Thursday, September 24, 2020
FOLLOW US ON

News

ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ,

August 13, 2020 02:54 PM
ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਵੱਲੋਂ,
 
ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ,
 
ਮਾਨਸਾ,13 ਅਗਸਤ ( ਬਿਕਰਮ ਸਿੰਘ ਵਿੱਕੀ):-ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਵੱਲੋਂ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ  ਜ਼ਿਲ੍ਹਾ ਪੱਧਰ ਤੇ  ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਮੰਤਰੀ ਕਪੈਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਅਾ ਗਿਅਾ ।ਸੂਬਾ ਪ੍ਰਧਾਨ  ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਪ੍ਰਧਾਨ ਰਜਿੰਦਰ ਬਿੱਟਾ ਦੀ ਅਗਵਾਈ ਵਿੱਚ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਪ੍ਦਰਸ਼ਨ ਕੀਤਾ ਗਿਅਾ।ਪ੍ਰੈਸ ਨੂੰ ਜਾਣਕਾਰੀ ਮੀਡੀਆ ਇਨਚਾਰਜ ਹਰਦੇਵ ਸਿੰਘ ਉੱਭਾ ਨੇ ਦਿੱਤੀ।ਇਸ ਮੌਕੇ ਧਰਨੇ ਲਈ ਸੂਬੇ ਵੱਲੋ ਨਿਯੁਕਤ ਇੰਚਾਰਜ  ਜਗਮੋਹਨ ਸੈਣੀ  ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਬੰਧੀ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ  ਦੱਸਿਆ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹੀ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਕੈਪਟਨ  ਨੂੰ ਜਗਾਉਣ ਲਈ ਹਰੇਕ ਜ਼ਿਲ੍ਹੇ ਦਾ ਓ ਬੀ ਸੀ ਮੋਰਚਾ ਵੱਡੇ ਪੱਧਰ ਤੇ ਧਰਨਾ ਦੇਵੇਗਾ । ਉਨ੍ਹਾਂ ਦੱਸਿਆ ਕਿ ਕੇ ਓ ਬੀ ਸੀ ਮੋਰਚਾ ਉਨ੍ਹਾਂ ਚਿਰ ਆਪਣਾ ਸੰਘਰਸ਼ ਜਾਰੀ ਰੱਖੇਗਾ ਜਿੰਨਾ ਚਿਰ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ  ਪੀੜਤਾਂ ਨੂੰ ਇਨਸਾਫ ਨਹੀਂ ਦਿੰਦੀ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜ਼ਹਿਰੀਲੀ ਸ਼ਰਾਬ ਦੇ ਮਾਮਲੇ  ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ  ਜੇਕਰ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਾਰ ਨਾ ਲਈ ਅਤੇ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਓ ਬੀ ਸੀ ਮੋਰਚਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਅਤੇ ਦਫ਼ਤਰ ਦਾ ਘਿਰਾਓ ਵੀ ਕਰੇਗਾ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ  ਮੱਖਣ ਲਾਲ, ਸੀਨੀਅਰ ਉਪ ਪ੍ਰਧਾਨ ਅਮਰਜੀਤ ਕਟੋਦੀਆ, ਉਪ ਪ੍ਰਧਾਨ ਸਮੀਰ ਛਾਬੜਾ, ਮੰਡਲ ਪ੍ਰਧਾਨ ਰੋਹਿਤ ਬੰਸਲ, ਯੁਵਾ ਮੋਰਚਾ ਜਿਲਾ ਪ੍ਰਧਾਨ ਆਸ਼ੀਸ਼ ਅੱਗਰਵਾਲ,ਆਈ ਟੀ ਇੰਚਾਰਜ ਆਸ਼ੂਤੋਸ਼ ਠਾਕੁਰ ਅਤੇ ਭਾਜਪਾ ਮਾਨਸਾ ਦੇ ਸਾਰੇ ਜਿਲਾ ਅਤੇ ਮੰਡਲ ਵਰਕਰ ਹਾਜ਼ਰ ਸਨ ।
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-