Thursday, September 24, 2020
FOLLOW US ON

News

ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ*

August 07, 2020 10:59 AM

*ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ*


ਲੋਕ ਇਨਸਾਫ ਪਾਰਟੀ ਦੇ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਅੱਜ ਕੈਪਟਨ ਸਰਕਾਰ ਨੂੰ ਕਟਿਹਰੇ ਵਿੱਚ ਖੜਾ ਕਰਦੇ ਹੋਏ ਦੋਸ਼ ਲਗਾਇਆ ਕਿ ਕੈਪਟਨ ਨੇ ਸ਼ਾਮ ਵੇਲੇ 6 ਵਜੇ ਤੋਂ 10 ਵਜੇ ਤੱਕ 2 ਰੁਪਏ ਪ੍ਰਤੀ ਯੂਨਿਟ ਵਾਧਾ ਕਰਨ ਦੇ ਨਾਲ ਨਾਲ ਰਾਤ ਨੂੰ ਸਸਤੀ ਬਿਜਲੀ ਦੇਣ ਤੇ ਵੀ ਕੱਟ ਲਗਾ ਕੇ ਸੂਬੇ ਦੇ ਇੰਡਸਟ੍ਰੀਅਲਿਸਟਾਂ ਨਾਲ ਧੋਖਾ ਕੀਤਾ ਹੈ, ਜਿਸ ਦਾ ਖਮਿਆਜਾ ਕੈਪਟਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਕਾਰਣ ਉਦਯੋਗਪਤੀ ਪਹਿਲਾਂ ਹੀ ਉੱਜੜ ਚੁੱਕੇ ਹਨ ਅਤੇ ਸਰਕਾਰ ਨੇ ਬਿਜਲੀ ਦਰਾਂ ਚ ਵਾਧਾ ਕਰਕੇ ਪਹਿਲਾਂ ਹੀ ਸਹਿਕ ਰਹੀ ਇੰਡਸਟਰੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਇਸ ਦੌਰਾਨ ਪ੍ਰਦੀਪ ਬੰਟੀ ਨੇ ਦੱਸਿਆ ਕਿ ਪਹਿਲਾਂ ਫੈਕਟਰੀਆਂ ਅਤੇ ਇੰਡਸਟਰੀ ਵਾਲਿਆਂ ਨੂੰ ਰਾਤ ਵੇਲੇ ਸਸਤੀ ਬਿਜਲੀ ਮੁਹਈਆ ਕਰਵਾਈ ਜਾਂਦੀ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ, ਦੂਜੇ ਪਾਸੇ ਸ਼ਾਮ ਵੇਲੇ 6 ਵਜੇ ਤੋਂ ਰਾਤ 10 ਵਜੇ ਤੱਕ ਪ੍ਰਤੀ ਯੂਨਿਟ 2 ਰੁਪਏ ਦਾ ਵਾਧਾ ਕਰਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਕਰਕੇ ਲੁਧਿਆਣਾ, ਗੋਬਿੰਦਗੜ ਅਤੇ ਹੋਰਨਾਂ ਥਾਵਾਂ ਤੇ ਲੱਗੀਆਂ ਇੰਡਸਟਰੀਆਂ ਅਤੇ ਫੈਕਟਰੀ ਮਾਲਕਾਂ ਦਾ ਗਲਾ ਘੁੱਟ ਦਿੱਤਾ ਹੈ। ਉਨਾਂ ਕਿਹਾ ਕਿ ਇਸ ਤੋਂ ਵੀ ਵਧੇਰੇ ਹੈਰਾਨੀਜਨਕ ਇਹ ਹੈ ਕਿ ਸੱਤਾ ਵਿੱਚ ਆਉਣ ਮੌਕੇ ਇੰਡਸਟਰੀ ਮਾਲਕਾਂ ਨੂੰ ਕੈਪਟਨ ਨੇ ਵਾਅਦਾ ਕੀਤਾ ਸੀ ਕਿ ਉਨਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ, ਪਰ ਕੈਪਟਨ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਬਜਾਏ ਟੈਰਿਫ-2 ਪਲਾਨ ਲਾਗੂ ਕਰ ਦਿੱਤਾ, ਜੋ ਦੇਖਣ ਨੂੰ ਤਾਂ ਫੈਕਟਰੀ ਮਾਲਿਕਾਂ ਨੂੰ ਸਹੀ ਲੱਗਿਆ ਪਰ ਜਦੋਂ ਇਸ ਦੀ ਘੋਖ ਕੀਤੀ ਗਈ ਤਾਂ ਘੁੰਮ ਘੁੰਮਾ ਕੇ ਗੱਲ ਉੱਥੇ ਹੀ ਆ ਗਈ ਅਤੇ ਜਦੋਂ ਹਿਸਾਬ ਕਿਤਾਬ ਲਗਾਇਆ ਤਾਂ ਸਾਫ ਹੋਇਆ ਕਿ ਇਹ ਯੂਨਿਟ 10 ਰੁਪਏ ਪ੍ਰਤੀ ਯੂਨਿਟ ਤੋਂ ਵੀ ਉੱਪਰ ਤੱਕ ਬਣ ਜਾਂਦਾ ਹੈ। ਜਿਸ ਤੋਂ ਸਾਫ ਹੈ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਤਬਾਹ ਕਰਨ ਤੇ ਤੁਲੇ ਹੋਏ ਹਨ, ਜਿਸ ਦੀ ਸੱਚਾਈ ਸੂਬੇ ਦੇ ਲੋਕ ਭਲੀ ਭਾਂਤੀ ਜਾਣ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-