Sunday, October 25, 2020
FOLLOW US ON

News

ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ

September 23, 2020 10:59 PM
 
ਮਾਨਸਾ, 23 ਸਤੰਬਰ( ਬਿਕਰਮ ਸਿੰਘ ਵਿੱਕੀ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ‘ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ.’ ਲਗਾਏ ਬਿਨ੍ਹਾਂ ਨਹੀਂ ਚਲਾਈ ਜਾਵੇਗੀ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਝੋਨਾ (ਜੀਰੀ) ਸੀਜ਼ਨ 2020-21 ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਝੋਨਾ (ਜੀਰੀ) ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਫਸਲ ਦੀ ਕਟਾਈ ਵਾਸਤੇ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। 
ਉਨ੍ਹਾਂ ਕਿਹਾ ਕਿ ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਸਮਝੀ ਜਾਂਦੀ ਹੈ। ਉਪਰੋਕਤ ਹੁਕਮ 27 ਨਵੰਬਰ 2020 ਤੱਕ ਲਾਗੂ ਰਹੇਗਾ।
 
 
 
 
Have something to say? Post your comment
 

More News News

ਓਸੀਰਿਸ-ਰੇਕਸ: ਨਾਸਾ ਦੀ ਜਾਂਚ ਵਿੱਚ ਇਕ ਗ੍ਰਹਿ ਦੇ ਨਮੂਨੇ ਗੁੰਮ ਹੋ ਜਾਣ ਦਾ ਖਤਰਾ ਹੈ ,ਦਰਵਾਜ਼ੇ ਦੇ ਜੈਮ ਦੇ ਬਾਅਦ। ਲੁਧਿਆਣਾ: ਪੀਏਯੂ ਸਮਾਰਟ ਸਕੂਲ ਬੰਦ, ਅਧਿਆਪਕ ਦੇ ਕੋਵਿਡ 19 ਪਾਜ਼ੇਟਿਵ ਆਉਣ ਤੋਂ ਬਾਅਦ। ਮਿੰਨੀ ਕਹਾਣੀ ਸਚਾਈ  ,' ਅਰਸ਼ ਤੋਂ ਫਰਸ਼ ' ਅਮਰੀਕੀ ਦੀਆਂ ਰਾਸ਼ਟਰਪਤੀ ਚੋਣਾਂ ,ਆਉ ਜਾਣਦੇ ਹਾਂ ਇਹ ਕਿਵੇਂ ਹੁੰਦੀਆਂ ਹਨ  ਅਦਾਕਾਰ ਸੰਸਾਰ ਸੰਧੂ ਤੇ ਆਕਾਂਸ਼ਾ ਮਹਿਤਾ ਬਣੇ ਸੀਗਰਰੀ ਦੇ ਬਰੈਂਡ ਅੰਬੈਸਡਰ ਮੈਟਰੋਪੁਲਿਟਨ ਏਰੀਆ, ਫਿਲਾਡੇਲਫੀਆ ਦੇ ਸਿਟੀ ਨੌਰਿਸਟਾਊਨ ਚ’ ਟਰੰਪ ਦੀ ਚੋਣ ਰੈਲੀ ਨੂੰ ਨਿੱਕੀ ਹੈਲੀ ਰੰਧਾਵਾ ਨੇ ਕੀਤਾ ਸੰਬੋਧਨ, ਵੱਡੀ ਗਿਣਤੀ ਚ’ ਸਿੱਖ ਭਾਈਚਾਰੇ ਨੇ ਕੀਤੀ ਸ਼ਿਰਕਤ  ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੇ ਪ੍ਰਦੇਸ਼  ਕਾਰਜਕਾਰੀ ਆਗੂ ਰਾਜੀਵ ਕੁਮਾਰ ਮਾਣਾ ਦੇ  ਘਰ ਦਾ ਘਿਰਾਓ ਕੀਤਾ । Effigy burnt  Demonstrations across Punjab,Demonstrations in the villages of Modi, Ambani, Andani, Rail Roko Andolan enters its 32nd day.  ਅੱਜ ਰਿਲੀਜ਼ ਹੋਵੇਗਾ, ਕਿਸਾਨਾਂ ਦੇ ਹੱਕਾਂ ਨੂੰ ਸਮਰਪਿਤ, ਗਾਇਕ ਜੀਤ ਜਗਜੀਤ ਤੇ ਗੀਤਕਾਰ ਸੇਵਕ ਬਰਾੜ ਦਾ ਗੀਤ ‘ਖੇਤਾਂ ਦੇ ਪੁੱਤ’ ਧੰਨਵਾਦ: ਸੰਗਤ ਜੀ ਤੁਸੀਂ ਬਣਾਇਆ ਸਾਂਸਦ
-
-
-