Thursday, September 24, 2020
FOLLOW US ON

News

ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ

August 07, 2020 04:20 PM

ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ

ਮਾਮਲਾ ਬੀਤੇ ਕਲ ਅਯੋਧਿਆ ਵਿਚ ਸਿੱਖ ਗੁਰੂਆਂ ਨੂੰ ਲਵ-ਕੁਸ਼ ਦੀ ਵੰਸ਼ਜ਼ ਦਸਣਾ

ਨਵੀਂ ਦਿੱਲੀ 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕਲ ਹੋਏ ਅਯੋਧਿਆ ਅੰਦਰ ਰਾਮ ਮੰਦਿਰ ਦੇ ਭੂਮੀ ਪੂਜਨ ਵਿਚ ਸਿੱਖ ਅਸੂਲਾਂ ਦੀ ਉਲੰਘਣਾਂ ਕਰਦੇ ਹੋਏ ਉੱਥੇ ਪਹੁੰਚੇ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਇਕਬਾਲ ਸਿੰਘ ਨੇ ਮੀਡੀਆ ਨਾਲ ਗਲ ਕਰਦੇ ਹੋਏ ਸਿੱਖ ਗੁਰੂਆਂ ਨੂੰ ਲਵਕੁਸ਼ ਦੀ ਵੰਸ਼ ਕਹਿ ਕੇ ਕੌਮ ਦਾ ਅਪਮਾਨ ਕਰ ਦਿੱਤਾ ਹੈ । ਇਸ ਮਾਮਲੇ ਤੇ ਅਜ ਸ਼੍ਰੌਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਪੁਛਣਾ ਚਾਹੀਦਾ ਹੈ ਕਿ ਜਿਹੜਾ ਮਨਘੰੜਤ ਇਤਿਹਾਸ ਤੁਸੀ ਮੀਡੀਆ ਸਾਹਮਣੇ ਬੋਲਿਆ ਹੈ ਉਸ ਦਾ ਸਿੱਖ ਇਤਿਹਾਸ ਵਿਚ ਕੋਈ ਪ੍ਰਮਾਣ ਹੈ ਤਾਂ ਦਸਿਆ ਜਾਏ । ਉਨ੍ਹਾਂ ਕਿਹਾ ਕਿ ਗਿਆਨੀ ਜੀ ਨੂੰ ਮਰਿਆਦਾ ਭੰਗ ਕਰਨ ਅਤੇ ਹੋਰ ਕਈ ਦੋਸ਼ਾਂ ਅਧੀਨ ਪਟਨਾ ਸਾਹਿਬ ਦੀ ਜੱਥੇਦਾਰੀ ਤੋਂ ਫਾਰਗ ਕੀਤਾ ਗਿਆ ਸੀ ਜਿਸ ਕਰਕੇ ਇਹ ਕਿਸੇ ਵੀ ਹਾਲਾਤ ਅੰਦਰ ਸਿੱਖ ਕੌਮ ਦੇ ਨੂਮਾਇੰਦੇ ਨਹੀ ਕਹਿਲਾਏ ਜਾ ਸਕਦੇ ਹਨ । ਉਨ੍ਹਾਂ ਨੇ ਕਿਹਾ ਕਿਹੜੇ ਇਤਿਹਾਸ ਅੰਦਰ ਲਿਖਿਆ ਹੈ ਕਿ ਗੁਰੂ ਨਾਨਕ ਦੇਵ ਜੀ ਬੇਦੀ ਕੁਲ ਵਿਚੋਂ ਅਤੇ ਦਸਮ ਪਾਤਸਾਹ ਲਵਕੁਸ਼ ਦੀ ਵੰਸ਼ਜ ਹਨ.? ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਅੰਮ੍ਰਿਤ ਦੀ ਦਾਤ ਦਿੱਤੀ ਜਾਦੀਂ ਹੈ ਉਸ ਵਕਤ ਸਾਡਾ ਸਾਰਾ ਪਿਛੌਕੜ ਖਤਮ ਹੋ ਜਾਦਾਂ ਹੈ ਤੇ ਅਸੀ ਸਿਰਫ ਗੁਰੂ ਵਾਲੇ ਬਣ ਕੇ ਜਾਤ ਪਾਤ ਤੋਂ ਉਪਰ ਉਠ ਜਾਦੇਂ ਹਾਂ । ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ, ਸ਼੍ਰੌਮਣੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਂਵਾਲ ਅਤੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਅਪਣਾ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਹੈ । ਉਨ੍ਹਾਂ ਕਿਹਾ ਕਿ ਅੱਗੇ ਤੋਂ ਕੋਈ ਵੀ ਭਦਰਪੁਰਸ਼ ਇਸ ਤਰ੍ਹਾਂ ਦੇ ਬਿਆਨ ਦੇਣ ਤੋਂ ਸੰਕੋਚ ਕਰਨ ਜਿਸ ਨਾਲ ਕੌਮ ਨੂੰ ਨਮੋਸ਼ੀ ਦਾ ਸਾਹਮਣਾਂ ਨਾ ਕਰਨਾ ਪਵੇ ।ਅੰਤ ਵਿਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਅਤ ਸੰਜੀਦੇ ਮਾਮਲੇ ਨੂੰ ਪਹਿਲ ਦੇ ਤੌਰ ਤੇ ਸੁਲਝਾਣ ਲਈ ਕਿਹਾ ।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-