ ਪਾਉਣ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਇਹਨਾਂ ਸਾਰੇ ਮਸਲਿਆਂ ਦੇ ਜਲਦ ਹੱਲ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-