Thursday, September 24, 2020
FOLLOW US ON

News

ਸੂਬੇਦਾਰ ਮੇਜਰ- ਜਗਦੇਵ ਸਿੰਘ ਰਾਏਪੁਰ ਦਾ ਮਾਨਸਾ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ- ਮੀਹਾਂ

September 16, 2020 05:57 PM
 
 
 

 

ਮਾਨਸਾ ( ਤਰਸੇਮ ਸਿੰਘ ਫਰੰਡ) ਕੱਲ੍ਹ ਬਰਨਾਲਾ ਵਿਖੇ ਸ੍ਰ. ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਇਨਸਾਫ਼ ਦੀ ਆਵਾਜ਼ ਪਾਰਟੀ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰ, ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਲੋਕ ਇਨਸਾਫ਼ ਪਾਰਟੀ ਦੇ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੀਹਾਂ ਨੇ ਸ੍ਰ. ਮਹਿੰਦਰਪਾਲ ਸਿੰਘ ਦਾਨਗੜ੍ਹ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦੇ ਪਾਤਰ ਦੱਸਿਆ ਅਤੇ ਕਿਹਾ ਕਿ ਸ੍ਰ. ਸਿਮਰਜੀਤ ਸਿੰਘ ਬੈਂਸ ਤੇ ਮਹਿੰਦਰਪਾਲ ਸਿੰਘ ਦਾਨਗੜ੍ਹ ਦੋਨੋਂ ਹੀ ਸੰਘਰਸ਼ੀ ਯੋਧੇ ਅਤੇ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਨ। ਜਿਸ ਦੀ ਅੱਜ ਦੇ ਹਾਲਾਤਾਂ ਮੁਤਾਬਿਕ ਪੰਜਾਬ ਨੂੰ ਸਖ਼ਤ ਲੋੜ ਸੀ। ਇਸ ਕਰਕੇ ਅੱਜ ਮਾਨਸਾ ਵਿੱਚ ਸੂਬੇਦਾਰ ਮੇਜਰ- ਜਗਦੇਵ ਸਿੰਘ ਰਾਏਪੁਰ ਪਹਿਲੀ ਵਾਰ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਹੁੰਚੇ ਸਨ। ਇਸ ਲਈ ਲੋਕ ਇਨਸਾਫ਼ ਪਾਰਟੀ ਦੀ ਮਾਨਸਾ ਜਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਸੂਬੇਦਾਰ ਮੇਜਰ- ਜਗਦੇਵ ਸਿੰਘ ਰਾਏਪੁਰ ਦਾ ਭਰਵਾ ਸਵਾਗਤ ਕੀਤਾ ਤੇ ਕਿਹਾ ਕਿ ਸਾਨੂੰ ਇਹੋ ਜਿਹੇ ਸੰਘਰਸ਼ੀ ਸਾਥੀਆਂ ਦੀ ਲੋੜ ਸੀ ਜੋ ਅੱਜ ਪੂਰੀ ਹੋਈ ਹੈ। ਅਸੀਂ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਸ੍ਰ. ਸਿਮਰਜੀਤ ਸਿੰਘ ਬੈਂਸ ਦਾ ਜਿਨ੍ਹਾਂ ਨੇ ਇਹੋ ਜਿਹੇ ਸੰਘਰਸ਼ੀ ਤੇ ਨਿਧੱੜਕ ਯੋਧੇ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਕੇ ਲੋਕ ਇਨਸਾਫ਼ ਪਾਰਟੀ ਦਾ ਕੱਦ ਉੱਚਾ ਕੀਤਾ ਹੈ। ਜਿਸ ਦੀ ਪੰਜਾਬ ਵਿੱਚ ਭਰਪੂਰ ਸੰਲਾਘਾ ਕੀਤੀ ਜਾ ਰਹੀ ਹੈ। ਇਸ ਨਾਲ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਅਖ਼ੀਰ ਵਿੱਚ ਸੂਬੇਦਾਰ ਮੇਜਰ- ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਜੋ ਵੀ ਮੇਰੀ ਡਿਊਟੀ ਲਾਵੇਗੀ ਮੈਂ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾ ਨਿਭਾਵਾਂਗਾ। ਹੁਣ ਲੋਕ ਇਨਸਾਫ਼ ਪਾਰਟੀ ਦਲਿਤ ਵਿਦਿਆਰਥੀਆਂ ਦੇ ਵਜੀਫੇ ਦੇ ਘੁਟਾਲੇ ਦੇ ਦੋਸ਼ੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸ਼ਤ ਕਰਾ ਕੇ ਹੀ ਦਮ ਲਵੇਗੀ। ਇਸ ਮੌਕੇ ਮਨਜੀਤ ਸਿੰਘ ਮੀਹਾਂ ਜਿਲ੍ਹਾ ਪ੍ਰਧਾਨ ਮਾਨਸਾ, ਹਰਪ੍ਰੀਤ ਸਿੰਘ ਸੱਦਾ ਸਿੰਘ ਵਾਲਾ ਹਲਕਾ ਇੰਚਾਰਜ ਮਾਨਸਾ, ਹਰਬੰਸ ਸਿੰਘ ਢਿੱਲੋਂ, ਅਮਰ ਸਿੰਘ ਭਾਦੜਾ ਹਲਕਾ ਇੰਚਾਰਜ ਬੁਢਲਾਡਾ, ਭੁਪਿੰਦਰ ਸਿੰਘ ਖੋਖਰ, ਹਰਬੰਸ ਸਿੰਘ ਸੱਦਾ ਸਿੰਘ ਵਾਲਾ ਅਤੇ ਕਰਨੈਲ ਸਿੰਘ ਖਾਲਸਾ ਹਾਜ਼ਰ ਸਨ। 

 
 
 
 
 
 
 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-