Thursday, September 24, 2020
FOLLOW US ON

News

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ  ਮਿਤੀ ਵਿੱਚ ਵਾਧਾ ·         ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

September 15, 2020 06:35 PM
 
ਕਪੂਰਥਲਾ 15 ਸਤੰਬਰ:.  (  ਮੀਨਾ ਗੋਗਨਾ )
                ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿਚ ਭਾਗ ਲੈਣ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ। 
 
ਵਧੀਕ ਡਿਪਟੀ ਕਮਿਸ਼ਨਰ ਐਸ ਪੀ ਆਂਗਰਾ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ  ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। 
ਬੁਲਾਰੇ ਨੇ ਦੱਸਿਆ ਕਿ ਕੋਵੀਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-