Thursday, September 24, 2020
FOLLOW US ON

News

15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ

August 07, 2020 12:16 AM
15 ਅਗਸਤ  ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ 
 
" ਟਾਡਾ,ਪੋਟਾ ਅਤੇ ਯਾਪਾ ਵਰਗੇ ਕਾਲੇ ਕਨੂੰਨ ਕੇਵਲ ਘੱਟ ਗਿਣਤੀਆਂ ਤੇ ਜੁਲਮ ਲਈ ਬਣਾਏ ਗਏ ਹਨ"
 
ਲੰਡਨ-ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ,ਕੇ ਵਲੋਂ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਗਈ ਹੈ ਕਿ 15 ਅਗਸਤ ਜੋ ਕਿ ਭਾਰਤ ਦਾ ਅਖੌਤੀ ਅਜ਼ਾਦੀ ਦਿਹਾੜਾ ਹੈ ,ਇਸ ਦਾ ਮੁਕੰਮਲ ਬਾਈਕਾਟ ਕਰਦਿਆਂ ਕਾਲੇ ਦਿਨ ਵਜੋਂ ਮਨਾਇਆ ਜਾਵੇ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ,ਭਾਈ  ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਆਖਿਆ ਗਿਆ ਕਿ ਭਾਰਤ ਸਰਕਾਰ ਵਲੋਂ ਸਿੱਖਾਂ ਸਮੇਤ ਭਾਰਤ ਦੀਆਂ ਵਸਨੀਕ ਘੱਟ ਗਿਣਤੀ ਕੌਮਾਂ ਤੇ ਵਹਿਸ਼ੀਆਣਾ ਜੁਲਮ ਢਾਹੁਣ ਦੇ ਕਮੀਨੇ  ਇਰਾਦੇ ਨਾਲ ਪਹਿਲਾਂ ਟਾਡਾ ਅਤੇ ਪੋਟਾ ਵਰਗੇ ਕਾਲੇ ਕਨੂੰਨ ਹੋਂਦ ਵਿੱਚ ਲਿਆਂਦੇ ਗਏ ਸਨ ਅਤੇ ਹੁਣ ਕਾਲਾ ਕਨੂੰਨ (ਯੂ,ਏ,ਪੀ,ਏ ) ਗੈਰ ਕਨੂੰਨੀ ਗਤੀਵਿਧੀਆਂ ਰੋਕੂ ਐਕਟ ਅਮਲ ਵਿੱਚ ਲਿਆ ਕੇ ਜੁਲਮ ਦੇ ਕੁਹਾੜੇ ਨੂੰ ਹੋਰ ਤਿੱਖਾ ਕੀਤਾ ਗਿਆ ਹੈ । ਜਿਸ ਦੀ ਦਹਿਸ਼ਤ ਦਾ ਸ਼ਿਕਾਰ ਭਾਈ ਲਵਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ । ਉਸ ਨੂੰ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ) ਜੋ ਕਿ ਅਸਲੀਅਤ ਵਿੱਚ ਕੇਂਦਰੀ ਬੁੱਚੜ ਏਜੰਸੀ ਹੈ ,ਉਸ ਵਲੋਂ ਇੰਨਾ ਡਰਾਇਆ ਧਮਕਾਇਆ ਗਿਆ ਕਿ ਉਸ ਨੇ ਖੁਦਕਸ਼ੀ ਕਰ ਲਈ  । ਭਾਈ ਲਵਪ੍ਰੀਤ ਸਿੰਘ ਦੇ ਕਾਤਲ ਕੇਂਦਰੀ ਜਾਂਚ ਏਜੰਸੀ ਦੇ ਉਹ ਅਧਿਕਾਰੀ ਹਨ ਜਿਹਨਾਂ ਨੇ ਉਸ ਨੂੰ ਜਾਂਚ ਵਾਸਤੇ ਬੁਲਾਇਆ ਅਤੇ ਜਾਂਚ ਦੌਰਾਨ ਉਸਤੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਕੀਤਾ ਸੀ। ਸਿੱਖਾਂ ਤੇ ਭਾਰਤ ਸਰਕਾਰ ਦਾ ਜ਼ੁਲਮੀਂ ਕੁਹਾੜਾ ਨਿਰੰਤਰ ਜਾਰੀ ਹੈ । ਸਿੱਖਾਂ ਦੀਆਂ ਨੱਬੇ ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਅਜ਼ਾਦ ਹੋਏ ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਧੱਕਾ ਅਤੇ ਵਿਤਕਰਾ ਲਗਾਤਾਰ ਜਾਰੀ ਹੈ। ਭਾਰਤੀ  ਫੌਜ ਵਲੋਂ  ਜੂਨ 1984 ਦਾ ਖੂਨੀ ਘੱਲੂਘਾਰਾ ,ਨਵੰਬਰ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਅਤੇ ਪੰਜਾਬ ਦੀ ਧਰਤੀ ਤੇ ਸਿੱਖ ਨੌਜਵਾਨਾਂ ਦੀਆਂ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਅਣਗਿਣਤ ਸ਼ਹਾਦਤਾਂ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ।  ਦੁਨੀਆਂ ਭਰ ਦੇ ਸਿੱਖਾਂ ਨੂੰ ਸਨਿਮਰ ਅਪੀਲ ਹੈ ਕਿ ਉਹ ਭਾਰਤ ਦੇ ਇਸ ਅਖੌਤੀ ਅਜਾਦੀ ਦਿਵਸ ਦਾ ਮੁਕੰਮਲ ਬਾਈਕਾਟ ਕਰਨ ਅਤੇ ਇਸ ਸਬੰਧੀ ਕਿਸੇ ਵੀ  ਸਮਾਗਮ ਵਿੱਚ ਸ਼ਮੂਲੀਅਤ ਨਾ ਕਰਨ । ਸਿੱਖ ਕੌਮ ਨੂੰ ਸੱਦਾ ਗਿਆ ਹੈ ਕਿ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਭਾਰਤ ਦੇ ਅਖੌਤੀ ਅਜ਼ਾਦੀ ਦਿਨ ਦਾ ਮੁਕੰਮਲ ਬਾਈਕਾਟ ਕਰਦਿਆਂ ਇਸ ਦਿਨ ਦੁਨੀਆਂ ਭਰ ਵਿੱਚ ਰੋਸ ਪ੍ਰਦਸ਼ਨ ਕੀਤੇ ਜਾਣ ।ਇਸ ਦਿਨ ਹਰ ਸਿੱਖ ਨੂੰ ਇਹ ਮਹਿਸੂਸ ਕਰਨ ਦੀ ਜਰੂਰਤ ਹੈ ਕਿ ਅਸੀਂ ਭਾਰਤ ਵਿੱਚ ਗੁਲਾਮ ਹਾਂ ਅਤੇ ਇਸ ਗੁਲਾਮੀਂ ਨੂੰ ਗਲੋਂ ਲਾਹੁਣਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ,ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਰੱਖਣ ਵਾਲੇ ਅਤੇ ਡੇਢ ਲੱਖ ਦੇ ਕਰੀਬ ਸ਼ਹੀਦ ਹੋਏ ਸਿੱਖਾਂ ਦਾ ਦਰਦ ਮਹਿਸੂਸ ਕਰਨ ਵਾਲੇ ਸਿੱਖਾਂ ਨੂੰ ਅਜ਼ਾਦੀ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਕੌਮੀ ਸ਼ਹੀਦਾਂ ਨਾਲ ਧ੍ਰੋਹ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।  ਇਹ ਪੂਰੀ ਤਰਾਂ ਸਾਬਤ ਹੋ ਚੁੱਕਾ ਹੈ ਕਿ ਭਾਰਤ ਅਜ਼ਾਦੀ ਤੋਂ  ਬਾਅਦ ਜਿੰਨਾ ਜ਼ੁਲਮ ਸਿੱਖ ਕੌਮ ਤੇ ਹੋਇਆ ਹੈ ਉਸ ਸਾਹਮਣੇ ਮੀਰ ਮੰਨੂ,ਜਕਰੀਏ ,ਅਬਦਾਲੀ ਅਤੇ ਹਿਟਲਰ ਦੇ ਜ਼ੁਲਮ ਵੀ ਬੌਣੇ ਨਜ਼ਰ ਆ ਰਹੇ ਹਨ । ਪਿਛਲੇ 72 ਸਾਲਾਂ ਹੋਏ ਇਹਨਾਂ ਜ਼ੁਲਮਾਂ ਨੂੰ ਮੱਦੇ ਨਜ਼ਰ ਰੱਖਦਿਆਂ ਸਿੱਖ ਵਾਸਤੇ ਇਹ ਅਟੱਲ ਸੱਚਾਈ ਕਿ ਭਾਰਤ ਸਿੱਖਾਂ ਦਾ ਦੇਸ਼ ਨਹੀਂ ਹੈ । ਕਿਸੇ ਵੀ ਭਾਰਤੀ ਕਨੂੰਨ ਨੂੰ ਸਿੱਖ ਮੰਨਦੇ ਨਹੀਂ ਹਨ ਪਰ ਗੁਲਾਮ ਹੋਣ ਦੇ ਕਾਰਨ ਮੰਨਣਾ ਪੈ ਰਿਹਾ ਹੈ। ਅਜਾਦੀ ਪਸੰਦ ਸਿੱਖ ਜਥੇਬੰਦੀਆਂ ਵਲੋਂ ਵੱਖ ਵੱਖ ਦੇਸ਼ਾਂ ਵਿੱਚ ਭਾਰਤੀ ਸ਼ਰਾਫਤਖਾਨਿਆਂ ਮੂਹਰੇ ਭਾਰੀ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਜਿਹਨਾਂ  ਸਿੱਖਾਂ ਨੂੰ ਵਧ ਚੜ ਕੇ ਇਸ ਵਿੱਚ ਸ਼ਾਮਲ ਹੋਣ ਦੀ ਜਰੂਰਤ ਹੈ। ਖਾਲਿਸਤਾਨ ਦੀ ਜੰਗੇ ਅਜਾਦੀ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਜੇਹਲਾਂ ਵਿੱਚ ਬੰਦ ਸਿੰਘਾਂ ਦੇ ਹੱਕ ਵਿੱਚ ਅਵਾਜ ਬੁਲੰਦ ਕੀਤੀ ਜਾ ਸਕੇ  । ਇਹਨਾਂ 73  ਸਾਲਾਂ ਦੌਰਾਨ ਸਿੱਖਾਂ ਤੇ ਜਿੱਥੇ ਸਰੀਰਕ ਤੌਰ ਜੁਲਮਾਂ ਦਾ ਕਹਿਰ ਹੋਇਆ ਹੋਇਆ ਹੈ ਉੱਥੇ ਸਿੱਖਾਂ ਨੂੰ ਸਿਧਾਂਤਕ ਤੌਰ ਤੇ ਤਰਾਂ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਹਨ । ਸਿੱਖੀ ਦੇ ਸੁਨਿਹਰੀ ਸਿਧਾਂਤਾਂ ਤੇ ਬ੍ਰਾਹਮਣਵਾਦੀ ਅਤੇ ਨਾਸਤਿਕ ਪੁਣੇ ਦਾ ਰੰਗ ਚਾੜਨ ਲਈ ਸਿੱਖ ਵਿਰੋਧੀ ਲਾਬੀ ਪੂਰੀ ਤਰਾਂ ਨਾਲ ਸਰਗਰਮ ਹੈ । ਇਸ ਹਿੰਦੂਤਵੀ ਲਾਬੀ ਵਲੋਂ ਹਰਿਆਣਾ ਵਿੱਚ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦੀਆਂ ਕੋਸ਼ਿਸਾਂ ਅੰਗਰੇਜਾਂ ਵਲੋਂ ਇਹਨਾਂ ਤੇ ਵਰਤੀ ਗਈ " ਪਾੜੋ ਅਤੇ ਰਾਜ ਕਰੋ" ਦੀ ਨੀਤੀ ਦਾ ਹਿੱਸਾ ਹੈ ।ਅੱਜ ਗੁਰਦਵਾਰਿਆਂ  ਕਬਜ਼ਾ ਜਮਾਈ ਰੱਖਣ ਅਤੇ ਕਬਜ਼ਿਆਂ ਦੇ ਰੁਝਾਨ ਨੂੰ ਤਿਆਗ ਕੇ ਕੌਮੀ ਅਜ਼ਾਦੀ ਲਈ ਸੰਘਰਸ਼ ਕਰਨਾ  ਹਰ ਸਿੱਖ ਲਈ ਬਹੁਤ ਜਰੂਰੀ ਹੈ । ਕਿਉਂ ਕਿ  ਸਮੁੱਚੀਆਂ ਮੁਸ਼ਕਲਾਂ ,ਸਮੂਹ ਸਮੱਸਿਆਵਾਂ ਦਾ ਇੱਕੋ ਇੱਕ ਸਥਾਈ ਹੱਲ ਹੈ ਖਾਲਿਸਤਾਨ । ਖਾਲਿਸਤਾਨ ਸਿੱਖਾਂ ਦਾ  ਕੌਮੀ ਨਿਸ਼ਾਨਾ ਹੈ ,ਇਸ ਕਰਕੇ ਇਸ ਦੀ ਪੂਰਤੀ ਲਈ ਆਪੋ ਆਪਣੇ ਢੰਗ ਤਰੀਕਿਆਂ ਨਾਲ ਯਤਨ ਕਰਨ ਦੀ ਬੇਹੱਦ ਜਰੂਰਤ ਹੈ।
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-