News

ਮੰਡੀ ਗੋਬਿੰਦਗੜ੍ਹ 21ਨਵੰਬਰ ( ਹਾਕਮ ਸਿੰਘ ਮੀਤ ) ਬਾਦਲ ਪਰਿਵਾਰ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿੱਜੀ ਮੁਫ਼ਾਦ ਲਈ ਵਰਤ ਰਿਹਾ ਹੈ :- ਭਾਈ ਰਣਜੀਤ ਸਿੰਘ

November 22, 2020 07:05 PM

 

ਅੱਜ ਪਿੰਡ ਕੋਟਲਾ ਅਜਨੇਰ ਵਿਖੇ ਗੁਰਚਰਨ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪੰਥਕ ਲਹਿਰ ਦੇ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਲਹਿਰ ਨੂੰ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਆਪ ਲੋਕਾਂ ਨੂੰ ਸੁਚੇਤ ਕੀਤਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਚੁੰਗਲ਼ ਵਿੱਚੋਂ ਛੁਡਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ । ਇਹ ਬਾਦਲ ਪਰਿਵਾਰ ਸ਼੍ਰੋਮਣੀ ਕਮੇਟੀ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ । ਜਿਸ ਤਰ੍ਹਾਂ ਅੰਮ੍ਰਿਤਸਰ ਦੇ ਡੀ ਏ ਵੀ ਕਾਲਜ਼ ਨੂੰ ਖਾਲਸਾ ਕਾਲਜ ਬਣਾ ਕੇ ਆਪਣੀ ਨਿੱਜੀ ਜਾਇਦਾਦ ਬਣਾ ਲਿਆ ਹੈ । ਉਸੇ ਤਰ੍ਹਾਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਕਬਜ਼ੇ ਵਿੱਚ ਰੱਖਣਾ ਚਾਹੁੰਦਾ ਹੈ । ਬਾਦਲ ਪਰਿਵਾਰ ਨੇ ਨਰੇਣੂ ਮਹੰਤ ਤੇ ਅੱਗੇ ਨਿਕਲ ਦੇ ਹੋਏ ਸਿੱਖ ਧਰਮ ਦਾ ਵੱਡਾ ਨੁਕਸਾਨ ਕੀਤਾ ਹੈ ਅਤੇ ਸ਼੍ਰੋਮਣੀ ਕਮੇਟੀ ਆਪਣੇ ਘਰ ਅਤੇ ਨਿੱਜੀ ਮਕਸਦ ਲਈ ਵਰਤਿਆ ਹੈ । ਉਹਨਾਂ ਅੱਗੇ ਕਿਹਾ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਤੇ ਕਬਜ਼ਾ ਅਜ਼ਮਾਈ ਬੈਠੇ ਬਾਦਲਾਂ ਦੀ ਹਾਲਤ ਬਣੀ ਹੋਈ ਹੈ । ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਹਿੱਤ ਆਮ ਲੋਕਾਂ ਤੋਂ ਵੱਧ ਪਿਆਰੇ ਹਨ ।ਇਸ ਕਰਕੇ ਅਜਿਹੇ ਲੋਕਾਂ ਨੂੰ ਜਿਹਨਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਆਪਣੇ ਨਾਂ ਕਰਵਾਈਆਂ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੁਣ ਇਸ ਨੂੰ ਸ਼੍ਰੋਮਣੀ ਕਮੇਟੀ ਤੋਂ ਫ਼ਾਰਗ ਕਰਨ ਦਾ ਸਮਾਂ ਆ ਚੁੱਕਾ ਹੈ । ਪਿਛਲੇ ਦਿਨੀਂ 328 ਸਰੂਪਾਂ ਦੇ ਲਾਪਤਾ ਕਰਨ ਵਿੱਚ ਬਾਦਲਾਂ ਦਾ ਪੂਰਾ ਹੱਥ ਹੈ । ਅੱਜ ਪ੍ਰਕਾਸ਼ ਸਿੰਘ ਬਾਦਲ ਇੱਕ ਗ੍ਰੰਥੀ ਨੂੰ ਅੱਗੇ ਕਰਕੇ ਸਿੱਖ ਕੌਮ ਦਾ ਤਮਾਸ਼ਾ ਬਣਾ ਰਹੇ ਹਨ । ਅਤੇ ਉਹਨਾਂ ਦਾ ਮੁੱਖ ਮਕਸਦ ਸਿੱਖ ਕੌਮ ਨੂੰ ਨੀਵਾਂ ਦਿਖਾਉਣਾ ਹੈ । ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਉਹ ਸ਼੍ਰੋਮਣੀ ਕਮੇਟੀ ਨੂੰ ਆਪਣੇ ਵਿੱਚੋਂ ਨਹੀਂ ਛੱਡ ਸਕਦਾ । ਇਸ ਲਈ ਉਸ ਨੂੰ 2022 ਦੀਆਂ ਚੋਣਾਂ ਨਾ ਲੜਨੀਆਂ ਮਨਜ਼ੂਰ ਨੇ ,ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਕਮੇਟੀ ਮੈਂਬਰ ਫਹਿਤੇਗੜ੍ਹ ਸਾਹਿਬ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲ਼ਹੂ ਨਾਲ ਲਿਖਿਆ ਹੋਇਆ ਹੈ । ਜਿਹਨਾਂ ਨੇ ਆਪਣਾ ਸਿੱਖ ਕੌਮ ਲਈ ਆਪਣਾ ਵੰਸ਼ ਵਾਰ ਦਿੱਤਾ ਸੀ । ਉਹਨਾਂ ਆਮ ਲੋਕਾਂ ਨੂੰ ਲਾਮਬੰਦ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਤਹੱਈਆ ਕੀਤਾ । ਇਸ ਮੌਕੇ ਸਟੇਜ ਦੀ ਕਾਰਵਾਈ ਭਾਈ ਸਿਮਰਨਜੀਤ ਸਿੰਘ ਭੜੀ ਨੇ ਨਿਭਾਈ ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਰੋਮੀ ਹਲਕਾ ਬਸੀ ਪਠਾਣਾਂ, ਦਰਸ਼ਨ ਸਿੰਘ ਚੀਮਾਂ ਹਲਕਾ ਅਮਲੋਹ, ਪ੍ਰੋ. ਧਰਮਜੀਤ ਸਿੰਘ ਹਲਕਾ ਖੰਨਾ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੀਰਤ ਸਿੰਘ ਭੜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਰਸ਼ਨ ਸਿੰਘ ਔਜਲਾ, ਗੁਰਪ੍ਰੀਤ ਕੌਰ ਗੁਰੂਦੁਆਰਾ ਸਿਮਰਨ ਕੇਂਦਰ ਕੋਟਲਾ ਅਜਨੇਰ, ਮਨਜੀਤ ਸਿੰਘ ਢੀਂਡਸਾ, ਭਾਈ ਗੁਰਜੀਤ ਸਿੰਘ, ਕਮਲਪ੍ਰੀਤ ਸਿੰਘ, ਅਸ਼ੋਕ ਸਿੰਘ, ਕਰਮਜੀਤ ਸਿੰਘ ਗਿੱਲ, ਗੁਰਚਰਨ ਸਿੰਘ ਔਜਲਾ, ਅੰਮ੍ਰਿਤਪਾਲ ਸਿੰਘ ਭੜੀ , ਕੁਲਦੀਪ ਸਿੰਘ ਨੰਬਰਦਾਰ, ਜਸਵੀਰ ਸਿੰਘ ਰਾਜੀ , ਸੁਖਦੇਵ ਸਿੰਘ ਹੀਰ, ਸਹਿਜਪ੍ਰੀਤ ਸਿੰਘ ਸਮਰਾਲਾ, ਆਦਿ ਹਾਜ਼ਰ ਸਨ । ਇਸ ਮੌਕੇ ਭਾਈ ਰਣਜੀਤ ਸਿੰਘ ਅਤੇ ਹੋਰ ਪੰਥਕ ਆਗੂਆਂ ਦਾ ਸਿਰੋਪੇ ਦੇ ਨਾਲ ਸਨਮਾਨਿਤ ਕੀਤਾ ਗਿਆ। ਅਤੇ ਵਿੱਚ ਗੁਰਚਰਨ ਸਿੰਘ ਢੀਂਡਸਾ, ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।
 
 
Have something to say? Post your comment
 

More News News

ਜਥੇਦਡਰ ਭੂਰਡ ਬਣੇ ਦਡਦਡ, ਵਡਹਿਗੁਰੂ ਵਾਲੋਂ ਪੋਤਰੀ ਦੀ ਦਡਤ ਅਡਗੂਅਢ ਵਾਲੋਂ ਵਧਡਈaਢ ਦਡ ਸਿਲਸਿਲਡ ਜਡਰੀ ਭਡਈ ਹਰਬੰਸ ਸਿੰਘ ਜੋਸ਼ ਦੇ ਕਡਲ ਚਲਡਣੇ ਤੇ ਪੰਥਕ ਡਗੂਢ ਵਾਲੋਂ ਅਫਸੋਸ਼ ਦਡ ਪ੍ਰਗਟਡਵਡ ਪਿੰਡ ਮੰਗੂਵਾਲ ਤੋਂ ਰਸਦ ਲੈ ਕੇ ਜਥਾ ਦਿੱਲੀ ਨੂੰ ਰਵਾਨਾ 3 ਸਾਬਕਾ ਅਮਰੀਕੀ ਰਾਸ਼ਟਰਪਤੀ ਜਨਤਕ ਤੌਰ 'ਤੇ ਆਤਮ ਵਿਸ਼ਵਾਸ ਵਧਾਉਣ ਲਈ ਜਨਤਕ ਤੌਰ 'ਤੇ ਕੋਵਿਡ -19 ਟੀਕਾ ਲੈਣ ਲਈ ਤਿਆਰ ਹਨ । ਟਾਈਮ ਕਿਡ ਆਫ ਦਿ ਈਅਰ ਗੀਤਾਂਜਲੀ ਰਾਓ ਦਾ ਉਦੇਸ਼ ਦੁਨੀਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ। ਖਹਿਰਾ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ 23 ਨਵੰਬਰ ਦੀ ਖੇਤੀ ਕਾਨੂੰਨਾਂ ਬਾਰੇ ਗਲਤ ਨੋਟੀਫਿਕੇਸ਼ਨ ਵਾਪਸ ਲੈਣ ਅਤੇ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ ਦਾ ਵਿਰੋਧ ਕਰਨ , ਜੇਕਰ ਉਹ ਸੱਚੀਂ ਕਿਸਾਨੀ ਮਸਲਿਆਂ ਦੀ ਹਮਾਇਤ ਕਰਦਾ ਹੈ ਸ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬੀ ਸਾਹਿੱਤ ਰਤਨ ਪੁਰਸਕਾਰ ਮਿਲਣ 'ਤੇ ਲੇਖਕਾਂ ਨੇ ਹਾਰਦਿਕ ਵਧਾਈ ਦਿੱਤੀ ਅਮਰੀਕਾ ਦੇ ਉੱਘੇ ਸਿੱਖ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ: ਨਰਿੰਦਰ ਸਿੰਘ ਕੰਪਾਨੀ ਦਾ ਅਮਰੀਕਾ ਚ’ ਦਿਹਾਂਤ  ਸਰੀ ਵਿੱਚ ਗਾਇਕ ਗੋਗੀ ਧਾਲੀਵਾਲ ਕਨੈਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ 
-
-
-