News

ਕੈਪਟਨ ਸਰਕਾਰ ਵੱਲੋਂ ਸਕੂਲਾਂ/ਕਾਲਜਾਂ ਨੂੰ ਬੰਦ ਕਰਨ ਦੇ ਅਦੇਸ਼ਾਂ ਦੀਆਂ ਕਾਪੀਆਂ ਸਾੜੀਆਂ

April 09, 2021 12:27 AM

ਕੈਪਟਨ ਸਰਕਾਰ ਵੱਲੋਂ ਸਕੂਲਾਂ/ਕਾਲਜਾਂ ਨੂੰ ਬੰਦ ਕਰਨ ਦੇ ਅਦੇਸ਼ਾਂ ਦੀਆਂ ਕਾਪੀਆਂ ਸਾੜੀਆਂ
ਮਾਨਸਾ, 08 ਅਪਰੈਲ,(ਨਾਨਕ ਸਿੰਘ ਖੁਰਮੀ):ਸਾਂਝਾ ਵਿਦਿਆਰਥੀ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿਚ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਨਵੀਂ ਸਿੱਖਿਆ ਨੀਤੀ ਅਤੇ ਕੈਪਟਨ ਸਰਕਾਰ ਵੱਲੋਂ ਸਕੂਲਾਂ/ਕਾਲਜਾਂ ਨੂੰ ਬੰਦ ਕਰਨ ਦੇ ਅਦੇਸ਼ਾਂ ਦੀਆਂ ਕਾਪੀਆਂ ਸਾੜੀਆਂ ਗਈ।
ਪ੍ਰੈਸ ਬਿਆਨ ਜਾਰੀ ਕਰਦਿਆਂ ਆਇਸਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਨਵੀ ਸਿੱਖਿਆ ਨੀਤੀ ਰਾਹੀਂ ਸਿਖਿਆ ਨੂੰ ਨਿੱਜੀ ਹੱਥਾਂ ਵਿੱਚ ਦੇ ਕੇ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਰਹੀ ਹੈ, ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਸਕੂਲਾਂ/ਕਾਲਜਾਂ ਨੂੰ ਬੰਦ ਕਰਨ ਦੇ ਆਦੇਸ਼ਾਂ ਰਾਹੀ ਵਿਦਿਆਰਥੀ ਨੂੰ ਸਿੱਖਿਆ ਤੋਂ‌ ਵਾਂਝੇ ਰੱਖਣ ਦੀਆਂ ਕੌਝੀਆਂ ਚਾਲਾਂ ਚੱਲ ਰਹੀ ਹੈ ਜੋ ਕਿ ਜਥੇਬੰਦੀ ਵੱਲੋਂ ਕਦੇ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਆੜ 'ਚ ਲਏ ਲੋਕ ਮਾਰੂ ਫੈਸਲਿਆ ਦਾ ਖਿਲਾਫ਼ ਪੂਰੇ ਪੰਜਾਬ ਭਰ 'ਚ ਹਰ ਵਰਗ ਨੇ ਮੋਰਚਾ ਖੋਲਿਆ ਹੋਇਆ ਹੈ।ਉਹਨਾਂ ਕਿਹਾ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ/ਕਾਲਜਾਂ ਨੂੰ ਨਹੀਂ ਖੋਲਦੀ ਤਾਂ ਸੰਘਰਸ਼ ਤਿੱਖਾ ਹੋਵੇਗਾ।ਇਸ ਸਮੇਂ ਆਇਸਾ ਆਗੂ ਗਗਨ ਭੰਮੇ,ਰਮਨਦੀਪ ਕੌਰ ਬੱਪੀਆਣਾ,ਅਰਸ਼ ਬੱਪੀਆਣਾ,ਗਗਨ ਬੱਪੀਆਣਾ,ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਜਿਲ੍ਹਾ ਆਗੂ ਕੁਲਦੀਪ ਖੋਖਰ ਅਤੇ ਦਾਨਿਸ਼ ਮਾਨਸਾ ਸ਼ਾਮਿਲ ਸਨ।

Have something to say? Post your comment
 

More News News

ਦਿੱਲੀ-ਐਨ.ਸੀ.ਆਰ, ਪੰਜਾਬ ਅਤੇ ਹੋਰ ਰਾਜਾਂ ਵਿਚ ਅਗਲੇ 4 ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਕੇਂਦਰੀ ਕੋਵਿਡ-19 ਟੀਮ ਨੇ ਲੁਧਿਆਣਾ ਵਿੱਚ ਕੋਵਿਡ ਸਥਿਤੀ ਦਾ ਜਾਇਜ਼ਾ ਲਿਆ ਡਬ.ਲਯੂ.ਐਚ.ਓ ਨੇ ਫੜੇ ਜਾਂਦੇ ਜ਼ਿੰਦਾ ਜੰਗਲੀ ਜਾਨਵਰਾਂ ਦੀ ਮਾਰਕੀਟ ਵਿਕਰੀ 'ਤੇ ਰੋਕ ਲਗਾਉਣ ਲਈ ਕਿਹਾ ਯੂਕੇ ਵਿੱਚ ਇਸ ਉਮਰ ਵਰਗ ਨੂੰ ਕੀਤੀ ਕੋਰੋਨਾ ਟੀਕੇ ਦੀ ਪੇਸ਼ਕਸ਼ ਪਿੰਡ ਪਲਾਹੀ ਵਿਖੇ ਮਨਾਇਆ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਦੱਖਣੀ ਲੰਡਨ ਵਿੱਚ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਰੂਪ ਦੇ ਮੱਦੇਨਜ਼ਰ ਕੀਤੇ ਟੈਸਟ ਸਕਾਟਲੈਂਡ ਵਾਸੀ ਮਹੀਨੇ ਦੇ ਅਖੀਰ 'ਚ ਬ੍ਰਿਟੇਨ ਦੇ ਹੋਰ ਹਿੱਸਿਆਂ ਵਿੱਚ ਕਰ ਸਕਣਗੇ ਯਾਤਰਾ: ਨਿਕੋਲਾ ਸਟਰਜਨ ਸਕਾਟਲੈਂਡ: ਭੂਤਾਂ ਦੇਖਣ ਗਏ ਜ਼ੁਰਮਾਨਾ ਕਰਵਾ ਬੈਠੇ। ਸਕਾਟਲੈਂਡ: ਅਲੈਕਸ ਸੈਲਮੰਡ ਨੇ ਟੀਵੀ ਬਹਿਸਾਂ ਵਿੱਚ ਸ਼ਾਮਿਲ ਨਾ ਕਰਨ 'ਤੇ ਕੱਢੀ ਭੜਾਸ ਬ੍ਰਹਮਚਾਰਿਣੀ ਜੀ ਪੂਜਾ ਅਰਚਨਾ ਕੀਤੀ
-
-
-