ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਵਾਲੇ ਸਾਝੀਵਾਲਤਾ ਦੇ ਸੰਕਲਪ ਨੂੰ ਮਿਟਾਉਣਾ ਚਾਹੁੰਦੀ ਹੈ ਮੋਦੀ ਸਰਕਾਰ : ਐਡਵੋਕੇਟ ਉੱਡਤ
ਮਾਨਸਾ ( ਤਰਸੇਮ ਸਿੰਘ ਫਰੰਡ ) ਭਾਰਤ ਦੀ ਜਨਵਾਦੀ ਨੌਜਵਾਨ ਸਭਾ ਜਿਲ੍ਹਾ ਮਾਨਸਾ ਵੱਲੋਂ ਹੀਰੇਵਾਲਾ ਵਿਖੇ ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦੇ 80 ਵੇਂ ਸਹੀਦੀ ਦਿਹਾੜੇ ਮੌਕੇ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਸਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ ਗਈ ਤੇ ਸਾਮਰਾਜਵਾਦ ਤੇ ਫਿਰਕਾਪ੍ਰਸਤੀ ਦੇ ਵਿਰੁੱਧ ਸੰਘਰਸ਼ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਜਨਵਾਦੀ ਨੌਜਵਾਨ ਸਭਾ ਦੇ ਸੂਬਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਸਮੇਂ ਦੀ ਮੋਦੀ ਸਰਕਾਰ ਫਿਰਕਾਪ੍ਰਸਤੀ ਨੂੰ ਬੜਾਵਾ ਦੇ ਰਹੀ ਹੈ ਤੇ ਸ਼ਾਝੀਵਾਲਤਾ ਤੇ ਭਾਈਚਾਰਕ ਸਾਂਝ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ । ਆਗੂਆ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਰਾਹੀਂ ਸੰਘੀ ਅਜਾਦੀ ਲਹਿਰ ਦੇ ਨਾਇਕਾ ਦੀ ਫਿਰਕਾਪ੍ਰਸਤੀ ਵਿਰੋਧੀ ਸੋਚ ਤੇ ਭਾਰਤ ਦੀ ਵੰਨ-ਸਵੰਨਤਾ ਵਾਲੀ ਵਿਸੇਸਤਾ ਨੂੰ ਖਤਮ ਕਰਨਾ ਚਾਹੁੰਦੇ ਹਨ । ਆਗੂਆ ਨੇ ਕਿਹਾ ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਵਾਲੇ ਸੰਕਲਪ ਨੂੰ ਕਦੇ ਖਤਮ ਨਹੀਂ ਹੋਣ ਦਿੱਤਾ ਜਾਵੇਗਾ ਤੇ ਦੇਸ਼ ਦੇ ਨੌਜਵਾਨ ਮੋਦੀ ਸਰਕਾਰ ਦੇ ਫ਼ਿਰਕੂ ਚਿਹਰੇ ਨੂੰ ਲੋਕਾ ਵਿਚ ਨੰਗਾ ਕਰਨਗੇ ਤੇ ਸੰਘਰਸ ਲਾਮਬੰਦ ਕਰਨਗੇ ।