Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਭਾਰਤ ਦੇ ਅਖੌਤੀ ਅਜ਼ਾਦੀ ਦਿਵਸ ਨੂੰ ਬਰਬਾਦੀ ਦਿਵਸ ਵਜੋਂ ਮਨਾਇਆ ਜਾਵੇ-ਯੂਨਾਈਟਿਡ ਖਾਲਸਾ ਦਲ ਯੂ,ਕੇ

August 01, 2020 06:58 PM

ਭਾਰਤ ਦੇ ਅਖੌਤੀ ਅਜ਼ਾਦੀ ਦਿਵਸ ਨੂੰ ਬਰਬਾਦੀ ਦਿਵਸ ਵਜੋਂ ਮਨਾਇਆ ਜਾਵੇ-ਯੂਨਾਈਟਿਡ ਖਾਲਸਾ ਦਲ ਯੂ,ਕੇ
" ਲਵਪ੍ਰੀਤ ਸਿੰਘ ਨੂੰ ਮਰਨ ਲਈ ਮਜਬੂਰ ਕਰਕੇ  ਕੇਂਦਰੀ ਜਾਂਚ ਏਜੰਸੀ ਨੇ "ਬੁੱਚੜ ਏਜੰਸੀ"ਹੋਣਾ ਸਾਬਤ ਕੀਤਾ"
ਲੰਡਨ-ਭਾਰਤ ਸਰਕਾਰ ਵਲੋਭ ਸਿੱਖਾਂ ਸਮੇਤ ਭਾਰਤ ਦੀਆਂ ਵਸਨੀਕ ਘੱਟ ਗਿਣਤੀ ਕੌਮਾਂ ਤੇ ਵਹਿਸ਼ੀਆਣਾ ਜੁਲਮ ਢਾਹੁਣ ਦੇ ਕਮੀਨੇ  ਇਰਾਦੇ ਨਾਲ ਪਹਿਲਾਂ ਟਾਡਾ ਅਤੇ ਪੋਟਾ ਵਰਗੇ ਕਾਲੇ ਕਨੂੰਨ ਹੋਂਦ ਵਿੱਚ ਲਿਆਂਦੇ ਗਏ ਸਨ ਅਤੇ ਹੁਣ ਕਾਲਾ ਕਨੂੰਨ (ਯੂ,ਏ,ਪੀ,ਏ ) ਗੈਰ ਕਨੂੰਨੀ ਗਤੀਵਿਧੀਆਂ ਰੋਕੂ ਐਕਟ ਅਮਲ ਵਿੱਚ ਲਿਆ ਕੇ ਜੁਲਮ ਦੇ ਕੁਹਾੜੇ ਨੂੰ ਹੋਰ ਤਿੱਖਾ ਕੀਤਾ ਗਿਆ ਹੈ । ਜਿਸ ਦੀ ਦਹਿਸ਼ਤ ਦਾ ਸ਼ਿਕਾਰ ਭਾਈ ਲਵਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ । ਉਸ ਨੂੰ ਕੇਂਦਰੀ ਜਾਂਚ ਏਜੰਸੀ (ਐੱਨæਆਈæਏ) ਜੋ ਕਿ ਅਸਲੀਅਤ ਵਿੱਚ ਕੇਂਦਰੀ ਬੁੱਚੜ ਏਜੰਸੀ ਹੈ ,ਉਸ ਵਲੋਂ ਇੰਨਾ ਡਰਾਇਆ ਧਮਕਾਇਆ ਗਿਆ ਕਿ ਉਸ ਨੇ ਖੁਦਕਸ਼ੀ ਕਰ ਲਈ  । ਭਾਈ ਲਵਪ੍ਰੀਤ ਸਿੰਘ ਦੇ ਕਾਤਲ ਕੇਂਦਰੀ ਜਾਂਚ ਏਜੰਸੀ ਦੇ ਉਹ ਅਧਿਕਾਰੀ ਹਨ ਜਿਹਨਾਂ ਨੇ ਉਸ ਨੂੰ ਜਾਂਚ ਵਾਸਤੇ ਬੁਲਾਇਆ ਅਤੇ ਜਾਂਚ ਦੌਰਾਨ ਉਸਤੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਕੀਤਾ ਸੀ। ਸਿੱਖਾਂ ਤੇ ਭਾਰਤ ਸਰਕਾਰ ਦਾ ਜ਼ੁਲਮੀਂ ਕੁਹਾੜਾ ਨਿਰੰਤਰ ਜਾਰੀ ਹੈ । ਸਿੱਖਾਂ ਦੀਆਂ ਨੱਬੇ ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਅਜ਼ਾਦ ਹੋਏ ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਧੱਕਾ ਅਤੇ ਵਿਤਕਰਾ ਲਗਾਤਾਰ ਜਾਰੀ ਹੈ। ਭਾਰਤੀ  ਫੌਜ ਵਲੋਂ  ਜੂਨ 1984 ਦਾ ਖੂਨੀ ਘੱਲੂਘਾਰਾ ,ਨਵੰਬਰ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਅਤੇ ਪੰਜਾਬ ਦੀ ਧਰਤੀ ਤੇ ਸਿੱਖ ਨੌਜਵਾਨਾਂ ਦੀਆਂ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਅਣਗਿਣਤ ਸ਼ਹਾਦਤਾਂ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ। ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ  ਦੁਨੀਆਂ ਭਰ ਦੇ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਕਿ ਉਹ ਭਾਰਤ ਦੇ ਇਸ ਅਖੌਤੀ ਅਜਾਦੀ ਦਿਵਸ ਦਾ ਮੁਕੰਮਲ ਬਾਈਕਾਟ ਕਰਨ ਅਤੇ ਇਸ ਸਬੰਧੀ ਕਿਸੇ ਵੀ  ਸਮਾਗਮ ਵਿੱਚ ਸ਼ਮੂਲੀਅਤ ਨਾ ਕਰਨ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ  ਨੇ ਸਿੱਖ ਕੌਮ ਨੂੰ ਸੱਦਾ ਹੈ ਕਿ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਭਾਰਤ ਦੇ ਅਖੌਤੀ ਅਜ਼ਾਦੀ ਦਿਨ ਦਾ ਮੁਕੰਮਲ ਬਾਈਕਾਟ ਕਰਦਿਆਂ ਇਸ ਦਿਨ ਦੁਨੀਆਂ ਭਰ ਵਿੱਚ ਰੋਸ ਪ੍ਰਦਸ਼ਨ ਕੀਤੇ ਜਾਣ ।ਇਸ ਦਿਨ ਹਰ ਸਿੱਖ ਨੂੰ ਇਹ ਮਹਿਸੂਸ ਕਰਨ ਦੀ ਜਰੂਰਤ ਹੈ ਕਿ ਅਸੀਂ ਭਾਰਤ ਵਿੱਚ ਗੁਲਾਮ ਹਾਂ ਅਤੇ ਇਸ ਗੁਲਾਮੀਂ ਨੂੰ ਗਲੋਂ ਲਾਹੁਣਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ,ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਰੱਖਣ ਵਾਲੇ ਅਤੇ ਡੇਢ ਲੱਖ ਦੇ ਕਰੀਬ ਸ਼ਹੀਦ ਹੋਏ ਸਿੱਖਾਂ ਦਾ ਦਰਦ ਮਹਿਸੂਸ ਕਰਨ ਵਾਲੇ ਸਿੱਖਾਂ ਨੂੰ ਅਜ਼ਾਦੀ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਕੌਮੀ ਸ਼ਹੀਦਾਂ ਨਾਲ ਧ੍ਰੋਹ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।  ਇਹ ਪੂਰੀ ਤਰਾਂ ਸਾਬਤ ਹੋ ਚੁੱਕਾ ਹੈ ਕਿ ਭਾਰਤ ਅਜ਼ਾਦੀ ਤੋਂ  ਬਾਅਦ ਜਿੰਨਾ ਜ਼ੁਲਮ ਸਿੱਖ ਕੌਮ ਤੇ ਹੋਇਆ ਹੈ ਉਸ ਸਾਹਮਣੇ ਮੀਰ ਮੰਨੂ,ਜਕਰੀਏ ,ਅਬਦਾਲੀ ਅਤੇ ਹਿਟਲਰ ਦੇ ਜ਼ੁਲਮ ਵੀ ਬੌਣੇ ਨਜ਼ਰ ਆ ਰਹੇ ਹਨ । ਪਿਛਲੇ 72 ਸਾਲਾਂ ਹੋਏ ਇਹਨਾਂ ਜ਼ੁਲਮਾਂ ਨੂੰ ਮੱਦੇ ਨਜ਼ਰ ਰੱਖਦਿਆਂ ਸਿੱਖ ਵਾਸਤੇ ਇਹ ਅਟੱਲ ਸੱਚਾਈ ਕਿ ਭਾਰਤ ਸਿੱਖਾਂ ਦਾ ਦੇਸ਼ ਨਹੀਂ ਹੈ । ਕਿਸੇ ਵੀ ਭਾਰਤੀ ਕਨੂੰਨ ਨੂੰ ਸਿੱਖ ਮੰਨਦੇ ਨਹੀਂ ਹਨ ਪਰ ਗੁਲਾਮ ਹੋਣ ਦੇ ਕਾਰਨ ਮੰਨਣਾ ਪੈ ਰਿਹਾ ਹੈ। ਅਜਾਦੀ ਪਸੰਦ ਸਿੱਖ ਜਥੇਬੰਦੀਆਂ ਵਲੋਂ ਲੰਡਨ ਸਮੇਤ ਵੱਖ ਵੱਖ ਦੇਸ਼ਾਂ ਵਿੱਚ ਭਾਰਤੀ ਸ਼ਰਾਫਤਖਾਨਿਆਂ ਮੂਹਰੇ ਭਾਰੀ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਜਿਹਨਾਂ  ਸਿੱਖਾਂ ਨੂੰ ਵਧ ਚੜ ਕੇ ਇਸ ਵਿੱਚ ਸ਼ਾਮਲ ਹੋਣ ਲਈ ਯੂਨਾਈਟਿਡ ਖਾਲਸਾ ਦਲ ਯੂ,ਕੇ ਅਪੀਲ ਕੀਤੀ ਗਈ ਹੈ ਤਾਂ ਕਿ ਖਾਲਿਸਤਾਨ ਦੀ ਜੰਗੇ ਅਜਾਦੀ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਜੇਹਲਾਂ ਵਿੱਚ ਬੰਦ ਸਿੰਘਾਂ ਦੇ ਹੱਕ ਵਿੱਚ ਅਵਾਜ ਬੁਲੰਦ ਕੀਤੀ ਜਾ ਸਕੇ  । ਇਹਨਾਂ 73  ਸਾਲਾਂ ਦੌਰਾਨ ਸਿੱਖਾਂ ਤੇ ਜਿੱਥੇ ਸਰੀਰਕ ਤੌਰ ਜੁਲਮਾਂ ਦਾ ਕਹਿਰ ਹੋਇਆ ਹੋਇਆ ਹੈ ਉੱਥੇ ਸਿੱਖਾਂ ਨੂੰ ਸਿਧਾਂਤਕ ਤੌਰ ਤੇ ਤਰਾਂ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਹਨ । ਸਿੱਖੀ ਦੇ ਸੁਨਿਹਰੀ ਸਿਧਾਂਤਾਂ ਤੇ ਬ੍ਰਾਹਮਣਵਾਦੀ ਅਤੇ ਨਾਸਤਿਕ ਪੁਣੇ ਦਾ ਰੰਗ ਚਾੜਨ ਲਈ ਸਿੱਖ ਵਿਰੋਧੀ ਲਾਬੀ ਪੂਰੀ ਤਰਾਂ ਨਾਲ ਸਰਗਰਮ ਹੈ । ਇਸ ਹਿੰਦੂਤਵੀ ਲਾਬੀ ਵਲੋਂ ਹਰਿਆਣਾ ਵਿੱਚ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦੀਆਂ ਕੋਸ਼ਿਸਾਂ ਅੰਗਰੇਜਾਂ ਵਲੋਂ ਇਹਨਾਂ ਤੇ ਵਰਤੀ ਗਈ " ਪਾੜੋ ਅਤੇ ਰਾਜ ਕਰੋ" ਦੀ ਨੀਤੀ ਦਾ ਹਿੱਾ ਹੈ ।ਅੱਜ ਗੁਰਦਵਾਰਿਆਂ  ਕਬਜ਼ਾ ਜਮਾਈ ਰੱਖਣ ਅਤੇ ਕਬਜ਼ਿਆਂ ਦੇ ਰੁਝਾਨ ਨੂੰ ਤਿਆਗ ਕੇ ਕੌਮੀ ਅਜ਼ਾਦੀ ਲਈ ਸੰਘਰਸ਼ ਕਰਨਾ  ਹਰ ਸਿੱਖ ਲਈ ਬਹੁਤ ਜਰੂਰੀ ਹੈ । ਕਿਉਂ ਕਿ  ਸਮੁੱਚੀਆਂ ਮੁਸ਼ਕਲਾਂ ,ਸਮੂਹ ਸਮੱਸਿਆਵਾਂ ਦਾ ਇੱਕੋ ਇੱਕ ਸਥਾਈ ਹੱਲ ਹੈ ਖਾਲਿਸਤਾਨ । ਖਾਲਿਸਤਾਨ ਸਿੱਖਾਂ ਦਾ  ਕੌਮੀ ਨਿਸ਼ਾਨਾ ਹੈ ,ਇਸ ਕਰਕੇ ਇਸ ਦੀ ਪੂਰਤੀ ਲਈ ਆਪੋ ਆਪਣੇ ਢੰਗ ਤਰੀਕਿਆਂ ਨਾਲ ਯਤਨ ਕਰਨ ਦੀ ਬੇਹੱਦ ਜਰੂਰਤ ਹੈ।

Have something to say? Post your comment
 

More News News

ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ ਟਰੰਪ ਸਭ ਤੋ ਵੱਧ ਕਾਲੇ ਲੋਕਾਂ ਪੱਖੀ ਰਾਸ਼ਟਰਪਤੀ : ਪਾਸਟਰ ਡੈਰਲ ਸਕੋਟ
-
-
-