Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਕੈਨੇਡਾ ਦੇ ਸਰੀ ਚ’ ਰਹਿੰਦੇ ਇਕ ਦਿਉਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਉਹਨਾਂ 11 ਮਹੀਨੇ ਦੇ ਆਪਣੇ ਬੱਚੇ ਦੇ ਇਲਾਜ ਲਈ ਲਾਈ ਮਦਦ ਦੀ ਗੁਹਾਰ

July 31, 2020 07:03 PM

ਕੈਨੇਡਾ ਦੇ ਸਰੀ ਚ’ ਰਹਿੰਦੇ ਇਕ ਦਿਉਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਉਹਨਾਂ 11 ਮਹੀਨੇ ਦੇ ਆਪਣੇ ਬੱਚੇ ਦੇ ਇਲਾਜ ਲਈ ਲਾਈ ਮਦਦ ਦੀ ਗੁਹਾਰ 

ਨਿਊਯਾਰਕ/ਸਰੀ, 29 ਜੁਲਾਈ ( ਰਾਜ ਗੋਗਨਾ )-ਕੈਨੇਡਾ ਦੇ  ਪੰਜਾਬੀਆਂ ਦੀ ਸੰਘਣੀ ਅੱਤਵਾਦੀ ਵਾਲੇ ਸ਼ਹਿਰ ਸਰੀ ਸ਼ਹਿਰ ਵਿੱਚ ਵੱਸਦੇ ਇੱਕ ਪੰਜਾਬੀ ਪਰਿਵਾਰ ਨੇ ਆਪਣੇ ਬੱਚੇ ਦੇ ਇਲਾਜ ਲਈ ਮਦਦ ਦੀ ਗੁਹਾਰ ਲਾਈ ਹੈ। ਦੱਸ ਦੱਈਏ ਕਿ ਉਨ੍ਹਾਂ ਦਾ 11 ਮਹੀਨੇ ਦਾ ਬੱਚਾ ਇੱਕ ਗੰਭੀਰ ਬਿਮਾਰੀ ਤੋਂ ਪੀੜ੍ਹਤ  ਹੈ, ਜਿਸ ਦੇ ਇਲਾਜ ਲਈ ਉਹਨਾਂ ਨੂੰ ਲਗਭਗ 3 ਮਿਲੀਅਨ ਡਾਲਰ ਚਾਹੀਦੇ ਹਨ, ਪਰ ਉਨ ਕੋਲ ਹੁਣ ਤੱਕ ਸਿਰਫ਼ 68 ਹਜ਼ਾਰ ਡਾਲਰ ਫੰਡ ਇਕੱਠਾ ਹੋਇਆ ਹੈ। ਦੱਸ ਦੇਈਏ ਕਿ ਗਗਨਪ੍ਰੀਤ ਸਿੰਘ ਦਿਓਲ ਅਤੇ ਉਸ ਦੀ ਪਤਨੀ ਹਰਪ੍ਰੀਤ ਦਿਓਲ ਸਰੀ ਵਿੱਚ ਰਹਿੰਦੇ ਹਨ। ਉਸ ਦਾ ਮਾਸੂਮ ਬੱਚਾ ਆਰਿਅਨ ਦਿਓਲ, ਜਿਸ ਦੀ ਉਮਰ ਅਜੇ ਸਿਰਫ਼ 11 ਮਹੀਨੇ ਹੈ, ਉਹ ‘ਸਪਾਈਨਲ ਮਸਕਿਊਲਰ ਐਟ੍ਰੋਫ਼ੀ (ਐਸਐਮਏ)’ ਨਾਂ ਦੀ ਬਿਮਾਰੀ ਤੋਂ ਪੀੜਤ ਹੈ। ਇਸ ਬਿਮਾਰੀ ਨਾਲ ਮਾਸਪੇਸ਼ੀਆਂ ਅਤੇ ਰੀੜ ਦੀ ਹੱਡੀ ਵਿੱਚ ਕਮਜ਼ੋਰੀ ਆ ਜਾਂਦੀ ਹੈ। ਜੇਕਰ ਇਸ ਬਿਮਾਰੀ ਦਾ ਸਮੇਂ ‘ਤੇ ਇਲਾਜ ਨਾ ਹੋਵੇ ਤਾਂ ਮੌਤ ਤੱਕ ਹੋ ਜਾਂਦੀ ਹੈ। ਹਰਪ੍ਰੀਤ ਦਿਓਲ ਨੇ ਦੱਸਿਆ ਕਿ ਜਦੋਂ ਆਰਿਅਨ ਦਾ ਜਨਮ ਹੋਇਆ, ਉਸ ਵੇਲੇ ਉਹ ਬਿਲਕੁਲ ਤੰਦਰੁਸਤ ਸੀ। ਜਨਮ ਤੋਂ ਪੰਜ ਮਹੀਨੇ ਬਾਅਦ ਉਸ ਦੀਆਂ ਮਾਸਪੇਸ਼ੀਆਂ ਵਿੱਚ ਕਮਜ਼ੋਰੀ ਆਉਣੀ ਸ਼ੁਰੂ ਹੋ ਗਈ। ਉਹ ਆਰਿਅਨ ਨੂੰ ਪਹਿਲਾਂ ਸਰੀ ਮੈਮੋਰੀਅਲ ਹਸਪਤਾਲ ਲੈ ਕੇ ਗਏ, ਜਿੱਥੋਂ ਉਸ ਨੂੰ ਬੀ.ਸੀ. ਚਿਲਡਰਨਜ਼ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਦੱਸਿਆ ਕਿ ਆਰਿਅਨ ਨੂੰ ‘ਸਪਾਈਨਲ ਮਸਕਿਊਲਰ ਐਟ੍ਰੋਫ਼ੀ’ ਬਿਮਾਰੀ ਹੈ, ਜੋ ਪਹਿਲੀ ਸਟੇਜ ‘ਤੇ ਹੈ। ਡਾਕਟਰਾਂ ਨੇ ਦੱਸਿਆ ਕਿ ਆਰਿਅਨ ਦੇ ਇਲਾਜ ‘ਤੇ ਲਗਭਗ 3 ਮਿਲੀਅਨ ਡਾਲਰ (30 ਲੱਖ ਡਾਲਰ) ਖਰਚ ਆਵੇਗਾ। ਬੱਚੇ ਦੀ ਗੰਭੀਰ ਬਿਮਾਰੀ ਅਤੇ ਉਸ ਦੇ ਇਲਾਜ ‘ਤੇ ਇੰਨਾ ਖਰਚ ਆਉਣ ਦੀ ਗੱਲ ਸੁਣ ਕੇ ਗਗਨਪ੍ਰੀਤ ਦਿਓਲ ਅਤੇ ਉਸ ਦੀ ਪਤਨੀ ਹਰਪ੍ਰੀਤ ਦਿਓਲ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਹਿੰਮਤ ਨਹੀਂ ਹਾਰੀ ਅਤੇ ਆਪਣੇ ਬੱਚੇ ਦੇ ਇਲਾਜ ਲਈ ਫੰਡ ਕਰਨ ਵਾਸਤੇ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ, ਜਿਸ ਤਹਿਤ ਹੁਣ ਤੱਕ ਕੋਲ ਸਿਰਫ਼ 68 ਹਜ਼ਾਰ ਡਾਲਰ ਇਕੱਠੇ ਹੋਏ ਹਨ। ਪੰਜਾਬੀ ਜੋੜੇ ਨੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਹੈ ਕਿ ਦੀ ਮਦਦ ਕੀਤੀ ਜਾਵੇ, ਤਾਂ ਜੋ ਦੇ ਮਾਸੂਮ ਬੱਚੇ ਆਰਿਅਨ ਦਿਓਲ ਦੀ ਜਾਨ ਬਚ ਜਾਵੇ। ਦਿਓਲ ਪਰਿਵਾਰ ਦੀ ਮਦਦ ਲਈ facebook.com/Aryanfight.sma. ‘ਤੇ ਮੁਹਿੰਮ ਚੱਲ ਰਹੀ ਹੈ, ਜਿਸ ਵਿੱਚ ਕੋਈ ਵੀ ਦਾਨੀ ਸੱਜਣ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ।
Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-