Thursday, September 24, 2020
FOLLOW US ON

News

ਲੜਕੀ ਲਵਪ੍ਰੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ 

September 16, 2020 01:45 PM
 
 
ਮਾਨਸਾ 16 ਸਤੰਬਰ (ਬਿਕਰਮ ਸਿੰਘ ਵਿੱਕੀ): ਪਿਛਲੇ ਦਿਨੀਂ ਸਹੁਰੇ ਘਰ ਕਤਲ ਕੀਤੀ ਗਈ ਪਿੰਡ ਅਤਲਾ ਖੁਰਦ ਦੀ ਨੌਜਵਾਨ ਲੜਕੀ ਲਵਪ੍ਰੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜਿਲ੍ਹਾ ਕਚਹਿਰੀਆਂ ਦੇ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਹੈ, ਜੋ ਹਰ ਰੋਜ ਦਿੱਤਾ ਜਾਇਆ ਕਰੇਗਾ। ਯੂਨੀਅਨ ਦੇ ਪਿੰਡ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਦੂਜੇ ਦਿਨ ਪਿੰਡ ਵਾਸੀ ਧਰਨੇ ਤੇ ਬੈਠੇ ਜਥੇਬੰਦੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਸਾਧੂ ਸਿੰਘ ਅਲੀਸ਼ੇਰ ਸ਼ਾਮਿਲ ਹੋਏ, ਇੰਦਰਜੀਤ ਸਿੰਘ ਝੱਬਰ ਨੇ ਦੱਸਿਆ ਕਿ 3 ਸਤੰਬਰ ਦੀ ਇਹ ਘਟਨਾ ਵਾਪਰੀ ਹੈ। ਪੁਲਿਸ ਨੇ ਲਵਪ੍ਰੀਤ ਕੌਰ ਦੇ ਪਿਤਾ ਗਰਦੌਰ ਸਿੰਘ ਦੇ ਬਿਆਨਾਂ ਤੇ ਸਹੁਰੇ ਪਰਿਵਾਰ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਤੇ ਧਾਰਾ 304-ਬੀ ਦੇ ਤਹਿਤ ਪਰਚਾ ਦਰਜ ਕਰ ਲਿਆ ਸੀ ਪਰ 12 ਦਿਨ ਬੀਤ ਜਾਣ ਦੇ ਬਾਵਜੂਦ ਸਿਰਫ਼ ਇੱਕ ਹੀ ਵਿਅਕਤੀ ਦੀ ਗ੍ਰਿਫਤਾਰੀ ਹੋਈ ਹੈ। ਜਦ ਕਿ ਬਾਕੀਆਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ। ਜਿਸ ਤੋਂ ਮਜ਼ਬੂਰ ਹੋ ਕੇ ਜਥੇਬੰਦੀ ਅਤੇ ਪਿੰਡ ਵਾਸੀਆਂ ਨੇ ਐਸ.ਐਸ.ਪੀ. ਦੇ ਦਫ਼ਤਰ ਨੇੜੇ ਦਰੀ ਵਿਛਾ ਕੇ ਮੁਰਦਾਬਾਦ ਕਰਨੀ ਪੈ ਰਹੀ ਹੈ। ਉਹਨਾਂ ਦੱਸਿਆ ਕਿ ਪਰਚੇ ਵਿੱਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਤੱਕ ਹਰ ਰੋਜ ਧਰਨਾ ਦਿੱਤਾ ਜਾਵੇਗਾ। 
ਉਹਨਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਤੋਂ ਬਾਦਲ ਪਿੰਡ ਵਿਖੇ ਲੱਗਣ ਵਾਲੇ ਛੇ ਰੋਜਾਂ ਧਰਨੇ ਨੂੰ ਧਿਆਨ ਵਿੱਚ ਰੱਖਦਿਆਂ ਮਾਨਸਾ ਜਿਲ੍ਹਾ ਕਚਹਿਰੀਆਂ ‘ਚ ਹਰ ਰੋਜ ਲੱਗਣ ਵਾਲੇ ਧਰਨੇ ਵਿੱਚ ਗਿਣਤੀ ਸੀਮਿਤ ਰੱਖੀ ਜਾਵੇਗੀ। ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਰਹਿੰਦੇ ਵਿਅਕਤੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਬਾਦਲ ਮੋਰਚਾ ਸਮਾਪਿਤ ਹੁੰਦਿਆਂ ਹੀ ਸਾਰੀ ਤਾਕਤ ਮਾਨਸਾ ਧਰਨੇ ਵਿੱਚ ਝੋਕ ਦਿੱਤੀ ਜਾਵੇਗੀ। ਇਸ ਮੌਕੇ ਰਣਜੀਤ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਗੁਰਵਿੰਦਰ ਕੌਰ, ਕਰਮਜੀਤ ਕੌਰ ਹਾਜ਼ਰ ਸਨ। 
 
 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-