Thursday, September 24, 2020
FOLLOW US ON

News

ਪੁਲਿਸ ਮੁਲਾਜਮ ਵੱਲੋਂ ਪੱਤਰਕਾਰ ਨਾਲ ਕੀਤੀ ਬਦ-ਸਲੂਕੀ ਦੀ ਪੈ੍ਸ ਕਲੱਬ ਸ਼ਾਹਕੋਟ (ਰਜਿ) ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ

September 16, 2020 06:19 PM

 

 

ਸ਼ਾਹਕੋਟ, 15 ਸਤੰਬਰ ( ਲਖਵੀਰ ਵਾਲੀਆ ) :-  ਬੀਤੇ ਦਿਨੀਂ ਸ਼ਾਹਕੋਟ ਦੇ ਪੱਤਰਕਾਰ ਨਾਲ ਨਕੋਦਰ ਪੁਲਿਸ ਦੇ ਮੁਲਾਜਮਾਂ ਵਲੋਂ ਕੀਤੀ ਗਈ ਬਦਸਲੂਕੀ ਦੀ ਪ੍ਰੈਸ ਕਲੱਬ ਸ਼ਾਹਕੋਟ (ਰਜਿ:) ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪ੍ਰੈਸ ਕਲੱਬ ਦੀ ਮੀਟਿੰਗ ਪ੍ਰਧਾਨ ਪ੍ਰਿਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਪ੍ਰੈਸ ਕਲੱਬ ਵਲੋਂ ਪੱਤਰਕਾਰ ਗਿਆਨ ਸੈਦਪੁਰੀ ਨਾਲ ਨਕੋਦਰ ਪੁਲਿਸ ਵਲੋਂ ਕੀਤੀ ਗਈ ਬਦਸਲੂਕੀ ਦੀ ਵੀ ਨਿੰਦਾ ਕੀਤੀ।

ਜਿਕਰਯੋਗ ਹੈ ਕਿ ਗਿਆਨ ਸੈਦਪੁਰੀ ਆਪਣੀ ਪਤਨੀ ਤੇ ਦੋਹਤੇ ਨਾਲ ਆਪਣੀ ਬੇਟੀ ਦਾ ਜਨਮ ਦਿਨ ਮਨਾਉਣ ਲਈ ਨੂਰਮਹਿਲ ਜਾ ਰਹੇ ਸਨ ਕਿ ਪੁਲਿਸ ਦੇ ਏ.ਐਸ.ਆਈ ਰੈਂਕ ਦੇ ਅਫਸਰ ਵਲੋਂ ਉਨ੍ਹਾਂ ਦੀ ਗੱਡੀ ਰੋਕ ਕੇ ਕਾਗਜ ਪੱਤਰ ਦਿਖਾਉਣ ਦੇ ਬਾਵਜੂਦ ਵੀ ਬਦਸਲੂਕੀ ਕੀਤੀ ਗਈ। ਪ੍ਰੈਸ ਕਲੱਬ ਸ਼ਾਹਕੋਟ (ਰਜਿ:) ਵਲੋਂ ਉੱਚ ਅਧਿਕਾਰੀਆਂ ਕੋਲੋਂ ਬਦਸਲੂਕੀ ਕਰਨ ਵਾਲੇ ਪੁਲਿਸ ਮੁਲਾਜਮਾਂ ਵਿਰੁੱਧ ਕਾਰਵਾਈ ਕਰਨ ਤੇ ਪੱਤਰਕਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ ਪਦਮ, ਅਰੁਣ ਚੋਪੜਾ, ਜਤਿੰਦਰਪਾਲ ਮਰਵਾਹਾ, ਕੁਲਜੀਤ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਰਣਜੀਤ ਬਹਾਦਰ, ਅਮਨ ਅਰੋੜਾ, ਲਖਵੀਰ ਵਾਲੀਆ, ਮੋਂਟੀ ਅਰੋੜਾ, ਅਮਨਦੀਪ ਸਹੋਤਾ, ਬੰਟੀ ਅਰੋੜਾ, ਗੌਤਮ ਪੁਰੀ, ਅਰਜਨ ਸਿੰਘ ਖਹਿਰਾ ਆਦਿ ਹਾਜਰ ਸਨ।

 
 
Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-