Thursday, September 24, 2020
FOLLOW US ON

News

ਪੰਜਾਬ ਸਰਕਾਰ ਵੱਲ੍ਹੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਹੋਈ ਸ਼ੁਰੂਆਤ

August 12, 2020 09:56 PM

ਪੰਜਾਬ ਸਰਕਾਰ ਵੱਲ੍ਹੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ੍ਹ ਨੇ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ

ਮਾਨਸਾ 12 ਅਗਸਤ ( ਤਰਸੇਮ ਸਿੰਘ ਫਰੰਡ ) ਪੰਜਾਬ ਸਰਕਾਰ ਵੱਲ੍ਹੋਂ ਅਪਣੇ ਕੀਤੇ ਵਾਅਦੇ ਅਨੁਸਾਰ ਅੱਜ ਅੰਤਰ ਰਾਸ਼ਟਰੀ ਯੁਵਾ ਦਿਵਸ ਮੌਕੇ ਪੰਜਾਬ ਸਮਾਰਟ ਕੰਨੈਕਟ ਸਕੀਮ ਤਹਿਤ ਰਾਜ ਭਰ ਵਿੱਚ ਬਾਰਵੀਂ ਜਮਾਤ ਦੇ 173823 ਵਿਦਿਆਰਥੀਆਂ ਨੂੰ ਮੁਫਤ ਸਮਾਰਟ ਦੇਣ ਦੀ ਸ਼ੁਰੂਆਤ ਕੀਤੀ ਗਈ,ਇਸ ਸਕੀਮ ਤੇ 92 ਕਰੋੜ ਰੁਪਏ ਖਰਚ ਆਉਣਗੇ ,ਜਿਸ ਨਾਲ ਵਿਦਿਆਰਥੀਆਂ ਲਈ ਡਿਜੀਟਲ ਪਹੁੰਚ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਨਵੇਂ ਰਾਹ ਖੁੱਲਣਗੇ। ਮਾਨਸਾ ਵਿਖੇ ਸਮਾਰਟ ਫੋਨ ਦੇਣ ਦੀ ਰਸਮ ਸ੍ਰ ਗੁਰਪ੍ਰੀਤ ਸਿੰਘ ਕਾਂਗੜ੍ਹ ਮਾਲ,ਪੁਨਰਵਾਸ ਅਤੇ ਆਫਤਨ ਪ੍ਰਬੰਧਨ ਮੰਤਰੀ ਪੰਜਾਬ ਨੇ ਨਿਭਾਈ ਹੈ,ਉਨ੍ਹਾਂ ਕਿਹਾ ਕਿ ਪੰਜਾਬ ਭਰ ਚ ਬਾਰਵੀਂ ਜਮਾਤ ਦੇ ਪੌਣੇ ਦੋ ਲੱਖ ਵਿਦਿਆਰਥੀਆਂ ਨੂੰ ਹੀ ਨਹੀਂ ਸਗੋਂ ਇਨ੍ਹਾਂ ਵਿਦਿਆਰਥੀਆਂ ਦੇ ਪੜ੍ਹਦੇ ਲੱਖਾਂ ਭੈਣ ਭਰਾਵਾਂ ਨੂੰ ਵੀ ਇਸ ਸਮਾਰਟ ਫੋਨ ਰਾਹੀਂ ਅਪਣੀ ਆਨਲਾਈਨ ਸਿੱਖਿਆ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ ਦੇ ਖੇਤਰ ਵਿੱਚ ਸਮਾਰਟ ਸਿੱਖਿਆ ਨੀਤੀ ਲਿਆ ਕੇ ਵੱਡੀਆਂ ਇਨਕਲਾਬੀ ਤਬਦੀਲੀਆਂ ਕੀਤੀਆਂ ਹਨ,ਜਿਸ ਕਾਰਨ ਜਿੱਥੇ ਸਰਕਾਰੀ ਸਕੂਲਾਂ ਦੇ ਨਤੀਜੇ ਚੰਗੇ ਆ ਰਹੇ ਹਨ ,ਉਥੇਂ ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਨਵੇਂ ਦਾਖਲਿਆਂ ਦੇ ਪਿਛਲੇ ਸਾਰੇ ਰਿਕਾਰਡ ਮਾਤ ਪੈ ਗਏ ਹਨ। ਕੋਵਿਡ 19 ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਦਿਆਂ ਬੇਸ਼ੱਕ ਅੱਜ ਲੋੜੀਂਦੀ ਗਿਣਤੀ ਮੁਤਾਬਕ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ,ਜਦੋਂ ਕਿ ਬਾਅਦ ਵਿੱਚ ਇਸ ਜ਼ਿਲ੍ਹੇ ਦੇ 6231 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣੇ ਹਨ,ਜਿਸ ਤਹਿਤ 3088 ਲੜਕੀਆਂ ਅਤੇ 3143 ਲੜਕਿਆਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ,ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਡਾ ਮੰਜ਼ੂ ਬਾਂਸਲ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਪੰਜਾਬ ਸਰਕਾਰ ਦੇ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਇਸ ਵੱਡੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸੂਬੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਕਾਰਨ ਨਾ ਸਿਰਫ ਉਹ ਆਪਣੀ ਵਰਤਮਾਨ ਆਨਲਾਈਨ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ, ਸਗੋਂ ਬਾਰਵੀਂ ਦੀ ਪੜ੍ਹਾਈ ਤੋਂ ਬਾਅਦ ਦੇ ਉਨ੍ਹਾਂ ਦੀ ਜ਼ਿੰਦਗੀ ਦੇ ਅਹਿਮ ਨਿਸ਼ਾਨੇ ਨੂੰ ਪੂਰਾ ਕਰਨ ਲਈ ਉਹ ਸਮਾਰਟ ਫੋਨ ਰਾਹੀਂ ਭਵਿੱਖ ਦੀ ਰਣਨੀਤੀ ਤਹਿ ਕਰਨ ਦੇ ਕਾਬਲ ਬਣ ਸਕਣਗੇ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ,ਡਿਪਟੀ ਡੀਈਓ ਜਗਰੂਪ ਭਾਰਤੀ, ਜ਼ਿਲ੍ਹਾ ਗਾਈਡੈਂਸ ਤੇ ਕਾਉਂਸਲਰ ਨਰਿੰਦਰ ਸਿੰਘ ਮੋਹਲ ਅਤੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ
ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਦਾ ਉਨ੍ਹਾਂ ਨੂੰ ਵੱਡਾ ਫਾਇਦਾ ਮਿਲੇਗਾ, ਕਿਉਂਕਿ ਸਿੱਖਿਆ ਵਿਭਾਗ ਪੰਜਾਬ ਵੱਲ੍ਹੋਂ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਬੜੇ ਹਾਈਟੈੱਕ ਪ੍ਰਬੰਧ ਕੀਤੇ ਹੋਏ ਹਨ,ਵਿਭਾਗ ਵੱਲ੍ਹੋਂ ਅਪਣੀ ਪੰਜਾਬ ਐਜੂਕੇਅਰ ਐੱਪ,ਵੱਖ ਵੱਖ ਚੈੱਨਲਾਂ ਤੇ ਆਨਲਾਈਨ ਪੜ੍ਹਾਈ, ਅਪਣਾ ਯੂ ਟਿਊਬ ਚੈੱਨਲ ਅਤੇ ਹੋਰ ਅਨੇਕਾਂ ਸਾਧਨਾਂ ਰਾਹੀਂ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਨੋਜਵਾਨ ਡੀਜੀਟਲ ਭੁਗਤਾਨ, ਆਨਲਾਈਨ ਬੈਂਕਿੰਗ ਦੇ ਵੀ ਯੋਗ ਹੋ ਜਾਣਗੇ।
ਉਧਰ ਵਿਦਿਆਰਥੀਆਂ ਦੇ ਮਾਪੇ ਖੁਸ਼ ਹਨ ਕਿ ਪੰਜਾਬ ਸਰਕਾਰ ਵੱਲ੍ਹੋਂ ਵੱਡਾ ਉਪਰਾਲਾ ਕਰਦਿਆਂ ਉਨ੍ਹਾਂ ਦੇ ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ,ਜਿਸ ਦਾ ਉਨ੍ਹਾਂ ਦੀ ਪੜ੍ਹਾਈ ਤੇ ਚੰਗਾ ਅਸਰ ਪਵੇਗਾ।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-