Thursday, September 24, 2020
FOLLOW US ON

News

ਡਿਪਟੀ ਕਮਿਸ਼ਨਰ ਵਲੋਂ ਮੌਤ ਵਾਲੇ ਕੇਸਾਂ ਦੇ ਮੁਕੰਮਲ ਅਧਿਐਨ ਦੇ ਹੁਕਮ ਐਸ.ਡੀ.ਐਮਜ਼.ਅਤੇ ਐਸ.ਐਮ.ਓਜ਼ ਨੂੰ ਪ੍ਰਾਈਵੇਟ ਹਸਪਤਾਲਾਂ ਦੁਆਰਾ ਟੈਸਟ ਕੀਤੇ ਜਾਣਾ ਯਕੀਨੀ ਬਣਾਉਣ ਲਈ ਕਿਹਾ ਵੱਧ ਤੋਂ ਵੱਧ ਮੋਬਾਇਲ ਟੀਮਾਂ ਗਠਿਤ ਕਰਨ ਦੇ ਨਿਰਦੇਸ਼

September 16, 2020 06:05 PM
 
 
ਕਪੂਰਥਲਾ 16 ਸਤੰਬਰ 2020  ( ਮੀਨਾ ਗੋਗਨਾ)
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਮੂਹ ਐਸ.ਐਮ.ਓਜ਼ ਨੂੰ ਆਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਵਿਸਥਾਰ ਵਿੱਚ ਅਧਿਐਨ ਕਰਨ ਤਾਂ ਜੋ ਸਾਰੇ ਕੇਸਾਂ ਵਿੱਚ ਮੌਤ ਦੇ ਕਾਰਨਾਂ ਨੂੰ ਬਾਰੀਕੀ ਨਾਲ ਲੱਭਿਆ ਜਾਵੇ ਅਤੇ ਭਵਿੱਖ ਵਿੱਚ ਮੌਤ ਦਰ ਨੂੰ ਰੋਕਣ ਲਈ ਹੋਰ ਸੁਚਾਰੂ ਕਦਮ ਚੁੱਕੇ ਜਾ ਸਕਣ।
 
ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਅੱਜ ਕੋਰੋਨਾ ਦੇ ਤਾਜ਼ੇ ਹਲਾਤਾਂ ,ਟੈਸਟਿੰਗ ਸਮਰੱਥਾ , ਲੋਕਾਂ ਨੂੰ ਵੱਧ ਤੋਂ ਵੱਧ ਟੈਸਟਾਂ ਲਈ ਪ੍ਰੇਰਿਤ ਕਰਨ ,ਮੋਬਾਇਲ ਟੀਮਾਂ ਦੇ ਗਠਨ ਆਦਿ ਬਾਰੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਐਸ.ਐਮ.ਓਜ਼ ਨਾਲ ਮੀਟਿੰਗ ਕੀਤੀ ਗਈ।
 
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਐਸ.ਡੀ.ਐਮ.ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ , ਐਸ.ਡੀ.ਐਮ.ਸੁਲਤਾਨਪੁਰ ਲੋਧੀ ਡਾ.ਚਾਰੂਮਿਤਾ, ਐਸ.ਡੀ.ਐਮ.ਫਗਵਾੜਾ ਸ੍ਰੀ ਪਵਿੱਤਰ ਸਿੰਘ ਅਤੇ ਐਸ.ਡੀ.ਐਮ.ਭੁਲੱਰ ਜੀ ਬੈਨਿਥ ਨੇ ਵੀ ਭਾਗ ਲਿਆ।
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ.ਐਮ.ਓਜ਼ ਆਪੋ-ਆਪਣੇ ਹਲਕਿਆਂ ਨਾਲ ਸਬੰਧਿਤ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਅਧਿਐਨ ਰਿਪੋਰਟ ਸ਼ੁੱਕਰਵਾਰ ਤੱਕ ਦੇਣ ਅਤੇ ਨਾਲ ਹੀ ਮਰਨ ਵਾਲੇ ਵਿਅਕਤੀਆਂ ਦੇ ਨੇੜਲੇ ਸੰਪਰਕਾਂ ਦੇ ਕੋਰੋਨਾ ਸਬੰਧੀ ਟੈਸਟ 100 ਫੀਸਦੀ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਸਮੂਹ ਐਸ.ਡੀ.ਐਮਜ਼ ਇਹ ਯਕੀਨੀ ਬਣਾਉਣ ਕੇ ਜ਼ਿਲੇ ਦੇ ਪ੍ਰਾਈਵੇਟ ਹਸਪਤਾਲ ਵੀ ਕੋਰੋਨਾ ਸਬੰਧੀ ਬਚਾਅ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਟੈਸਟਿੰਗ ਵਿੱਚ ਸਹਾਇਤਾ ਕਰਨ। 
 
ਉਨਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ , ਸਮਾਜਿਕ ਸੁਰੱਖਿਆ ਵਿਭਾਗ ਆਪੋ ਆਪਣੇ ਅਧਿਕਾਰ ਖੇਤਰਾਂ ਵਿੱਚ ਕੰਮ ਕਰਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਕਿਉਂ ਜੋ ਲੋਕਾਂ ਵਲੋਂ ਟੈਸਟ ਵਿੱਚ ਦੇਰੀ ਕਾਰਨ ਹੀ ਮੌਤ ਦਰ ਵਿੱਚ ਵਾਧਾ ਹੋ ਰਿਹਾ ਹੈ। 
 
ਉਨਾਂ ਜ਼ਿਲੇ ਭਰ ਵਿੱਚ ਮੋਬਾਇਲ ਟੀਮਾਂ ਦੀ ਗਿਣਤੀ ਵਧਾਉਣ ਦਾ ਹੁਕਮ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਸ ਵੀ ਪਿੰਡ ਜਾਂ ਮੁਹੱਲੇ ਨਾਲ ਸਬੰਧਿਤ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਜਾਂਦੇ ਹਨ , ਉਸ ਜਗਾ ਨਾਲ ਸਬੰਧਿਤ ਲੋਕਾਂ ਦੇ ਟੈਸਟ ਜਰੂਰ ਕੀਤੇ ਜਾਣ ਤਾਂ ਜੋ ਇਨਫੈਕਸ਼ਨ ਨੂੰ ਉਸ ਜਗਾ ਉਪਰ ਹੀ ਰੋਕਿਆ ਜਾ ਸਕੇ।
 
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ.ਉਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਾਰਿਕਾ ਦੁੱਗਲ, ਡਾ.ਮਨਜੀਤ ਅਤੇ ਜਿਲ਼ੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।
 
ਕੈਪਸ਼ਨ- ਕਪੂਰਥਲਾ ਵਿਖੇ ਕਰੋਨਾ ਦੀ ਰੋਕਥਾਮ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ।
 
 
 
Attachments area
 
 
 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-