Monday, January 25, 2021
FOLLOW US ON

News

ਕਿਸਾਨੀ ਸੰਘਰਸ਼ ਤੱਕ ਮਿਉਂਸਿਪਲ ਚੋਣਾਂ ਕੈਂਸਲ ਕਰਵਾਉਣ ਲਈ ਡੀ.ਸੀ ਨੂੰ ਦਿੱਤਾ ਮੰਗ ਪੱਤਰ- ਦਾਨਗੜ੍ਹ/ਰਾਏਪੁਰ

January 13, 2021 11:20 PM

ਕਿਸਾਨੀ ਸੰਘਰਸ਼ ਤੱਕ ਮਿਉਂਸਿਪਲ ਚੋਣਾਂ ਕੈਂਸਲ ਕਰਵਾਉਣ ਲਈ ਡੀ.ਸੀ ਨੂੰ ਦਿੱਤਾ ਮੰਗ ਪੱਤਰ- ਦਾਨਗੜ੍ਹ/ਰਾਏਪੁਰ

ਮਾਨਸਾ ( ਤਰਸੇਮ ਸਿੰਘ ਫਰੰਡ )ਅੱਜ ਮਾਨਸਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਆਪਣੇ ਜਿਲ੍ਹਾ ਮਾਨਸਾ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਸਮੇਤ ਮਾਨਸਾ ਡਿਪਟੀ ਕਮਿਸ਼ਨਰ ਮਹਿੰਦਰਪਾਲ ਸਾਹਿਬ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਨਗਰ ਕੌਂਸਲ ਦੀਆਂ ਵੋਟਾਂ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕੈਂਸਲ ਕਰਵਾਉਣ ਲਈ ਦਿੱਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਦੇ ਸੰਵਿਧਾਨਿਕ ਅਧਿਕਾਰਾਂ ਤੇ ਡਾਕਾ ਮਾਰਦੇ ਹੋਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰ ਦਿੱਤੇ ਹਨ। ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਦੇ ਕਿਸਾਨ ਸਮੁੱਚੇ ਦੇਸ਼ ਦੇ ਲੱਖਾਂ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਕਰ ਰਹੇ ਹਨ। ਜਿਨ੍ਹਾਂ ਨਾਲ ਬਜ਼ੁਰਗ ਬੀਬੀਆਂ, ਨੌਜਵਾਨ ਅਤੇ ਬੱਚੇ ਵੀ ਬੜੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਇਹ ਦੇਸ਼-ਵਿਆਪੀ ਸੰਘਰਸ਼ ਹੁਣ ਸਿਖਰਾਂ ਤੇ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਮੌਕੇ ਪੰਜਾਬ ਵਿੱਚ ਲੋਕਲ ਬਾਡੀਜ਼ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕਿਸਾਨ ਹਿਤੈਸੀਆਂ ਵਿੱਚ ਦਿਲਚਸਪੀ ਹੋਣਾ ਸੁਭਾਵਿਕ ਹੈ। ਜੇਕਰ ਦਿੱਲੀ ਬਾਰਡਰ ਤੋਂ ਅੰਦੋਲਨਕਾਰੀ ਕਿਸਾਨ ਚੋਣਾਂ ਸਬੰਧੀ ਪੰਜਾਬ ਵਾਪਿਸ ਆਉਂਦੇ ਹਨ ਤਾਂ ਸਿਖਰਾਂ ਤੇ ਪੁੱਜਿਆ ਸੰਘਰਸ਼ ਕਮਜ਼ੋਰ ਪੈ ਜਾਵੇਗਾ। ਜਿਸ ਦਾ ਨੁਕਸਾਨ ਸਮੁੱਚੇ ਦੇਸ਼ ਦੀ ਕਿਸਾਨੀ ਅਤੇ ਇਸਦੇ ਨਾਲ ਜੁੜੇ ਹੋਰ ਧੰਦਿਆਂ ਨੂੰ ਹੋਵੇਗਾ। ਜਿਲ੍ਹਾਂ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸ੍ਰ. ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਇਹ ਨਗਰ ਕੌਂਸਲ ਦੀਆਂ ਵੋਟਾਂ ਕਿਸਾਨੀ ਸੰਘਰਸ਼ ਦੀ ਜਿੱਤ/ਸਮਾਪਤੀ ਤੱਕ ਕੈਂਸਲ ਕਰਨ ਬਾਰੇ ਮੁੱਖ ਮੰਤਰੀ ਪੰਜਾਬ ਦੇ ਨਾਮ ਸਾਰੇ ਜਿਲ੍ਹਿਆਂ  ਦੇ ਡੀ.ਸੀ. ਸਹਿਬਾਨਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮਾਨਸਾ ਦੇ ਡੀ.ਸੀ. ਮਹਿੰਦਰਪਾਲ ਸਾਹਿਬ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਦੇਣ ਵੇਲੇ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਮਹਿੰਦਰਪਾਲ ਸਿੰਘ ਦਾਨਗੜ੍ਹ ਤੋਂ ਇਲਾਵਾ ਜਿਲ੍ਹਾ ਮਾਨਸਾ ਤੋਂ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਆਦਿ ਹਾਜ਼ਰ ਸਨ।

Have something to say? Post your comment
 

More News News

ਨੀਦਰਲੈਂਡ ਪੁਲਿਸ ਵੱਲੋਂ ਇੱਕ ਵੱਡੇ ਡਰੱਗ ਡੀਲਰ ਜੋਕਿ ਚੀਨੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ ਨੂੰ ਕੀਤਾ ਗਿਆ ਗ੍ਰਿਫਤਾਰ ਵਾਸ਼ਿੰਗਟਨ ਵਿੱਚ ਬਿਡੇਨ ਦੀ ਰਾਸ਼ਟਰਪਤੀ ਬਣਨ ਦੀ ਰਸਮ ਦੌਰਾਨ ਮੌਜੂਦ 150 ਤੋਂ ਵੱਧ ਨੈਸ਼ਨਲ ਗਾਰਡ ਕੋਰੋਨਵਾਇਰਸ ਲਈ ਪਾਏ ਗਏ ਪਾਜ਼ੇਟਿਵ ਅਮਰੀਕਾ ਦੇ ਪ੍ਸਿੱਦ ਟੈਲੀਵਿਜ਼ਨ ਹੋਸਟ ਲੈਰੀ ਕਿੰਗ ਦੀ 87 ਸਾਲ ਦੀ ਉਮਰ ਵਿੱਚ ਮੌਤ ਗਣਤੰਤਰ ਦਿਵਸ ਦੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨ ਯੂਕੇ ਦੇ ਪ੍ਰਧਾਨ ਮੰਤਰੀ ਨੇ ਫੋਨ 'ਤੇ ਕੀਤੀ ਅਮਰੀਕੀ ਰਾਸ਼ਟਰਪਤੀ ਨਾਲ ਵਪਾਰਿਕ ਮੁੱਦਿਆਂ 'ਤੇ ਚਰਚਾ ਲੰਡਨ: ਗੈਰਕਾਨੂੰਨੀ ਪਾਰਟੀ ਬੰਦ ਕਰਵਾਉਂਦਿਆਂ ਦੋ ਪੁਲਿਸ ਅਧਿਕਾਰੀ ਹੋਏ ਜਖਮੀ ਯੂਕੇ ਵਾਸੀਆਂ ਨੇ ਕੋਰੋਨਾਂ ਪਾਬੰਦੀਆਂ ਦੇ ਬਾਵਜੂਦ ਪਾਰਕਾਂ ਵਿੱਚ ਕੀਤੀ ਭੀੜ ਭਰੀ ਸ਼ਮੂਲੀਅਤ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੇ ਕਾਰਡ ਬਨਾਉਣ ਲਈ ਰਜਿਸ਼ਟ੍ਰੇਸ਼ਨ ਸ਼ੁਰੂ ਸ਼ਾਮਲ ਹੋਏ ਨਵੇਂ ਸਾਥੀਆਂ ਨੂੰ ਕੀਤਾ ਗਿਆ ਸਨਮਾਨਿਤ ਯੂਕੇ: ਕੈਂਟ ਸ਼ਰਨਾਰਥੀ ਪਨਾਹਘਰ ਨੂੰ ਬੰਦ ਕਰਨ ਦਾ ਗ੍ਰਹਿ ਸਕੱਤਰ ਪ੍ਰੀਤੀ ਪਟੇਲ 'ਤੇ ਵਧ ਰਿਹਾ ਹੈ ਦਬਾਅ ਟੌਲ ਪਲਾਜ਼ਾ ਨਿੱਜਰਪੁਰਾ ਮਾਨਾਂਵਾਲਾ ਅੰਮ੍ਰਿਤਸਰ ਵਿੱਚ ਅੱਜ ਭੁੱਖ ਹਡ਼ਤਾਲ 28 ਦਿਨ ਵਿੱਚ ਅਤੇ ਧਰਨਾ ਲਗਾਤਾਰ 114ਵੇ ਦਿਨ ਵਿਚ ਦਾਖਲ ।
-
-
-