Thursday, September 24, 2020
FOLLOW US ON

News

ਰੈੱਡ ਰਿਬਨ ਕਲੱਬ ਦੇ ਪ੍ਰਧਾਨ ਦਾ ਜਨਮ ਦਿਨ ਮਨਾਇਆ ਗਿਆ ਸਮਾਜ ਸੇਵਾ ਕਰਕੇ

September 16, 2020 06:08 PM
 
ਸ਼ਾਹਕੋਟ 15 ਸਤੰਬਰ (ਲਖਵੀਰ ਵਾਲੀਆ) :— ਅੱਜ ਰੈੱਡ ਰਿਬਨ ਕਲੱਬ ਸ਼ਾਹਕੋਟ ਦੇ ਮੈਂਬਰਾਂ ਵੱਲੋਂ ਇਕ ਵਾਰ ਫਿਰ ਨਿਵੇਕਲੀ ਪਹਿਲ ਕਰਦੇ ਹੋਏ ਕਲੱਬ ਦੇ ਪ੍ਰਧਾਨ ਦਾ ਜਨਮ ਦਿਨ ਸਮਾਜ ਸੇਵਾ ਕਰਕੇ ਮਨਾਇਆ ਗਿਆ ਅਤੇ ਸਮਾਜ ਨੂੰ ਇਕ ਚੰਗਾ ਸੰਦੇਸ਼ ਵੀ ਦਿੱਤਾ ਗਿਆ ਕਲੱਬ ਦੇ ਸਕੱਤਰ ਰਾਕੇਸ਼ ਕੁਮਾਰ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਕਲੱਬ ਦੇ ਪ੍ਰਧਾਨ ਰਮਨ ਗੁਪਤਾ ਜੀ ਨੇ ਆਪਣੇ ਪਰਿਵਾਰ ਨਾਲ ਮਾਤਾ ਦੇ ਮੰਦਰ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਸਾਡੇ ਦੇਸ਼ ਅਤੇ ਸ਼ਹਿਰ ਨੂੰ ਕਰੋਨਾ ਨਾਮਕ ਮਹਾਮਾਰੀ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਅਰਦਾਸ ਵੀ ਕਰਵਾਈ ਫਿਰ ਉਨ੍ਹਾਂ ਵੱਲੋਂ ਗਊਸ਼ਾਲਾ ਜਾ ਕੇ ਗਊਆਂ ਨੂੰ ਪੱਠੇ ਪਾਏ ਗਏ ਅਤੇ ਇੱਕ ਘੰਟਾ ਸੇਵਾ ਕੀਤੀ ਗਈ ਉਪਰੰਤ ਕਲੱਬ ਦੇ ਮੈਂਬਰਾਂ ਵੱਲੋਂ ਪ੍ਰਧਾਨ ਨੂੰ ਅਲੱਗ ਅੰਦਾਜ਼ ਵਿੱਚ ਜਨਮ ਦਿਨ ਦਾ ਤੋਹਫਾ ਦਿੱਤਾ ਗਿਆ ਪ੍ਰਧਾਨ ਦੀ ਚੰਗੀ ਸੋਚ ਅਨੁਸਾਰ  ਕਲੱਬ ਦੇ ਮੈਂਬਰਾਂ ਵੱਲੋਂ SMO  dr. ਦੁੱਗਲ ਜੀ ਦੀ ਸਲਾਹ ਨਾਲ ਸਰਕਾਰੀ ਹਸਪਤਾਲ ਸ਼ਾਹਕੋਟ ਵਿੱਚ ਦਾਖਲ ਮਰੀਜ਼ਾਂ ਲਈ ਫਲ ਫਰੂਟ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਕੇ ਪ੍ਰਧਾਨ ਦ ਹੱਥੋਂ ਸਮਾਜ ਸੇਵਾ ਦਾ ਕੰਮ ਕਰਵਾਇਆ ਗਿਆ ਜਿਸ ਨਾਲ ਸਾਰਿਆਂ ਨੂੰ ਬਹੁਤ ਹੀ ਖੁਸ਼ੀ ਹੋਈ ਉੱਥੇ ਹੀ ਸਮਾਜ ਨੂੰ ਚੰਗਾ ਸੰਦੇਸ਼ ਵੀ ਦਿੱਤਾ ਗਿਆ ਹੈ  ਕੇ ਸਾਨੂੰ ਸਾਰਿਆਂ ਨੂੰ ਆਪਣੇ ਖੁਸ਼ੀ ਦੇ ਪਲ ਇਸੇ ਤਰ੍ਹਾਂ ਸਮਾਜ ਸੇਵਾ ਕਰਕੇ ਹੀ ਮਨਾਉਣੇ ਚਾਹੀਦੇ ਹਨ ਨਾਲ ਹੀ SMO  ਡਾਕਟਰ ਦੁੱਗਲ ਜੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਜੇਕਰ ਕਿਸੇ ਮਰੀਜ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਕਲੱਬ ਨਾਲ਼ ਸੰਪਰਕ ਕਰ ਸਕਦੇ ਹਨ । ਇਸ ਮੌਕੇ ਡਾਕਟਰ ਨਰੇਸ਼ ਸੱਗੂ ਸਰਪ੍ਰਸਤ, ਮੇਜਰ ਸਿੰਘ ਮੰਡ ਸਰਪ੍ਰਸਤ, ਕੁਲਜੀਤ ਸਿੰਘ ਪਨੇਸਰ ਸਰਪ੍ਰਸਤ ,ਧਰਮਵੀਰ ਸ਼ਰਮਾ ਚੇਅਰਮੈਨ, ਰਾਕੇਸ਼ ਕੁਮਾਰ ਖਹਿਰਾ ਸੈਕਟਰੀ, ਪ੍ਰਿਤਪਾਲ  ਸਿੰਘ ,ਨਿਰਮਲ ਸਿੰਘ, ਰਾਹੁਲ ਕੋਸ਼ਲ ਸਮਾਜ ਸੇਵਕ ,ਵੀਰ ਸਿੰਘ, ਜਤਿੰਦਰ ਅਰੋੜਾ ,ਪਵਨ ਅਗਰਵਾਲ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਪੰਧੇਰ, ਸਰਬਜੀਤ sandawal ਹਾਜ਼ਰ ਸਨ
 
ਸ਼ਾਹਕੋਟ ਤੋਂ ਲਖਵੀਰ ਵਾਲੀਆ ਦੀ ਰਿਪੋਰਟ
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-