Thursday, September 24, 2020
FOLLOW US ON

News

  ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਦੀ  ਯੂਨਾਈਟਿਡ ਖਾਲਸਾ ਦਲ ਵਲੋਂ ਸਖਤ ਨਿਖੇਧੀ "  ਪੰਥਕ ਆਗੂ ਭਾਈ ਨਰਾਇਣ ਸਿੰਘ ਦੇ ਵਿਚਾਰਾਂ ਦਾ ਜੋਰਦਾਰ ਸਮਰਥਨ"

September 16, 2020 02:47 PM

ਲੰਡਨ- ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਾਪਰੀ ਹਿਰਦੇਵੇਧਕ ਘਟਨਾ ਬਹੁਤ ਹੀ ਅਫਸੋਸਜਨਕ ਵਰਤਾਰਾ ਹੈ ।ਇਸ ਨਾਲ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੰਹਚੀ ਹੈ । ਪਹਿਲਾਂ ਹੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328  ਪਾਵਨ ਪਵਿੱਤਰ ਸਰੂਪ ਲਾਪਤਾ( ਗਾਇਬ) ਕਰਨ ਦੇ ਦੋਸ਼ ਵਿੱਚ ਘਿਰੀ ਹੋਈ ਹੈ । ਸਿੱਖ ਕੌਮ ਦੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ  ਵੱਡੀ ਪੱਧਰ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ  ਜਾਣੇ ਅਣਜਾਣੇ ਅਪਣਾਈ ਲਾਪਰਵਾਹੀ  ਗੁਸਤਾਖੀ ਨਾ ਹੋਣ ਦੀ ਬਜਾਏ ਇੱਕ  ਬੱਜਰ ਗੁਨਾਹ  ਨਜਰ ਆਉਣ ਲੱਗ ਪਿਆ ਹੈ ਜੋ ਕਿ ਸਿੱਖ ਕੌਮ ਬਰਦਾਸ਼ਤ ਕਰਨ ਦੇ ਯੋਗ ਨਹੀਂ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਜਿੱਥੇ ਟਾਸਕ ਫੋਰਸ ਵਲੋਂ ਰੋਸਮਈ ਤਰੀਕੇ ਨਾਲ ਧਰਨੇ ਤੇ ਬੈਠੇ ਸਿੱਖਾਂ ਦੀ ਕੀਤੀ ਕੁੱਟਮਾਰ ਦੀ ਸਖਤ ਨਿਖੇਧੀ ਕੀਤੀ ਗਈ ਹੈ ਉੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੇ ਧਰਨਿਆਂ ਜਾਂ ਮੁਜਾਹਰਿਆਂ ਨੂੰ ਵੀ ਸਹੀ ਨਹੀਂ ਆਖਿਆ ਗਿਆ । ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਜਿਹੜੇ ਲੋਕ ਇਸ ਬੇਅਦਬੀ ਵਾਸਤੇ ਜਿੰਮੇਵਾਰ ਹਨ, ਉਹਨਾਂ ਘਰਾਂ ਮੂਹਰ ਰੋਸ ਮੁਜਾਹਰੇ ਕਰਨੇ ਉੱਚਿਤ ਹਨ ਬਲਕਿ ਉਹਨਾਂ ਨੂੰ ਖਾਲਸਈ ਰਵਾਇਤਾਂ ਅਨਸਾਰ ਸਜਾ ਦੇਣੀ ਸੱਭ ਜਿਆਦਾ ਵਾਜਬ ਅਤੇ ਜਰੂਰੀ ਹੈ ।ਪਰ ਸਰੀ ਦਰਬਾਰ ਸਾਹਿਬ ਵਿਖੇ ਅਜਿਹੀ ਕਾਰਵਾਈ ਦੁਨੀਆਂ ਭਰ ਵਿੱਚ ਸਿੱਖ ਕੌਮ ਦਾ ਅਕਸ ਖਰਾਬ ਕਰਨ ਦਾ ਜਿੱਥੇ ਕਾਰਨ ਬਣਦੀ ਹੈ ਉੱਥੇ ਗੈਰ ਸਿੱਖਾਂ ਤੇ ਅਜਿਹੀਆਂ ਕਾਰਵਾਈ ਬਹੁਤ ਹੀ ਗਲਤ ਅਸਰ ਪਾਉਂਦੀਆਂ ਹਨ । ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਸਮੂਹ ਪੰਥਕ ਅਖਵਾਉਣ ਵਾਲੀਆਂ ਧਿਰਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਕਿਸੇ ਕਿਸਮ ਦੀ  ਸਿਆਸਤ ਕਰਨ ਤੋਂ ਗੁਰੇਜ  ਦੀ ਸਨਿਮਰ ਅਪੀਲ ਕੀਤੀ ਗਈ ਹੈ। ਯੂਨਾਈਟਿਡ ਖਾਲਸਾ ਯੂ,ਕੇ ਵਲੋ ਸਮੂਹ ਸਿੱਖ ਜਥੇਬੰਦੀਆਂ ਵਲੋਂ 17 ਸਤੰਬਰ ਨੂੰ ਬਲਾਈ ਇਕੱਤਰਤਾ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਪੰਥਕ ਆਗੂ ਭਾਈ ਨਰਾਇਣ ਸਿੰਘ ਚੌੜਾ ਵਲੋਂ ਸੱਚਖੰਡ ਸਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਨੂੰ ਹਰ ਹੀਲੇ ਬਰਕਰਾਰ ਰੱਖਣ ਦੇ ਵਿਚਾਰਾਂ ਦਾ ਤਹਿ ਦਿਲੋਂ ਸਵਾਗਤ ਅਤੇ ਜੋਰਦਾਰ ਸਮਰਥਨ ਕੀਤਾ । 

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-