Friday, October 30, 2020
FOLLOW US ON
BREAKING NEWS
ਫਰਾਂਸ ਨੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ,ਕਾਰਟੂਨ ਉੱਤੇ ਮੁਸਲਿਮ ਦੁਨੀਆ ਦੇ ਗੁੱਸੇ ਦੌਰਾਨ। ਅਸੀਂ ਸਤਿਕਾਰ ਮਹਿਸੂਸ ਕਰਦੇ ਹਾਂ ਨਿਊਯਾਰਕ ਦੀ ਗਲੀ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਲਈ ਪੰਜਾਬ ਐਵੇਨਿ ਦਾ ਨਾਮ ਦਿੱਤਾ ਗਿਆ ਹੈ ।ਕੈਲੀਫੋਰਨੀਆ ਵਿੱਚ ਜੰਗਲੀ ਅੱਗ ਵੱਧਣ ਕਾਰਨ 90,000 ਲੋਕਾਂ ਨੂੰ ਭੱਜ ਜਾਣ ਲਈ ਕਿਹਾ ।ਅਰਮੀਨੀਆ ਦੀ ਪ੍ਰਧਾਨ ਮੰਤਰੀ ਦੀ ਪਤਨੀ ਅਜ਼ਰਬਾਈਜਾਨ ਦੇ ਨਾਲ ਟਕਰਾਅ ਦੌਰਾਨ ਸੰਘਰਸ਼ ਦੇ ਵਿਚਕਾਰ ਸ਼ਾਮਲ ਹੋਏ ।ਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗ  ਸਿੱਖ ਫੈਡਰੇਸ਼ਨ ਯੂਕੇ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਵੱਲੋਂ ਮਾਮਲਾ ਚੁਕਿਆ ਗਿਆ ਸੀਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਹੱਕ ਆ ਕਿ ਉਹ ਆਪਣੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕੇ ਤੇ ਕਿਸੇ ਦੁੱਕੀ ਦੇ ਵਕੀਲ ਜਾਂ ਲੀਡਰ ਕੋਲ਼ ਕੋਈ ਅਧਿਕਾਰ ਨਹੀਂ ਆ ਕਿ ਉਹ ਤੁਹਾਨੂੰ ਕੋਈ ਨਾਹਰਾ ਜੈਕਾਰਾ ਲਾਉਣ ਤੋਂ ਰੋਕੇ: ਸਰਦਾਰ ਜਪ ਸਿੰਘ   ਖਾਲਿਸਤਾਨ ਦੇ ਨਾਹਰੇ ਬੰਦ ਕਰਵਾਣ ਦੀ ਗੱਲ ਕਰਣ ਵਾਲਾ ਕੇਜਰੀਵਾਲ ਸਿੱਖਾਂ ਦਾ ਕੀ ਸਵਾਰੇਗਾ 

News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ

ਲਵਸ਼ਿੰਦਰ ਸਿੰਘ ਡੱਲੇਵਾਲ | September 24, 2020 02:15 AM

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ  ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ

" ਪੰਜਾਬ ਦੇ ਕਿਸਾਨਾਂ ਦੇ ਆਰਥਿਕ ਹਿੱਤ ਕੇਵਲ ਖਾਲਿਸਤਾਨ ਵਿੱਚ ਹੀ ਸੁਰੱਖਿਅਤ ਰਹਿ ਸਕਣਗੇ "

ਲੰਡਨ - ਭਾਰਤ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਬਿੱਲ ਜੋ ਕਿ ਕਨੂੰਨ ਦਾ ਰੂਪ ਲੈਣ ਵਾਲੇ ਹਨ ਹਨ ,ਉਹ ਪੂਰੇ ਦੇਸ਼ ਦੇ ਕਿਸਾਨਾਂ ਨੂੰ ਘਸਿਆਰੇ ਬਣਾਉਣ ਦੀ ਕੋਝੀ ਚਾਲ ਹੈ । ਜਿਹੜਾ ਫਾਰਮੂਲਾ ਪੱਛਮੀ ਮੁਲਕਾਂ ਵਿੱਚ  ਕਾਮਯਾਬ ਨਹੀਂ ਹੋਇਆ ਉਹ ਭਾਰਤ ਵਰਗੇ ਕੁਰੱਪਟ ਸਿਸਟਮ ਵਾਲੇ ਦੇਸ਼ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ । ਇਹਨਾਂ ਨਵੇਂ ਬਿੱਲਾਂ (ਕਨੂੰਨਾਂ ) ਰਾਹੀਂ ਛੋਟੇ ਕਿਸਾਨਾਂ ਦੀ ਹੋਂਦ ਖਤਮ ਹੋ ਜਾਵੇਗੀ ਅਤੇ ਉਹ ਕਿਸਾਨ ਅਪਣੀਆਂ ਹੀ  ਜਮੀਨਾਂ ਤੋਂ ਉਹ ਵਾਂਝੇ ਹੋ ਜਾਣਗੇ ।ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੰਜਾਬ ਦੇ ਕਿਸਾਨਾਂ ਵਲੋਂ  25 ਸਤੰਤਬਰ ਨੂੰ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਕਰਦਿਆਂ ਸਮੂਹ ਪੰਜਾਬ ਵਾਸੀਆਂ ਅਪੀਲ ਕੀਤੀ ਗਈ ਕਿ ਉਹ ਇਸ ਦਿਨ ਆਪਣੇ ਕਾਰੋਬਾਰ ਮੁਕਮਮਲ ਤੌਰ ਤੇ ਬੰਦ ਰੱਖਣ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਪੱਖ ਤੋਂ  ਸਥਾਈ  ਸੁਰੱਖਿਆ ਕੇਵਲ ਖਾਲਿਸਤਾਨ ਵਿੱਚ ਹ ਸੰਭਵ ਹੋ ਸਕਦੀ ਹੈ । ਸਾਲ 1982 ਵਿੱਚ ਧਰਮਯੁੱਧ ਮੋਰਚਾ ਅਰੰਭ ਹੋਇਆ ਸੀ ਤਾਂ ਅੁਹ ਵਿੱਚ  ਫੈਡਰਲ ਢਾਂਚੇ ਦੀ ਵਕਾਲਤ ਕਰਦਿਆਂ ਸੂਬਿਆਂ ਲਈ ਵੱਧ ਅਧਿਕਾਰਾਂ ਦੀ ਮੰਗ ਕੀਤੀ ਗਈ ਸੀ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ  ਆਖਿਆ ਗਿਆ ਕਿ ਅਫਸੋਸ ਕਿ ਉਦੋਂ ਧਰਮਯੁੱਧ ਮੋਰਚੇ ਦੀ  ਗੈਰ ਸਿੱਖਾਂ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੇ ਹਿਮਾਇਤ ਨਹੀਂ ਕੀਤੀ ਬਲਕਿ ਹਰ ਤਰੀਕੇ ਨਾਲ ਵਿਰੋਧ ਕੀਤਾ ਸੀ । ਜਿਸਦਾ ਖਮਿਆਜਾ ਉਹਨਾਂ ਨੂੰ ਹੁਣ ਭੁਗਤਣਾ ਪੈ ਰਿਹਾ ਹੈ । । ਜਦਕਿ ਧਰਮਯੁੱਧ ਮੋਰਚੇ ਦੀਆਂ ਸਾਰੀਆਂ ਹੀ ਹੱਕੀ ਮੰਗਾਂ ਸਮੁੱਚੇ ਪੰਜਾਬੀਆਂ ਦੀਆਂ ਸਨ । ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਤਰਾਂਵਾਲੇ ਜਥੇਦਾਰ ਦਮਦਮੀ ਟਕਸਾਲ ਉਸ ਵਕਤ ਕਿਹਾ ਕਰਦੇ ਸੀ ਕਿ ਪੰਜਾਬ ਦੇ ਹਿੰਦੂ ਤਬਕੇ ਦਾ ਵਪਾਰ ਪੰਜਾਬ ਦੇ ਕਿਸਾਨਾਂ ਤੇ ਹੀ ਨਿਰਭਰ ਕਰਦਾ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਮੂਹ ਪੰਜਾਬੀਆਂ ਨੂੰ ਕਿਸਾਨਾਂ ਦੇ ਹਰ ਹੱਕੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ ।

Have something to say? Post your comment
 

More News News

ਫਰਾਂਸ ਦੇ ਚਰਚ ਵਿਖੇ ਔਰਤ ਦਾ ਸਿਰ ਕਲਮ ਕੀਤਾ ਗਿਆ, 3 ਦੀ ਮੌਤ । ਅਮਰੀਕਾ ਮਾਲਦੀਵ ਵਿੱਚ ਐਂਬੈਸੀ ਖੋਲੇਗਾ: ਮਾਈਕ ਪੋਂਪਿਉ ਤੂਫਾਨ ਦੌਰਾਨ ਜਮੀਨ ਖਿਸਕਣ ਕਾਰਨ 35 ਲੋਕ ਮਰੇ, 59 ਵੀਅਤਨਾਮ ਵਿੱਚ ਲਾਪਤਾ । 17 ਸਾਲਾ ਲੜਕੇ ਨੇ ਆਪਣੇ ਪਿਤਾ ਨੂੰ ਮਾਰਿਆ,ਕ੍ਰਾਈਮ ਪੈਟਰੋਲ 100 ਵਾਰ ਵੇਖਿਆ। A demonstration was organized by Pakistan Tehreek-e-Insaf (PTI) Netherlands at Dam Square, the capital of Amsterdam. ਪੰਜਾਬ ਦੇ ਕਿਸਾਨ ਤੇ ਮਜ਼ਦੂਰ ਸੜਕਾਂ ਤੇ  ਗੂੰਗਾ ਤੇ ਬਹਿਰਾ ਦੂਰਦਰਸ਼ਨ ਪੰਜਾਬੀ  ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ  ਬਣਨ ਤੇ ਵਧਾਈ- ਆਪ ਆਗੂ ਖਫ਼ਾ’ ਗੀਤ ਰਾਹੀਂ ਰੂ-ਬਰੂ ਹੋਣ ਜਾ ਰਹੀ ਹੈ ਮਾਨਸਾ ਜ਼ਿਲੇ ਦੀ ਨਵੀਂ ਆਵਾਜ਼ ਰਾਜਭੁਪਿੰਦਰ ਗਾਇਕ ਬਰਿੰਦਰ ਸੌਂਧੀ ਦੇ ਗੀਤ "ਚੰਨ" ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ  ਕੈਪਟਨ ਵੱਲੋਂ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ 'ਚ ਖੁਸ਼ੀ - ਸੁਰਿੰਦਰ ਕੁਮਾਰ 
-
-
-