Thursday, September 24, 2020
FOLLOW US ON

News

ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਈ ਜਾਵੇ-ਬੀਹਲਾ

September 16, 2020 02:48 PM
 
 
ਮਾਨਸਾ/ਬਰਨਾਲਾ 16 ਸਤੰਬਰ ( ਬਿਕਰਮ ਸਿੰਘ ਵਿੱਕੀ):-ਪਿੰਡ ਹੰਡਿਆਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਅਹਿਮ ਮੀਟਿੰਗ ਹੋਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਵਰਗ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਸਨ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। 2022 'ਚ ਮੁੜ ਅਕਾਲੀ ਦਲ ਦੀ ਸਰਕਾਰ ਬਨਣ ਜਾ ਰਹੀ ਹੈ 'ਤੇ ਉਹ ਸਾਰੀਆਂ ਬੰਦ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਵਿਚਾਰ ਅਕਾਲੀ ਆਗੂ 'ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਹ ਅੱਜ ਪਿੰਡ ਹੰਡਿਆਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਦਵਿੰਦਰ ਸਿੰਘ ਬੀਹਲਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਤਿੱਖਾ ਸਬਦੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਲੋਕ ਅੱਜ ਕਾਂਗਰਸ ਸਰਕਾਰ ਚੁਣ ਕੇ ਪਛਤਾ ਰਹੇ ਹਨ, ਪਰ ਕੈਪਟਨ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਮੰਗ ਕਰਦਾ ਆ ਰਿਹਾ ਹੈ ਕਿ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਈ ਜਾਵੇ 'ਤੇ ਘੁਟਾਲੇ 'ਚ ਸ਼ਾਮਲ ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਸਕਾਲਰਸ਼ਿਪ ਦਾ ਪੈਸਾ ਕਿੱਥੇ ਗਿਆ। ਐਸ ਸੀ ਬੱਚਿਆਂ ਦੇ ਸਕਾਲਰਸ਼ਿਪ ਪੈਸੇ ਨੂੰ ਸਾਰੇ ਮੰਤਰੀਆਂ ਨੇ ਰਲ ਕੇ ਖਾਦਾ ਹੈ 'ਤੇ ਹੁਣ ਜਾਂਚ ਕਰਾਉਣ ਤੋਂ ਭੱਜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਨੇ ਅਨੇਕਾਂ ਸੰਘਰਸ਼ ਲੜੇ 'ਤੇ ਜਿੱਤੇ ਪਰ ਕਾਂਗਰਸ 'ਤੇ ਕਾਂਗਰਸ ਦੀ ਬੀ ਟੀਮ ਆਮ ਆਦਮੀ ਪਾਰਟੀ ਹੋਛੀ ਰਾਜਨੀਤੀ ਤਹਿਤ ਅਕਾਲੀ ਦਲ ਨੂੰ ਬਦਨਾਮ ਕਰਨ 'ਤੇ ਤੁਲੀਆਂ ਹਨ ਜਿਸ ਤਹਿਤ ਉਹ ਹਰ ਹਥਕੰਡਾ ਅਪਣਾ ਰਹੇ ਹਨ ਪਰ ਪੰਜਾਬ ਦੇ ਲੋਕ ਇਹਨਾਂ ਦੇ ਮਨਸੂਬੇ ਸਮਝ ਚੁੱਕੇ ਹਨ 'ਤੇ ਇਹਨਾਂ ਨੂੰ ਮੂੰਹ ਨਹੀ ਲਾਉਣਗੇ। ਉਹਨਾਂ ਖੁਸੀ ਜ਼ਾਹਰ ਕੀਤੀ ਕਿ ਪੰਜਾਬ ਦਾ ਨੌਜਵਾਨ ਫਿਰ ਤੋਂ ਅਕਾਲੀ ਦਲ ਦਾ ਹਿੱਸਾ ਬਣ ਰਿਹਾ ਹੈ 'ਤੇ ਰੋਜ਼ਾਨਾ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦਾ ਭਵਿੱਖ ਹਨ ਇਸ ਲਈ ਪੰਜਾਬ 'ਤੇ ਨੌਜਵਾਨਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ। ਮੀਟਿੰਗ 'ਚ ਸ਼ਾਮਲ ਨੌਜਵਾਨਾਂ ਨੇ ਦਵਿੰਦਰ ਸਿੰਘ ਬੀਹਲਾ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ਦਾ ਹਰ ਪੱਖੋਂ ਸਾਥ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਖਗੂੰੜਾ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਰਾਜਦੀਪ ਸਿੰਘ, ਲੱਖੀ, ਕਿੰਦੀ, ਗੋਗੀ, ਕਾਲੀ, ਸੀਮਾ 'ਤੇ ਰਮਨ ਹਾਾਾਜ਼ ਰ ਸਨ।
 
 
 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-