Thursday, September 24, 2020
FOLLOW US ON

News

ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ

August 13, 2020 02:56 PM
ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ
 
ਠੇਕਾ ਮੁਲਾਜਮਾਂ ਦੇ ਰੈਗੂਲਰ ਹੋਣ ਤੱਕ ਸੰਘਰਸ਼ ਰਹਿਣਗੇ ਲਗਾਤਾਰ ਜਾਰੀ: ਸਤਨਾਮ ਸਿੰਘ ਖਿਆਲਾ
 
ਮਾਨਸਾ,13 ਅਗਸਤ ( ਬਿਕਰਮ ਸਿੰਘ ਵਿੱਕੀ):- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ ਇਸ ਸਮੇਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਗੂ ਸੁਰਿੰਦਰ ਸਿੰਘ ਜ਼ਿਲਾ ਪ੍ਰਧਾਨ  ਸਾਨਾਮ ਸਿੰਘ ਖਿਆਲਾ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂੁ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆ ਦੇ ਰਾਹ ਪਈ ਹੋਈ ਹੈ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ "ਦੀ ਪੰਜਾਬ ਐਡਹਾਕ,ਕੰਟਰੈਕਟ, ਡੇਲੀਵੇਜ,ਟੈਂਪਰੇਰੀ,ਆਊਟਸੌਰਸਿੰਗ ਅਤੇ ਇੰਪਲਾਇਜ ਵੈੱਲਫੇਅਰ ਐਕਟ 2016" ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ ਨਾਲ "ਵੈੱਲਫੇਅਰ ਐਕਟ 2016" ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਜਿਵੇਂ ਕਿ ਆਉਟਸੋਰਸਿੰਗ, ਇਨਲਿਸਟਮੈਂਟ, ਠੇਕੇਦਾਰ ਰਾਹੀਂ ਕੰਪਨੀਆਂ ਰਾਹੀਂ   ਆਦਿ ਰੱਖੇ ਠੇਕਾ ਮੂਲਾਜ਼ਮਾ ਨੂੰ ਐਕਟ ਤੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਦੋਂ ਕਿ ਸਰਕਾਰੀ ਥਰਮਲਾਂ,ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ,ਪਾਵਰਕਾਮ ਜੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਪਨਬਸ ਰੋਡਵੇਜ਼,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸਨ ਵਰਕਰਜ਼ ਵੈੱਲਫੇਅਰ ਬੋਰਡ ਅਤੇ 108 ਐਂਬੂਲੈਂਸ,ਪੀ.ਐੱਚ.ਐੱਸ.ਸੀ. ਸਹਿਤ ਵਿਭਾਗ ਆਦਿ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ-ਆਪਣੇ ਮਹਿਕਮੇ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਿਜਾਏ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾ ਰਹੀ ਹੈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ "ਵੈੱਲਫੇਅਰ ਐਕਟ 2016" ਨੂੰ ਇਨਬਿਨ ਲਾਗੂ ਕਰਕੇ ਉਪਰੋਕਤ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਛਾਂਟੀਆਂ ਅਤੇ ਤਨਖਾਹ ਕਟੌਤੀਆਂ ਬੰਦ ਕੀਤੀਆਂ ਜਾਣ,ਮੋਰਚੇ ਦੇ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਨਾਲ ਪੰਜਾਬ ਸਰਕਾਰ ਅਤੇ ਮਹਿਕਮਿਆਂ ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਅਤੇ ਜੀ.ਐੱਸ.ਟੀ.ਦੀ ਵੱਡੇ ਪੱਧਰ ਤੇ ਬੱਚਤ ਹੋਵੇਗੀ,ਇਸ ਸਮੇਂ ਸਮੂਹ ਬੁਲਾਰਿਆਂ ਨੇ ਮੰਗ ਕੀਤੀ ਕਿ ਸਮੂਹ ਅਦਾਰਿਆਂ ਦੇ ਨਿੱਜੀਕਰਨ ਕਰਨ  ਪੰਚਾਇਤੀਕਰਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ ਅਤੇ ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਆਸਾਮੀਆਂ ਖ਼ਤਮ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ,ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੀ 21 ਤਰੀਕ ਨੂੰ ਪਟਿਆਲਾ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ,ਇਸ ਮੌਕੇ ਸੀਵਰੇਜ ਬੋਰਡ ਦੇ ਪ੍ਰਧਾਨ ਜਗਸੀਰ ਸਿੰਘ ਭੀਖੀ ਬਿਜਲੀ ਬੋਰਡ ਤੋਂ ਚਾਨਣ ਸਿੰਘ ਜਲ ਸਪਲਾਈ ਅਤੇ ਸੈਨੀਟੇਸਨ ਤੋਂ ਗੁਰਵਿੰਦਰ ਸਿੰਘ, ਲਵਜੀਤ ਸਿੰਘ , ਜਰਨੈਲ ਸਿੰਘ ਆਦਿ ਹਾਜ਼ਰ ਸਨ।
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-